ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ ਵਰਮਾ ਦੇ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ 3 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਦੌਲਤ ਬਣਾਉਣ ਵਿੱਚ ਮੱਦਦ ਕਰਨ ਤੇ ਨਜਾਇਜ ਪੈਸੇ ਨੂੰ ਨਿਵੇਸ਼ ਕਰਾਉਣ ਦਾ ਦੋਸ਼ੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਅਤੇ....
ਚੰਡੀਗੜ੍ਹ 'ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ : ਪੁਰੋਹਿਤ
ਪ੍ਰਸ਼ਾਸਕ ਨੇ ਪੀਐਚਡੀਸੀਸੀਆਈ ਦੇ ਈ.ਵੀ. ਐਕਸਪੋ ਦਾ ਕੀਤਾ ਉਦਘਾਟਨ ਗਰੀਨ ਅਤੇ ਕਲੀਨ ਤਕਨੌਲਜੀ ਨੂੰ ਅਪਣਾਉਣ ਸ਼ਹਿਰਵਾਸੀ ਈ.ਵੀ. ਦੀ ਜਾਣਕਾਰੀ ਦੇ ਛੇਤੀ ਲਾਂਚ ਹੋਵੇਗਾ ਮੋਬਾਈਲ ਐਪ ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿੱਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ ਹਰਿਆਲੀ ਅਤੇ ਸਾਫ਼-ਸੁਥਰੀ ਤਕਨੀਕ ਨੂੰ ਅਪਣਾਉਣ। ਪੁਰੋਹਿਤ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਕਰੇਸਟ ਦੇ....
ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਦੀਆਂ ਕੀਮਤਾਂ 'ਚ ਵਾਧਾ
ਚੰਡੀਗੜ੍ਹ: 3 ਫਰਵਰੀ : ਅੱਜ ਸਵੇਰ ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਦੀ ਕੰਪਨੀ ਅਮੁੱਲ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਸਨ, ਹੁਣ ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਵੀ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਵਧੀਆਂ ਕੀਮਤਾਂ ਕੱਲ੍ਹ ਸਵੇਰ ਤੋਂ ਲਾਗੂ ਹੋਣਗੀਆਂ। ਸਟੈਂਡਰਡ ਮਿਲਕ ਜਿਸਦੀ ਕੀਮਤ 57 ਰੁਪਏ ਪ੍ਰਤੀ ਲੀਟਰ ਸੀ ਹੁਣ 60 ਰੁਪਏ ਪ੍ਰਤੀ ਲੀਟਰ ਜਦਕਿ ਫੁੱਲ ਕਰੀਮ ਦੁੱਧ ਜਿਸ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਸੀ, ਦੀ ਕੀਮਤ 66 ਰੁਪਏ ਹੋਵੇਗੀ। ਟੋਨਡ ਦੁੱਧ....
ਮੁੱਖ ਮੰਤਰੀ ਮਾਨ ਨੇ ਪਰਮਜੀਤ ਕੀਤੀ ਮੁਲਾਕਾਤ, ਫਰੀਦਕੋਟ ਵਿਖੇ ਹੀ ਹਾਕੀ ਕੋਚ ਕੀਤਾ ਨਿਯੁਕਤ
ਚੰਡੀਗੜ੍ਹ, 02 ਫਰਵਰੀ : ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲੇਗੀ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਪਿਛਲੇ ਦਿਨੀਂ ਪਰਮਜੀਤ ਕੁਮਾਰ ਦੀ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਹਾਕੀ ਦਾ ਕੌਮੀ ਖਿਡਾਰੀ ਪਰਮਜੀਤ ਕੁਮਾਰ ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨਾਲ ਮੁਲਾਕਾਤ ਕੀਤੀ....
ਡਾ.ਐਮ.ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ
ਚੰਡੀਗੜ੍ਹ, 2 ਫਰਵਰੀ : ਪੰਜਾਬ ਆਰਟਸ ਕੌਂਸਲ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ ਸੁਰਜੀਤ ਪਾਤਰ ਦੀ ਅਗਵਾਈ ਹੇਠ ਸਲਾਨਾ ਡਾ ਐਮ ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ ਵੱਖ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਗੀਤਕਾਰੀ ਵਿਚ ਵੱਡੇ ਯੋਗਦਾਨ ਬਦਲੇ ਉਘੇ ਗੀਤਕਾਰ ਬਾਬੂ ਸਿੰਘ ਮਾਨ, ਸਾਹਿਤ ਦੇ ਖੇਤਰ ਵਿਚ ਯੋਗਦਾਨ ਲਈ ਲੇਖਕ ਓਮ ਪ੍ਰਕਾਸ਼ ਗਾਸੋ, ਨਾਵਲਕਾਰ ਦੇ ਤੌਰ ਉਤੇ ਮਨਮੋਹਨ ਬਾਵਾ, ਚਿਤਰਕਾਰੀ ਵਿਚ ਦੇਣ ਬਦਲੇ ਚਿਤਰਕਾਰ ਸਿਧਾਰਥ....
ਮੰਤਰੀ ਈ.ਟੀ.ਓ. ਨਾਲ ਮੋਹਾਲੀ ਦੇ ਬਿਲਡਰਾਂ ਵੱਲੋਂ ਮੁਲਾਕਾਤ
ਚੰਡੀਗੜ੍ਹ, 02 ਫਰਵਰੀ : ਪੰਜਾਬ ਸਰਕਾਰ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਵਿੱਚ ਅਣਅਧਿਕਾਰਿਤ ਕਾਲੋਨੀਆ ਉੱਤੇ ਰੋਕ ਲਗਾ ਦਿੱਤੀ ਸੀ ਜਿਸ ਤੋਂ ਬਾਅਦ ਕਾਲੋਨੀਆਂ ਵਿੱਚ ਬਿਜਲੀ ਦਾ ਕੁਨੈਕਸ਼ਨ ਲੈਣਾ ਵੀ ਮੁਸ਼ਕਿਲ ਹੋ ਰਿਹਾ ਹੈ। ਮੋਹਾਲੀ ਦੇ ਬਿਲਡਰਾਂ ਨੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕੀਤੀ। ਇਸ ਬਾਰੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਐਸ.ਏ.ਐਸ ਨਗਰ ਦੇ ਡਿਵਾਈਨ ਵਰਲਡ ਹੋਮ ਵੈਲਫੇਅਰ ਸੁਸਾਇਟੀ ਸਮੇਤ ਹੋਰ ਵੱਖ-ਵੱਖ ਬਿਲਡਰਾਂ ਨੇ ਅੱਜ....
'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ, ਅੰਮ੍ਰਿਤ ਕਾਲ ਦੇ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ
ਇਹ ਭਾਜਪਾ ਦਾ ਅੰਮ੍ਰਿਤ ਕਾਲ ਹੈ ਜਿੱਥੇ ਹੀਰੇ ਸਸਤੇ ਹੋ ਗਏ ਅਤੇ ਆਟਾ ਮਹਿੰਗਾ ਹੋ ਗਿਆ ਹੈ: ਮਲਵਿੰਦਰ ਕੰਗ 'ਅੱਛੇ ਦਿਨਾਂ' 'ਚ ਬੇਰੁਜ਼ਗਾਰੀ ਦਰ ਐਨੀ ਭਿਅੰਕਰ ਹੈ ਤਾਂ ਅੰਮ੍ਰਿਤ ਕਾਲ ਪਤਾ ਨਹੀਂ ਕੀ ਰੰਗ ਦਿਖਾਏਗਾ: ਕੰਗ ਕਿਹਾ, ਪੰਜਾਬ ਨਾਲ ਭਾਜਪਾ ਸਰਕਾਰ ਵੱਲੋਂ ਫਿਰ ਵਿਤਕਰਾ, ਬਜਟ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਜ਼ਿਕਰ ਤੱਕ ਨਹੀਂ ਚੰਡੀਗੜ੍ਹ, 02 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਦੇ 'ਅੰਮ੍ਰਿਤ ਕਾਲ' ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ ਦਿੰਦਿਆਂ ਕਿਹਾ ਕਿ....
ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮਾਨ ਮੁੱਖ ਮੰਤਰੀ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੂੰ ਹਰੀ ਝੰਡੀ ਦਿਖਾਈ - ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਪ੍ਰਣ - ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਰਾਹੀਂ ਕਾਬਲ ਤੇ ਸਮਰੱਥ ਬਣਾ ਰਹੀ ਹੈ ਸੂਬਾ ਸਰਕਾਰ....
ਮਾਨ ਨੇ ਹੀਰੋ ਸਾਈਕਲ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੀਰੋ ਸਾਈਕਲਾਂ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹੀਰੋ ਸਾਈਕਲਾਂ ਦੇ ਵਿਸਥਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਮੁੰਜਾਲ ਤੋਂ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਅਤੇ ਇਲੈਕਟ੍ਰਿਕ ਵਾਹਨ ਨੀਤੀ ਬਾਰੇ ਵਿਚਾਰ ਵੀ ਲਏ ਅਤੇ ਉਨ੍ਹਾਂ ਨੂੰ 23-24 ਫਰਵਰੀ ਨੂੰ ਹੋਣ ਵਾਲੇ ਇਨਵੈਸਟ ਪੰਜਾਬ ਸਮਿਟ ਵਿੱਚ ਭਾਗ ਲੈਣ ਦਾ ਸੱਦਾ ਵੀ ਦਿੱਤਾ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ, 01 ਫਰਵਰੀ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਪਿਛਲੇ ਕੁਝ ਸਮੇਂ....
ਆਪ ਸਰਕਾਰ ਪੀ.ਐਸ.ਪੀ.ਸੀ ਐਲ ਦੇ 2600 ਕਰੋੜ ਰੁਪਏ ਦੇ ਬਕਾਏ ਜਾਰੀ ਕਰੇ : ਮਜੀਠੀਆ
ਆਮ ਆਦਮੀ ਪਾਰਟੀ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖੁਦ ਸੰਕਟ ਸਹੇੜਿਆ : ਅਕਾਲੀ ਦਲ ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਪਨੀਹਵਾਲੇ ਕਰ ਕੇ ਪੰਜਾਬ ਵਿਚ ਬਿਜਲੀ ਖੇਤਰ ਵਿਚ ਮਨੁੱਖ ਦਾ ਖੜ੍ਹਾ ਕੀਤਾ ਸੰਕਟ ਆਪ ਸਹੇੜ ਲਿਆ ਹੈ ਅਤੇ ਸਰਕਾਰ ਬਿਜਲੀ....
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਪੰਜਾਬ ਲਈ ਹੋਰ ਬਜਟ ਪ੍ਰਬੰਧਾਂ ਦੀ ਮੰਗ ਕੀਤੀ
ਚੰਡੀਗੜ੍ਹ, 01 ਫਰਵਰੀ : ਕੇਂਦਰੀ ਬਜਟ 2023-24 ਦੇ ਪ੍ਰਗਤੀਸ਼ੀਲ ਪਹਿਲੂਆਂ ਦੀ ਸ਼ਲਾਘਾ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਨਵੀਂ ਟੈਕਸ ਪ੍ਰਣਾਲੀ ਵਰਗੇ ਕਦਮ, ਜਿਸ ਵਿੱਚ 7 ਲੱਖ ਤੱਕ ਦੀ ਕੁੱਲ ਆਮਦਨ ਵਾਲੇ ਵਿਅਕਤੀਆਂ ਨੂੰ ਆਮਦਨ ਕਰ ਨਹੀਂ ਦੇਣਾ ਪਵੇਗਾ, ਇਸਨੂੰ ਦਰਾਂ ਅਤੇ ਸਲੈਬਾਂ ਵਿਚ ਪ੍ਰਗਤੀਸ਼ੀਲ ਬਣਾਉਂਦਾ ਹੈ, ਜਦਕਿ ਸਪਤਰਿਸ਼ੀ - 7 ਤਰਜੀਹਾਂ ਦਾ ਵਿਚਾਰ ਵੀ ਸੁਧਾਰਵਾਦੀ ਨਜ਼ਰ ਆਉਂਦਾ ਹੈ। ਪਰ ਅਜੇ ਵੀ ਕਈ ਹੋਰ ਖੇਤਰ ਹਨ ਜਿੱਥੇ ਸਰਕਾਰ ਹੋਰ ਵੀ ਕੰਮ ਕਰ ਸਕਦੀ....
ਕੇਂਦਰੀ ਵਿੱਤ ਵੱਲੋਂ ਸੰਸਦ ਵਿੱਚ ਪੇਸ਼ ਕੀਤਾ ਬਜਟ ਨੂੰ ਦਿਸ਼ਾਹੀਣ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 1 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਖਰੀ ਆਮ ਬਜਟ ‘ਚ ਰਾਹਤ ਦੇਣ ਲਈ....
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਝੰਡੀ
ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ।....
ਮੰਤਰੀ ਡਾ. ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 31 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ....