ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ ਐਸ.ਐਮ.ਓ (ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ....
ਬਲਾਤਕਾਰ ਤੋਂ ਬਾਅਦ ਪੈਦਾ ਹੋਇਆ ਬੱਚਾ ਪੀੜਤਾ ਨੂੰ ਅਪਰਾਧ ਅਤੇ ਦਰਦ ਦੀ ਯਾਦ ਦਿਵਾਉਂਦਾ ਰਹੇਗਾ : ਹਾਈਕੋਰਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਬਾਲਗ ਬਲਾਤਕਾਰ ਪੀੜਤਾ ਨੂੰ 26 ਹਫਤਿਆਂ ਦੀ ਗਰਭਅਵਸਥਾ ਦੌਰਾਨ ਗਰਭਪਾਤ ਦੀ ਇਜਾਜ਼ਤ ਦਿੰਦੇ ਹੋਏ ਅਹਿਮ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਬਲਾਤਕਾਰ ਤੋਂ ਬਾਅਦ ਪੈਦਾ ਹੋਇਆ ਬੱਚਾ ਪੀੜਤਾ ਨੂੰ ਅਪਰਾਧ ਅਤੇ ਉਸ ਨੂੰ ਹੋਏ ਦਰਦ ਦੀ ਯਾਦ ਦਿਵਾਉਂਦਾ ਰਹੇਗਾ। ਹਾਈ ਕੋਰਟ ਨੇ ਕਿਹਾ ਕਿ ਇਹ ਗਰਭ ਅਵਸਥਾ ਬੱਚੀ ਨਾਲ ਹੋਏ ਅਪਰਾਧ ਤੋਂ ਬਣੀ ਹੈ। ਇਹ ਉਸ ਦੇ ਸਰੀਰ ਅਤੇ ਆਤਮਾ ਨਾਲ ਕੀਤੇ ਗਏ ਵਹਿਸ਼ੀਆਨਾ ਅਪਰਾਧ ਦੀ ਗਵਾਹੀ ਹੈ। ਜੇਕਰ ਇਹ ਬੱਚਾ ਪੈਦਾ....
ਪੰਜਾਬ ਦੇ ਕੁੱਲ 3 ਲੱਖ 45 ਹਜ਼ਾਰ ਲਾਇਸੈਂਸ ਧਾਰਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ : ਗਿੱਲ
ਚੰਡੀਗੜ੍ਹ : ਪੰਜਾਬ ਵਿਚ ਸੋਸ਼ਲ ਮੀਡੀਆ ‘ਤੇ ਗਨ ਕਲਚਰ ਪ੍ਰਮੋਟ ਕਰਨ ‘ਤੇ ਪੁਲਿਸ ਵੱਲੋਂ ਲਗਾਤਾਰ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਜਾਵੇਗੀ। ਪੰਜਾਬ ਦੇ ਕੁੱਲ 3 ਲੱਖ 45 ਹਜ਼ਾਰ ਲਾਇਸੈਂਸ ਧਾਰਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। IGP ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਧਮਕੀ ਮਿਲਦੀ ਹੈ ਜਾਂ ਜਾਨ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਆਰਮਸ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2019 ਵਿਚ ਇਕ ਲਾਇਸੈਂਸ ‘ਤੇ 2 ਹਥਿਆਰ....
ਪੁਲਿਸ ਨੇ 231 ਫਸਟ ਇਨਫਰਮੇਸ਼ਨ ਰਿਪੋਰਟਾਂ ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ : ਗਿੱਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ 231 ਫਸਟ ਇਨਫਰਮੇਸ਼ਨ ਰਿਪੋਰਟਾਂ (ਐਫ.ਆਈ.ਆਰ.) ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ 23 ਵਪਾਰਕ ਨਸ਼ੀਲੇ ਪਦਾਰਥ ਸ਼ਾਮਲ ਹਨ। ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਕਾਰਵਾਈ ਕੀਤੀ ਹੈ। ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ....
ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖੋ ਵੱਖ ਨਹੀਂ ਹੋ ਸਕਦਾ, ਗੰਨ ਕਲਚਰ ਲਈ ਮੰਤਰੀ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਮਜੀਠੀਆ
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ....
ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲਰ ਬਾਰੇ ਹਾਈਕੋਰਟ ਵਿੱਚ ਸੁਣਵਾਈ 2 ਦਸੰਬਰ ਨੂੰ
ਚੰਡੀਗੜ੍ਹ : ਜਸਪਾਲ ਸਿੰਘ ਨੇ ਐਡਵੋਕੇਟ ਮਨਦੀਪ ਸਾਜਨ ਰਾਹੀਂ ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲਰ ਦੀ ਨਿਯੁਕਤੀ ਲਈ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ’ਤੇ ਹਾਈ ਕੋਰਟ ਨੇ 2 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੂੰ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਗਿਆ ਹੈ। ਇਸ ਪਟੀਸ਼ਨ 'ਤੇ ਪਿਛਲੀ ਵਾਰ ਪੇਸ਼ ਹੋਏ ਸਰਕਾਰੀ ਵਕੀਲ ਅਨਿਲ ਮਹਿਤਾ, ਪਰਮਿੰਦਰ ਐੱਸ. ਕੌਲ, ਸੰਜੀਵ ਘਈ ਨੇ ਅਦਾਲਤ ਸਾਹਮਣੇ ਆਪਣਾ ਪੱਖ ਪੇਸ਼....
ਪੰਜਾਬ ਦੇ ਪੈਰਾ ਖਿਡਾਰੀਆਂ ਨੇ ਮੈਡਲਾਂ ਨੂੰ ਸੜਕਾਂ 'ਤੇ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ
ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਅੱਜ ਉਨ੍ਹਾਂ ਹੀ ਮੈਡਲਾਂ ਨੂੰ ਸੜਕਾਂ 'ਤੇ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਮ 'ਤੇ ਦੇਸ਼ ਲਈ ਤਗਮੇ ਜਿੱਤੇ ਪਰ ਸਰਕਾਰ ਨਾ ਤਾਂ ਉਨ੍ਹਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ ਸਹੂਲਤਾਂ ਦੇ ਰਹੀ ਹੈ। ਇਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ। ਖਿਡਾਰੀਆਂ ਨੇ ਮੰਗ ਕੀਤੀ ਨੌਕਰੀਆਂ....
ਰਾਜ ਸਭਾ ਮੈਂਬਰ ਸਾਹਨੀ ਨੇ ਸੰਸਦ ਵਿੱਚ ਆਪਣੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ
ਚੰਡੀਗੜ੍ਹ : ਮੇਰਾ ਹਰ ਸਾਹ ਪੰਜਾਬ ਦੀ ਤਰੱਕੀ ਲਈ ਹੈ। ਮੈਂ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕਰਨ ਲਈ ਵਚਨਬੱਧ ਹਾਂ। ਇਹ ਸ਼ਬਦ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਹੇ। ਵਿਕਰਮਜੀਤ ਵੱਲੋਂ ਸੰਸਦ ਵਿੱਚ ਆਪਣੇ 100 ਦਿਨਾਂ ਦਾ ਰਿਪੋਰਟ ਕਾਰਡ ਅੱਜ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਦਾ ਸਾਥ ਦਿੱਤਾ, ਜਿਹੜੇ....
ਸਰਕਾਰ ਵਲੋਂ ਵੱਡਾ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ ਕੀਤੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ ਕੁੱਲ 32 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਆਈ ਏ ਐਸਵਿਪੁਲ ਉਜਵਲ ਦੀ ਜਗ੍ਹਾ ਤੇ....
ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਭੇਜੀ ਚਿੱਠੀ, ਭਵਿੱਖ 'ਚ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੇ ਆਸਾਰ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਚਿੱਠੀ ਭੇਜੀ ਹੈ। ਸੂਤਰਾਂ ਮੁਤਾਬਕ ਹਾਲੇ ਇਹ ਨਹੀਂ ਪਤਾ ਕਿ ਚਿੱਠੀ ਵਿਚ ਕੀ ਲਿਖਿਆ ਹੈ ਪਰ ਇੰਝ ਲੱਗ ਰਿਹਾ ਹੈ ਕਿ ਪਾਰਟੀ ਸਿੱਧੂ ਨੂੰ ਚੇਤੇ ਰੱਖਦੀ ਹੈ। ਸਿੱਧੂ ਦੀ ਸਜ਼ਾ ਖ਼ਤਮ ਹੋਣ ਮਗਰੋਂ ਭਵਿੱਖ ਵਿਚ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਣ ਦੇ ਆਸਾਰ ਹਨ। ਦਰਅਸਲ, ਰੋਡ ਰੇਜ਼ ਦੇ 34 ਵਰ੍ਹੇ ਪੁਰਾਣੇ ਮਾਮਲੇ ਵਿਚ ਸਿੱਧੂ ਸਾਲ ਦੀ ਕੈਦ....
ਕੀਰਤਪੁਰ ਸਾਹਿਬ ਨੇੜੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆਏ, 3 ਦੀ ਮੌਤ
ਰੋਪੜ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ....
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਅਸਿਸਟੈਂਟ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ....
ਹਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਜਲਦੀ ਹੀ ਸੋਲਰਾਈਜ਼ ਕੀਤਾ ਜਾਵੇਗਾ: ਅਮਨ ਅਰੋੜਾ
ਚੰਡੀਗੜ੍ਹ : ਸੂਬੇ ਵਿੱਚ ਸਵੱਛ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਲਈ ਵਿਚਾਰ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ, ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ....
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ 30 ਨਵੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਸੂਬੇ ਦੇ ਪਾਣੀਆਂ ਅਤੇ ਜੁਮਲਾ ਮੁਸ਼ਤਰਕਾ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪਣ ਵਿਰੁੱਧ ਲਾਮਬੰਦ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਰਵਾਏ ਸੈਮੀਨਾਰ ਤੋਂ ਬਾਅਦ 30 ਨਵੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ 2 ਤੋਂ 15 ਦਸੰਬਰ ਤੱਕ ਸੂਬੇ ਭਰ ਵਿੱਚ ਫਲੈਗ ਮਾਰਚ ਕਰਨ ਦਾ ਵੀ ਐਲਾਨ ਕੀਤਾ ਗਿਆ। ਸੈਮੀਨਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ....
ਕਿਸਾਨ ਆਗੂ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਬੇਵਜ੍ਹਾ ਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ : ਰੁਲਦੂ ਸਿੰਘ ਮਾਨਸਾ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹੋਏ ਹਨ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਇਸ ਦੇ ਨਾਲ ਹੀ ਜਿਹੜੀਆਂ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਵੇਲੇ ਇਕ-ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆ ਸਨ ਉਹ ਹੁਣ ਦੋਫਾੜ ਹੁੰਦੀਆ ਨਜ਼ਰ ਆ ਰਹੀਆਂ ਹਨ ਕਿਉਂਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ....