ਚੰਡੀਗੜ੍ਹ,16 ਜਨਵਰੀ : ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਇਲਾਕੇ ਵਿੱਚ ਚੁਣਾਵੀ ਝਗੜੇ ਦੇ ਮਾਮਲੇ ਵਿੱਚ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ....
ਚੰਡੀਗੜ੍ਹ
ਚੰਡੀਗੜ੍ਹ, 16 ਜਨਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਰਹੇ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲਾਂ ਉਹ ਗੁਰਦੁਆਰਾ ਦੁਖਨਿਵਾਰਨ ਸਾਹਿਬ, ਫਿਰ ਕਾਲੀ ਮਾਤਾ ਮੰਦਰ ਤੇ ਬਾਅਦ 'ਚ ਉਹਨਾਂ ਦੀ ਰਿਹਾਇਸ਼ ਨੇੜੇ ਬਣੀ ਦਰਗਾਹ 'ਤੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਦੀ ਰਿਹਾਇਸ਼ 'ਤੇ ਆਉਣ ਵਾਲੇ ਸਮਰਥਕਾਂ ਲਈ ਚਾਹ ਪਾਣੀ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ। ਦੱਸ ਦਈਏ ਕਿ ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਾਰਕਿੰਗ....
ਚੰਡੀਗੜ੍ਹ, 16 ਜਨਵਰੀ : ਜੈਨੈਟਿਕਲੀ ਮੋਡੀਫਾਈਡ (ਜੀ. ਐੱਮ.) ਸਰ੍ਹੋਂ ਦੇ ਵਿਸ਼ੇ ’ਤੇ ਅੱਜ ਵਿਧਾਨ ਸਭਾ ਵਿੱਚ ਹੋਈ ਪ੍ਰਭਾਵੀ ਚਰਚਾ ਮੌਕੇ ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਵਿਚਾਰ ਚਰਚਾ ਦਾ ਉਦੇਸ਼ ਹੇਠਲੇ ਪੱਧਰ ’ਤੇ ਜਮਹੂਰੀਅਤ ਨੂੰ ਮਜ਼ਬੂਤ ਬਨਾਉਣਾ ਅਤੇ ਲੋਕ ਮਹੱਤਤਾ ਦੇ ਮੁੱਦਿਆਂ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ। ਖੇਤੀ ਦੇ ਵਾਸਤੇ ਜੀ. ਐੱਮ. ਸਰੋਂ ਉਚਿੱਤਤਾ ਬਾਰੇ ਬਹਿਸ ਦਾ ਆਰੰਭ ਕਰਨ ਤੋਂ ਪਹਿਲਾਂ ਸੰਧਵਾਂ ਨੇ ਕਿਹਾ ਕਿ ਕਿਸੇ ਵੀ ਵਿਸ਼ੇ ’ਤੇ....
ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਹੈ ਅਤੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਲਗਭੱਗ 10 ਮਹੀਨਿਆਂ ਦੇ ਕਾਰਜਕਾਲ ਦੌਰਾਨ `ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ. ਏ. ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਤਕਨੀਕੀ....
ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ, ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ : ਸੰਦੀਪ ਪਾਠਕ ਚੰਡੀਗੜ੍ਹ, 16 ਜਨਵਰੀ : ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, ਵਿਧਾਇਕਾਂ ਅਤੇ....
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ....
ਸਾਲ 2021 ਦੀ ਕੁੱਲ 879.55 ਕਰੋੜ ਰੁਪਏ ਆਮਦਨ ਦੇ ਮੁਕਾਬਲੇ ਸਾਲ 2022 ਦੌਰਾਨ ਸਰਕਾਰੀ ਬੱਸਾਂ ਨੇ 1247.22 ਕਰੋੜ ਰੁਪਏ ਕਮਾਏ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ 'ਤੇ ਖ਼ਰਚੇ ਗਏ 558.85 ਕਰੋੜ ਰੁਪਏ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ....
- ਐਡਵੋਕੇਟ ਵੰਦਨਾ ਸ਼ਰਮਾ ਨੇ ਕਿਹਾ, ਗੈਂਗਸਟਰਾਂ ਦੇ ਗਰੁੱਪ ਦੀ ਸਾਜ਼ਿਸ਼, ਆਪਣੀ ਤੇ ਪਰਿਵਾਰ ਦੀ ਸੁਰੱਖਿਆ ਮੰਗੀ ਚੰਡੀਗੜ੍ਹ, 15 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇੱਕ ਮਹਿਲਾ ਵਕੀਲ ਨੂੰ ਧਮਕੀ ਦਾ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਉਸਨੂੰ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਕੀਲ ਨੇ ਇਸ ਦੀ ਸ਼ਿਕਾਇਤ ਐਸਐਸਪੀ ਮੁਹਾਲੀ ਅਤੇ ਆਸਟ੍ਰੇਲੀਅਨ ਕੌਂਸਲੇਟ ਨੂੰ ਵੀ ਕੀਤੀ। ਪੁਲਿਸ ਨੇ ਸ਼ਿਕਾਇਤ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਵੰਦਨਾ ਸ਼ਰਮਾ ਨੇ ਦੱਸਿਆ ਕਿ....
ਪੁਲਿਸ ਵੱਲੋਂ ਡੇਰਾ ਪ੍ਰੇਮੀ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਗ੍ਰਿਫਤਾਰ
- ਗ੍ਰਿਫਤਾਰ ਮੁਲਜ਼ਮ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ: ਡੀਜੀਪੀ ਗੌਰਵ ਯਾਦਵ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 15 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ।....
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ: ਧਾਲੀਵਾਲ
- ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ - ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਚੰਡੀਗੜ੍ਹ, 15 ਜਨਵਰੀ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ....
- 12 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ਵਿੱਚ ਕੀਤੀ ਸ਼ਮੂਲੀਅਤ - ਰੋਜ਼ਾਨਾ ਸਿੱਖਿਆ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੋਂ ਹੁੰਦਾ ਸਿੱਧਾ ਪ੍ਰਸਾਰਨ ਚੰਡੀਗੜ੍ਹ, 15 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ....
ਚੰਡੀਗੜ੍ਹ, 14 ਜਨਵਰੀ : ਭਾਵੇਂ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਤੋਂ ਰੁਖ਼ਸਤ ਹੋਇਆ ਤਕਰੀਬਨ 7 ਮਹੀਨੇ ਬੀਤ ਚੁੱਕੇ ਹਨ, ਪਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਰਮਨ ਪਿਆਰਤਾ ਦਿਨ ਬਦਿਨ ਵਧਦੀ ਜਾ ਰਹੀ ਹੈ। ਜਿਸ ਦੀ ਤਾਜਾ ਮਿਸਾਲ ਗਾਇਕ ਸਿੱਧੂ ਮੂਸੇਵਾਲਾ ਦਾ ਨਾਮ ਹੁਣ ਦੁਨੀਆਂ ਦੇ ਮਸ਼ਹੂਰ ਰੈਪਰ ਡਰੇਕ ਨੂੰ ਪਛਾੜਦੇ ਹੋਏ ਦੁਨੀਆਂ ਦੇ ਸਭ ਤੋਂ ਜਿਆਦਾ ਸੁਣੇ ਜਾਣ ਵਾਲੇ ਰੈਪਰਾਂ ਦੀ ਲਿਸਟ ’ਚ ਸ਼ਾਮਿਲ ਹੋਇਆ ਹੈ। ਜਾਣਕਾਰੀ ਅਨੁਸਾਰ ਹਿਪ ਹੌਪ ਬਾਏ ਦਿ ਨੰਬਰਸ’ ਦੇ ਟਵਿਟਰ ਹੈਂਡਲ ਨੇ ਇਕ ਟਵੀਟ....
- ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 14 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ....
ਚੰਡੀਗੜ੍ : ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਨਗਰ ਸੁਧਾਰ ਟਰਸਟਾਂ ਦੇ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਚੇਅਰਮੈਨਾਂ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 15 ਜ਼ਿਲ੍ਹਾ ਯੋਜਨਾਂ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਸਨ। ਮੁੱਖ ਮੰਤਰੀ ਨੇ ਜੋ ਲਿਸਟ ਜਾਰੀ ਕੀਤੀ ਹੈ ਉਸ ਅਨੁਸਾਰ ਪ੍ਰਦੀਪ ਛਾਬੜਾ ਨੂੰ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਟੇਟ....
- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦਾ ਮਾਲ ਮੰਤਰੀ ਵੱਲੋਂ ਭਰਵਾਂ ਸਵਾਗਤ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ਵਿਚ ਪ੍ਰਸ਼ੰਸ਼ਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਦ੍ਰਿੜ ਇਰਾਦੇ ਨਾਲ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ....