ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਅਤੇ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਵਰਕਸ਼ਾਪ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਘਟਾਉਣ ਸਣੇ ਨਵੀਨਤਮ ਤਕਨਾਲੌਜੀ ਦੀ ਮਦਦ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਵਿੱਚ ਸੁਧਾਰ ਲਿਆਉਣ ਲਈ "ਟ੍ਰੈਫਿਕ ਪ੍ਰਬੰਧਨ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੇ ਲਾਗੂਕਰਨ" ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਕਰਵਾਈ ਜਾ ਰਹੀ ਹੈ। ਵਰਕਸ਼ਾਪ ਵਿੱਚ ਪੰਜਾਬ ਭਰ ਤੋਂ ਪੁੱਜੇ ਟ੍ਰੈਫ਼ਿਕ ਪੁਲਿਸ ਅਤੇ ਹੋਰਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ ਟਰਾਂਸਪੋਰਟ....
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ ਅਤੇ ਡਰਾਈਵਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ.ਐਸ.ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ....
ਚੀਨੀ ਡੋਰ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ, ਮੀਤ ਹੇਅਰ ਵੱਲੋਂ ਅਪੀਲ
ਚੰਡੀਗੜ੍ਹ : ਪੰਜਾਬ ਵਿਚ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਵੁਕ ਹੁੰਦਿਆਂ ਕਿਹਾ, “ਬੀਤੇ ਦਿਨ ਰੋਪੜ ਵਿਖੇ 13 ਸਾਲਾ ਬੱਚੇ ਗੁਲਸ਼ਨ ਦੀ ਚੀਨੀ ਡੋਰ ਕਾਰਨ ਮੌਤ ਹੋ ਗਈ ਜਦਕਿ ਇਹ ਬੱਚਾ....
ਮੁਅੱਤਲ ਕੰਡਕਟਰ ਮਾਮਲੇ ਦੀ ਜਾਂਚ ਤਿੰਨ ਦਿਨਾਂ 'ਚ ਮੁਕੰਮਲ ਕਰਨ ਤੇ ਆਨ ਡਿਊਟੀ ਜਾਂਚ 'ਤੇ ਬਣੀ ਸਹਿਮਤੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ....
ਸੀਨੀਅਰ ਆਈ.ਏ.ਐਸ.ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ
ਚੰਡੀਗੜ੍ਹ : 1997 ਬੈਚ ਦੇ ਸੀਨੀਅਰ ਆਈ.ਏ.ਐਸ.ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ।ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ।ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ....
ਲਾਇਸੈਂਸਾਂ ਦੀ ਸਮੀਖਿਆ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਫ਼ੈਸਲੇ ਦਾ ਕੀਤਾ ਸਵਾਗਤ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ 'ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ। ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ....
ਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰੇ : ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਆਈ.ਐਸ.ਆਈ. ਪੰਜਾਬ ਵਿੱਚ ਚੋਣਵੇਂ ਕਤਲਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ....
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਚੰਡੀਗੜ੍ਹ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਰੀਬ 7.57 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਭੂਚਾਲ ਦਾ ਕੇਂਦਰ ਨੇਪਾਲ ਸੀ, ਜਿਸ ਦਾ ਅਸਰ ਪੰਜਾਬ-ਹਰਿਆਣਾ, ਚੰਡੀਗੜ੍ਹ ‘ਤੇ ਵੀ ਨਜ਼ਰ ਆਇਆ। ਇਸ ਦੀ ਤੀਬਰਤਾ ਰਿਕਟਰ ਸਕੇਲ ‘ਤੇ 5.7 ਸੀ ਤੇ ਇਹ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ, ਜਿਸ ਕਰਕੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਪਿਆ ਪਰ ਨਾਲ ਲਗਦੀਆਂ ਥਾਵਾਂ ‘ਤੇ ਇਹ ਝਟਕੇ ਮਹਿਸੂਸ ਕੀਤੇ ਗਏ।....
ਕਾਨੂੰਨੀ ਅਭਿਆਸ ਕੋਈ ਪੇਸ਼ਾ ਨਹੀਂ, ਤਪੱਸਿਆ ਨਾਲ ਰਹਿਣਾ ਹੈ : ਜਸਟਿਸ ਕ੍ਰਿਸ਼ਨਾ ਮੁਰਾਰੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ, ਚੰਡੀਗੜ੍ਹ ਨੇ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ (ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਇਸਦੀ ਸਥਾਪਨਾ ਦੇ 60 ਸਾਲਾਂ ਨੂੰ ਉਜਾਗਰ ਕਰਦੇ ਹੋਏ) ਵਿਖੇ “ਯੰਗ ਲਾਇਰਜ਼: ਟਰਾਂਸਡਿੰਗ ਲੀਗਲ ਬੈਰੀਅਰਜ਼” ਵਿਸ਼ੇ ‘ਤੇ ਰਾਸ਼ਟਰੀ ਕਾਨੂੰਨੀ ਸੈਮੀਨਾਰ 2022 ਦਾ ਆਯੋਜਨ ਕੀਤਾ। ਮਾਨਯੋਗ ਜਸਟਿਸ ਕ੍ਰਿਸ਼ਨਾ ਮੁਰਾਰੀ (ਜੱਜ ਸੁਪਰੀਮ ਕੋਰਟ ਆਫ ਇੰਡੀਆ), ਸ਼੍ਰੀ ਮਨੋਹਰ ਲਾਲ (ਹਰਿਆਣਾ ਦੇ ਮੁੱਖ ਮੰਤਰੀ), ਮਾਨਯੋਗ ਸ਼੍ਰੀਮਾਨ ਜਸਟਿਸ....
ਪੰਜਾਬ ‘ਚ ਹਿੰਸਾ ਦੇ ਪੈਦਾ ਹੋਏ ਮਾਹੌਲ ਨੂੰ ਦੇਖਦੇ ਹੋਏ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ
ਚੰਡੀਗੜ੍ਹ : ਪੰਜਾਬ ‘ਚ ਹਿੰਸਾ ਕਾਰਨ ਪੈਦਾ ਹੋਏ ਮਾਹੌਲ ਨੂੰ ਦੇਖਦੇ ਹੋਏ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਕੇਂਦਰ ਨੇ ਕਿਹਾ ਕਿ ਫਿਲਮ ਅਜੇ ਤੱਕ ਸੈਂਸਰ ਸਰਟੀਫਿਕੇਟ ਲਈ ਨਹੀਂ ਪਹੁੰਚੀ ਹੈ। ਪਟੀਸ਼ਨ ਦੇ ਤੌਰ ‘ਤੇ ਫਿਲਮ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਤਰਾਜ਼ਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਪਟੀਸ਼ਨਰ ਰਗਵੰਤ ਸਿੰਘ ਨੇ ਐਡਵੋਕੇਟ ਅਮਿਤ ਝਾਂਝੀ ਰਾਹੀਂ ਹਾਈ....
Punjab Image
ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਮਹਾਂਮਾਰੀ ਚੁਣੌਤੀ ਨੂੰ ਭਾਰਤ ਅਤੇ ਭਾਰਤੀਆਂ ਅਵਸਰਾਂ 'ਚ ਬਦਲਿਆ: ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰ ਸ਼ੇਖਰ
ਚੰਡੀਗੜ੍ਹ : ਮੱਧ ਪੂਰਵੀ ਦੇਸ਼ਾਂ ‘ਚ ਵਸ ਰਹੇ ਭਾਰਤੀ ਪਰਵਾਸੀਆਂ, ਉੱਘੇ ਕਾਰੋਬਾਰੀਆਂ, ਕਾਰਪੋਰੇਟ ਨੇਤਾਵਾਂ, ਪ੍ਰਸਿੱਧ ਅਕਾਦਮਿਕ, ਵਿਚਾਰਵਾਨ ਆਗੂਆਂ ਤੇ ਯੂਏਈ ਦੇ ਸਮਾਜ ਸੇਵਕ ਲੋਕਾਂ ਦੀ ਮੌਜੂਦਗੀ ਵਿੱਚ, ਐਨਆਈਡੀ ਫਾਊਂਡੇਸ਼ਨ ਨੇ ਦੁਬਈ ਵਿੱਚ ਵਿਸ਼ਵ ਸਦਭਾਵਨਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦੌਰਾਨ ਦੋ ਕਿਤਾਬਾਂ 'ਮੋਦੀ@20: ਡ੍ਰੀਮਜ਼ ਮੀਟ ਡਿਲੀਵਰੀ ਅਤੇ ਹਾਰਟਫੈਲਟ-ਦਿ ਲੈਗੇਸੀ ਆਫ ਫੇਥ' ਦੀ ਘੁੰਢ ਚੁਕਾਈ ਕੀਤੀ ਗਈ। ਇਨ੍ਹਾਂ ਕਿਤਾਬਾਂ ਨੂੰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ....
ਚੰਡੀਗੜ੍ਹ ਹੋਰਸ ਸ਼ੋਅ ਵਿੱਚ ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਐਸ ਏ ਐਸ ਨਗਰ : ਬੱਬੀ ਬਾਦਲ ਫਾਊਂਡੇਸ਼ਨ 'ਦਾ ਰੈਂਚ' ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹੋਮਲੈਂਡ ਚੰਡੀਗੜ੍ਹ ਹੋਰਸ ਸ਼ੋਅ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਹੋਰਸ ਸ਼ੋਅ ਵਿੱਚ ਭਾਗ ਲੈਣ ਆਈਆਂ ਟੀਮਾਂ ਦੀ ਜਿੱਥੇ ਹੋਸਲਾ ਅਫਜ਼ਾਈ ਕੀਤੀ ਉੱਥੇ ਹੀ ਉਨ੍ਹਾਂ ਚੰਡੀਗੜ੍ਹ ਹੋਰਸ ਸ਼ੋਅ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਪੰਜਾਬ ਦੀ ਇਤਿਹਾਸਕ ਘੋੜ ਸਵਾਰੀ ਖੇਡ ਨੂੰ ਜਿਉਂਦਾਂ ਰੱਖਣ ਦਾ....
ਬੀਬੀ ਜਗੀਰ ਕੌਰ ਨੇ ਚੇਅਰਮੈਨ ਮਲੂਕਾ ਨੂੰ ਲਿਖਿਆ ਪੱਤਰ, ਬਿਨਾਂ ਨੋਟਿਸ ਦੇ ਪਾਰਟੀ ਤੋਂ ਕੀਤਾ ਮੁਅੱਤਲ
ਚੰਡੀਗੜ੍ਹ : ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਮੈਨੂੰ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕੋਈ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਿਨਾਂ ਨੋਟਿਸ ਅਤੇ ਸੁਣਵਾਈ ਦੇ ਪਾਰਟੀ ਵਿੱਚੋਂ ਮੁਅੱਤਲ ਕਰਨਾ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਜਾਪਦਾ ਹੈ।
“ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਮੰਤਰੀ ਚੀਮਾ ਨੇ ਕੀਤਾ
ਐਸ.ਏ.ਐਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ....
ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦਿ੍ਰੜ’: ਕੁਲਤਾਰ ਸੰਧਵਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਇਹ ਕਿਸਾਨਾਂ ਨੂੰ ਵੱਖ ਵੱਖ ਸੰਕਟਾਂ ਵਿੱਚੋਂ ਬਾਹਰ ਕੱਢਣ ਲਈ ਪੂਰੀ ਦਿ੍ਰੜ ਹੈ। ਅੱਜ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਸਥਾਨਿਕ ਹੈਡਕੁਆਟਰ ਵਿਖੇ ਦੀ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨੋਲੋਜੀ ਫੇਅਰ ਨੂੰ ਸੰਬੋਧਿਤ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਬਦਲਦੀਆਂ ਹਾਲਤਾਂ ਵਿੱਚ ਠੋਸ ਅਤੇ ਪ੍ਰ੍ਰਭਾਵੀ ਖੇਤੀ ਨੀਤੀ ਦੀ ਅਣਹੋਂਦ ਕਾਰਨ....