ਚੰਡੀਗੜ੍ਹ

ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਕੀਤਾ ਰੱਦ
ਚੰਡੀਗੜ੍ਹ, 16 ਫਰਵਰੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਰੱਦ ਕਰ ਦਿੱਤਾ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀ ਜਾਣਕਾਰੀ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਸਾਂਝੀ ਕੀਤੀ ਹੈ। ਸੁਖਪਾਲ ਖਹਿਰਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੀ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ....
ਸੁਖਬੀਰ ਬਾਦਲ ਦੇ ਤਾਨਾਸ਼ਾਹ ਰਵੱਈਏ ਨੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ : ਬੀਬੀ ਗੁਲਸ਼ਨ
ਚੰਡੀਗੜ੍ਹ 16 ਫ਼ਰਵਰੀ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਰਾਇ ਰੱਖਣ ਵਾਲੇ ਕਿਸੇ ਵੀ ਲੀਡਰ ਨੂੰ ਬਰਦਾਸ਼ਤ ਨਹੀਂ ਕਰਦੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਪੀ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੁਖਬੀਰ ਸਿੰਘ ਬਾਦਲ ਤੋਂ ਆਪਣੀ ਵੱਖਰੀ ਰਾਏ ਕਿਸੇ ਵੀ ਲੀਡਰ ਨੇ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨਾ ਕਿਸੇ ਸਾਜ਼ਿਸ਼ ਤਹਿਤ ਉਸ ਨੂੰ ਬਾਹਰ ਦਾ ਰਸਤਾ ਦਿਖਾ....
ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ ਦੇ ਐਸ ਐਸ ਪੀਆਂ ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ
10 ਜ਼ਿਲ੍ਹਿਆਂ ਦੇ ਐਸ ਐਸ ਪੀਆਂ ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ ਕਪੂਰਥਲਾ : ਰਾਜਪਾਲ ਸਿੰਘ, ਲੁਧਿਆਣਾ (ਦਿਹਾਤੀ) : ਨਵਨੀਤ ਸਿੰਘ ਬੈਂਸ, ਮੋਗਾ : ਜੇ ਐਲਨਚੇਜ਼ੀਆਂ, ਬਠਿੰਡਾ : ਗੁਲਨੀਤ ਸਿੰਘ ਖੁਰਾਣਾ, ਖੰਨਾ : ਅਮਨੀਤ ਕੋਂਡਲ, ਗੁਰਦਾਸਪੁਰ : ਦਿਆਮਾ ਹਰੀਸ਼ ਕੁਮਾਰ , ਸ੍ਰੀ ਮੁਕਤਸਰ ਸਾਹਿਬ : ਹਰਮਨਬੀਰ ਸਿੰਘ, ਅੰਮ੍ਰਿਤਸਰ ਦਿਹਾਤੀ : ਸਤਿੰਦਰ ਸਿੰਘ, ਮਾਲੇਰਕੋਟਲਾ : ਭੁਪਿੰਦਰ ਸਿੰਘ, ਫਾਜ਼ਿਲਕਾ : ਅਵਨੀਤ ਕੌਰ ਸਿੱਧੂ
ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪੈਰੋਲ ਤੇ ਆਏ ਬਾਹਰ
ਚੰਡੀਗੜ੍ਹ: 15 ਫਰਵਰੀ : ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਹੁਰਾਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪੈਰੋਲ ਮਿਲੀ । ਜ਼ਿਕਰਯੋਗ ਹੈ ਉਨਾਂ ਨੂੰ 2013 ਵਿਚ ਪਹਿਲੀ ਵਾਰ ਓਦੋਂ ਪੈਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਹੁਰਾਂ ਵਲੋਂ ਮਰਨ ਵਰਤ ਰਖ ਕੇ ਮੋਰਚਾ ਲਗਾਇਆ ਗਿਆ ਸੀ। ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਿਬਿਨ ਸੀ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਫਰਵਰੀ : ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਲੋਕਤਾਂਤਰਿਕ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ....
ਮੁੱਖ ਮੰਤਰੀ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹੈ : ਡਾ. ਦਲਜੀਤ ਸਿੰਘ ਚੀਮਾ 
ਚੰਡੀਗੜ੍ਹ, 15 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਤੇ ਆਮ ਆਦਮੀ ਪਾਰਟੀ ਸਰਕਾਰ ਵਿਚਾਲੇ ਗੈਰ ਲੋੜੀਂਦੀ ਹਊਮੈ ਦੀ ਲੜਾਈ ਦੀ ਮਾਰ ਗਰੀਬ ਮਰੀਜ਼ਾਂ ਨੂੰ ਝੱਲਣੀ ਪਵੇਗੀ। ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (ਐਨ ਐਚ ਐਮ) ਤਹਿਤ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਹੈਲਥ ਵੈਲਨੈਸ ਕਲੀਨਿਕਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਕਾਰਨ ਰੋਕਣ ਦੇ ਫੈਸਲੇ....
ਡਾਇਰੈਕਟੋਰੇਟ ਮੈਡੀਕਲ ਸਿੱਖਿਆ ਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ ਜਲਦ ਕੀਤੀ ਜਾਵੇਗੀ ਸ਼ੁਰੂ : ਸਕੱਤਰ ਦਿਆਲ
ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਟੈਲੀ-ਕੰਸਲਟੇਸ਼ਨ ਸੇਵਾਵਾਂ ਤੱਕ ਪਹੁੰਚ ਦਾ ਦਾਇਰਾ ਵੀ ਵਧਾਇਆ....
ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ ਹੈ। : ਸੁਖਬੀਰ ਬਾਦਲ
ਚੰਡੀਗੜ੍ਹ, 14 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਕਿਸਾਨਾਂ ਦੀ ਜਾਣਕਾਰੀ ਮੰਗੀ ਸੀ। ਜਿਸ ਦਾ ਉਨ੍ਹਾਂ ਨੂੰ ਜਵਾਬ ਮਿਲ ਗਿਆ....
ਵਿਜੀਲੈਂਸ ਬਿਊਰੋ ਨੇ ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਨੂੰ 10,000 ਰਿਸ਼ਵਤ ਲੈਂਦਿਆ ਕੀਤਾ ਕਾਬੂ
ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ....
ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਮੰਗੀ
ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਸੰਵਿਧਾਨਕ ਵਿਵਸਥਾ ਢਹਿ ਢੇਰੀ ਹੋ ਗਈ ਹੈ ਜਿਸ ਕਾਰਨ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅੱਜ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ : ਬਾਜਵਾ
ਚੰਡੀਗੜ੍ਹ, 13 ਫਰਵਰੀ : ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੁਨੀਆਂ ਵਿੱਚ ਪੰਜਾਬੀ ਬੋਲੀ ਅਤੇ ਪੱਗ ਦੀ ਬੱਲੇ ਬੱਲੇ ਕਰਵਾਉਣ ਵਾਲੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਸ ਗੱਲ 'ਤੇ ਸ਼ਰਮ ਆਉਣੀ ਚਾਹੀਦੀ ਹੈ ਕਿ ਜਦੋਂ ਤੋਂ ਸਿੱਧੂ ਮੂਸੇਵਾਲਾ ਦਾ....
ਭਗਵੰਤ ਮਾਨ ਪੰਜਾਬ ਵਿਚ ਦਿੱਲੀ ਦਾ ਫੇਲ੍ਹ ਸਿੱਖਿਆ ਮਾਡਲ ਪ੍ਰਚਾਰਨ ਦਾ ਪੰਜਾਬੀਆਂ ਨੂੰ ਜਵਾਬ ਦੇਣ : ਰੋਮਾਣਾ
ਵਿਦਿਆਰਥੀ ਅਧਿਆਪਕ ਅਨੁਪਾਤ ਦੇ ਮਾਮਲੇ ਵਿਚ ਕੌਮੀ ਸਰਵੇਖਣ ਨੇ ਸਾਬਤ ਕੀਤਾ ਕਿ ਦਿੱਲੀ ਦਾ ਸਿੱਖਿਆ ਮਾਡਲ ਦੇਸ਼ ਵਿਚ ਸਭ ਤੋਂ ਮਾੜਾ ਹੈ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 13 ਫਰਵਰੀ ; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦਿੱਲੀ ਦਾ ਫੇਲ੍ਹ ਸਿੱਖਿਆ ਮਾਡਲ ਪੰਜਾਬ ਵਿਚ ਪ੍ਰਚਾਰਨ ਦੇ ਮਾਮਲੇ ਵਿਚ ਪੰਜਾਬੀਆਂ ਨੂੰ ਜਵਾਬ ਦੇਣ ਅਤੇ ਕਿਹਾ ਕਿ ਇਸ ਸਿੱਖਿਆ ਮਾਡਲ ਨੇ ਸੂਬੇ ਵਿਚ ਸਿੱਖਿਆ ਪ੍ਰਣਾਲੀ ਢਹਿ ਢੇਰੀ ਕੀਤੀ ਹੈ ਤੇ ਸਿੱਖਿਆ ਦਾ ਮਿਆਰ ਹੇਠਾਂ ਡੇਗਿਆ ਹੈ।....
ਚਿਤਕਾਰਾ ਯੂਨੀਵਰਸਿਟੀ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਯੂਨੈਸਕੋ ਐਮਜੀਆਈਈਪੀ ਨਾਲ ਐਮਓਯੂ ਤੇ ਕੀਤੇ ਹਸਤਾਖ਼ਰ
ਚੰਡੀਗਡ਼੍ਹ, 11 ਫਰਵਰੀ : ਚਿਤਕਾਰਾ ਯੂਨੀਵਰਸਿਟੀ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗਡ਼੍ਹ ਅਤੇ ਪੰਚਕੂਲਾ ਨੇ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਐਜੂਕੇਸ਼ਨ ਫ਼ਾਰ ਪੀਸ ਐਂਡ ਸਸਟੇਨੇਬਲ ਡਿਵੈਲਪਮੈਂਟ (ਯੂਨੈਸਕੋ ਐਮਜੀਆਈਈਪੀ) ਨਾਲ ਐਮਓਯੂ ’ਤੇ ਹਸਤਾਖਰ ਕੀਤੇ ਗਏ। ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਓਯੂ ’ਤੇ ਹਸਤਾਖਰ ਕਰਨ ਲਈ ਯੂਨੈਸਕੋ ਐਮਜੀਆਈਈਪੀ ਦੇ ਪ੍ਰਤੀਨਿਧਾਂ ਨੇ ਚਿਤਕਾਰਾ ਸਕੂਲਾਂ ਅਤੇ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੀ....
ਬਲਬੀਰ ਸਿੱਧੂ ਨੂੰ ਪੰਜਾਬ ਭਾਜਪਾ ਨੇ ਕੀਤਾ ਸੂਬਾ ਮੀਤ ਪ੍ਰਧਾਨ ਨਿਯੁਕਤ
ਚੰਡੀਗੜ੍ਹ, 11 ਫਰਵਰੀ : ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਭਾਜਪਾ ਵੱਲੋਂ ਬਲਬੀਰ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੂਬਾ ਭਾਜਪਾ ਦੇ ਮੀਡੀਆ ਸਕੱਤਰ ਜਨਾਰਦਨ ਨੇ ਕਿਹਾ ਕਿ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ....
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਲਗਾਇਆ ਇੰਚਾਰਜ ਤੇ ਕੇਵਲ ਢਿੱਲੋਂ ਸਹਿ ਇੰਚਾਰਜ ਨਿਯੁਕਤ
ਚੰਡੀਗੜ੍ਹ, 11 ਫਰਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਇਸ ਚੋਣ ਦੀਆਂ ਤਿਆਰੀਆਂ ਅਤੇ ਨਿਗਰਾਨੀ ਦਾ ਜ਼ਿੰਮਾ ਭਾਜਪਾ ਸੇ ਉਘੇ ਆਗੂਆਂ ਨੂੰ....