ਚੰਡੀਗੜ੍ਹ

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ" ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ। ਬਾਗ਼ਬਾਨੀ ਮੰਤਰੀ ਸ....
ਜ਼ਿਮਨੀ ਚੋਣਾਂ ਲਈ ਅਕਾਲੀ ਦਲ ਨੇ ਕੀਤਾ ਚੋਣ ਪ੍ਰਚਾਰ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 4 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਮੁਹਿੰਮ....
ਕੈਨੇਡਾ ‘ਚ ਭਦੌੜ ਦੀ ਕੁੜੀ ਅਤੇ ਫਗਵਾੜਾ ਦੇ ਨੌਜਵਾਨ ਦੀ ਮੌਤ
ਚੰਡੀਗੜ੍ਹ, 4 ਸਤੰਬਰ 2024 : ਕੈਨੇਡਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਕੁਝ ਮਹੀਨੇ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਲਈ ਗਈ ਜ਼ਿਲ੍ਹਾ ਬਰਨਾਲਾ ਦੇ ਭਦੌੜ ਦੀ ਕੁੜੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਗੁਰਮੀਤ ਕੌਰ ਦੀ ਆਈਲੈਟਸ ਕੀਤੀ ਹੋਈ ਸੀ ਅਤੇ ਉਸ ਤੋਂ ਬਾਅਦ ਉਸ ਦਾ ਵਿਆਹ ਅੱਜ ਤੋਂ ਪੌਣੇ ਦੋ ਸਾਲ ਪਹਿਲਾ ਲਖਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਥੱਮਣਗੜ੍ਹ ਜ਼ਿਲਾ (ਬਠਿੰਡਾ....
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਚੰਡੀਗੜ੍ਹ, 4 ਸਤੰਬਰ 2024 : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ। ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ)....
ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਸਤੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ....
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਖੇਤੀ ਨੀਤੀ ਮੋਰਚਾ ਤੀਜੇ ਦਿਨ ਵੀ ਜਾਰੀ
ਚੰਡੀਗੜ੍ਹ, 3 ਸਤੰਬਰ, 2024 : ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ, ਜ਼ਹਿਰਾਂ ਤੇ ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ,ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਖੇਤੀ ਨੀਤੀ....
ਪੰਜਾਬ ਅਤੇ ਚੰਡੀਗੜ੍ਹ ਵਿੱਚ 5 ਸਤੰਬਰ ਤੱਕ ਸਰਗਰਮ ਰਹੇਗਾ ਮਾਨਸੂਨ
ਚੰਡੀਗੜ੍ਹ, 3 ਸਤੰਬਰ 2024 : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਕੱਲ੍ਹ ਪੰਜਾਬ ਦੇ ਮੋਹਾਲੀ 'ਚ 70 ਮਿਲੀਮੀਟਰ ਬੱਦਲ ਛਾਏ, ਜਦਕਿ ਪਠਾਨਕੋਟ 'ਚ ਵੀ ਮੀਂਹ ਪਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ....
ਪ੍ਰਤਾਪ ਬਾਜਵਾ ਨੇ  ਵਿਧਾਨ ਸਭਾ 'ਚ ਗੈਂਗਸਟਰ ਲਾਰੈਂਸ ਦਾ ਉਠਾਇਆ ਮੁੱਦਾ, ਕਿਹਾ : ਸਰਕਾਰ ਹਰ ਫਰੰਟ ਉੱਤੇ ਫੇਲ੍ਹ  
ਚੰਡੀਗੜ੍ਹ, 3 ਸਤੰਬਰ 2024 : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ। ਹੁਣ ਵਿਦੇਸ਼ਾਂ ਦੇ ਗਾਇਕਾਂ ਨੂੰ ਵੀ ਸ਼ੂਟ ਕੀਤਾ ਗਿਆ ਹੈ। ਇਕ ਰਾਸ਼ਟਰੀ ਟੀਵੀ 'ਤੇ ਇਕ ਘੰਟੇ ਲਈ ਉਸ ਦੀ ਇੰਟਰਵਿਊ ਕੀਤੀ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਕਿਹਾ ਗਿਆ ਕਿ....
ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ ਚੰਡੀਗੜ੍ਹ, 3 ਸਤੰਬਰ 2024 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ....
‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਚੀਮਾ
ਚੰਡੀਗੜ੍ਹ, 3 ਸਤੰਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ....
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਸਰਧਾਂਜਲੀ, ਵਿਰੋਧੀ ਧਿਰ ਨੇ ਉਠਾਏ ਕਈ ਮੁੱਦੇ
ਚੰਡੀਗੜ੍ਹ, 02 ਸਤੰਬਰ 2024 : ਪੰਜਾਬ ਵਿਧਾਨ ਸਭਾ ਦੇ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਅੱਜ ਵਿਛੜੀਆਂ ਰੂਹਾਂ ਨੂੰ ਸਭ ਤੋਂ ਪਹਿਲਾਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਉਹਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਜਿਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਹਨਾਂ ਦੇ ਵਿੱਚ ਪਦਮ ਸ਼੍ਰੀ ਸੁਰਜੀਤ ਪਾਤਰ ਸਾਬਕਾ ਵਿਧਾਇਕ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਿਲ ਹਨ। ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਵਿਧਾਨ ਸਭਾ ਦੇ ਕੈਮਰਿਆਂ ਦਾ ਮੁੱਦਾ ਇਸ ਦੌਰਾਨ....
ਨਾਜਾਇਜ਼ ਕਾਲੋਨੀਆਂ 'ਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਮੁੱਖ ਮੰਤਰੀ ਮਾਨ ਨੇ ਨਿਭਾਇਆ ਵਾਅਦਾ
ਚੰਡੀਗੜ੍ਹ, 01 ਸਤੰਬਰ 2024 : ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ....
ਸਿੱਖ ਨਸਲਕੁਸ਼ੀ (ਕਤਲੇਆਮ ) ਦੇ ਸਾਰੇ ਦੋਸ਼ੀ ਜਲਦੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹੋਣਗੇ :-ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ, 1 ਸਤੰਬਰ, 2024 : 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਇਹ ਪ੍ਰਗਟਾਵਾ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ....
ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 1 ਸਤੰਬਰ 2024 : ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਨਾਭਾ ਅਤੇ ਰੋਪੜ ਵਿਖੇ ਦੋ ਸੀਮਨ ਸਟੇਸ਼ਨ ਹਨ....
ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਕਾਰਵਾਈ ਕਰਨ ਲਈ ਚਲਾਈ ਮੁਹਿੰਮ : ਹਰਪਾਲ ਸਿੰਘ ਚੀਮਾ 
ਚੰਡੀਗੜ੍ਹ, 1 ਸਤੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ....