ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।....
ਚੰਡੀਗੜ੍ਹ

ਚੰਡੀਗੜ੍ਹ 12 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਬਚਨਵੱਧ ਅਤੇ ਦ੍ਰਿੜ ਹੈ। ਸੂਬੇ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਹੜਤਾਲ ਕਰਨ....

ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ....

ਚੰਡੀਗੜ 12 ਜਨਵਰੀ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਚੰਡੀਗੜ੍ਹ ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ ਚੰਡੀਗੜ੍ਹ ਕਾਂਗਰਸ ਦੇ ਸਾਰੇ ਛੇ ਕੌਂਸਲਰਾਂ ਅਤੇ ਪਾਰਟੀ ਹਾਈਕਮਾਂਡ ਨਾਲ ਲੜੀਵਾਰ ਮੀਟਿੰਗਾਂ ਤੋਂ ਬਾਅਦ ਚੰਡੀਗੜ੍ਹ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ....

ਚੰਡੀਗੜ / ਜੈਪੁਰ, 12 ਜਨਵਰੀ : 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ ਡਿਪਟੀ ਸਪੀਕਰਾਂ/ ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਗ ਲੈਂਦਿਆਂ ਵੱਖ ਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੀਤਾ ਗਿਆ ਸੀ। ਇਸ ਕਾਨਫਰੰਸ ਵਿੱਚ ਵਿਧਾਨਕ / ਸੰਸਦੀ ਕਮੇਟੀਆਂ ਦੀ....

ਚੰਡੀਗੜ੍ਹ, 12 ਜਨਵਰੀ : ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਅੱਜ ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਹੁਲ ਤਿਵਾੜੀ, ਆਈ.ਏ.ਐਸ., ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ। ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ....

- ਵਿਧਾਨ ਸਭਾ ਦੇ ਸਪੀਕਰ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਨੂੰ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਨੂੰ ਅਪੀਲ ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ....

ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ' ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ ਚੰਡੀਗੜ੍ਹ, 11 ਜਨਵਰੀ : ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ....

ਚੰਡੀਗੜ੍ਹ, 10 ਜਨਵਰੀ : ਬਨਵਾਰੀਲਾਲ ਪੁਰੋਹਿਤ, ਰਾਜਪਾਲ, ਪੰਜਾਬ ਅਤੇ ਪ੍ਰਸ਼ਾਸਕ, ਚੰਡੀਗੜ੍ਹ ਨੇ ਅੱਜ ਇੱਥੇ ਉਦਯੋਗਿਕ ਖੇਤਰ ਪੀਐਚ-2 ਵਿਖੇ ਬਾਗਬਾਨੀ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਸ੍ਰੀਮਤੀ ਕਿਰਨ ਖੇਰ, ਮੈਂਬਰ ਪਾਰਲੀਮੈਂਟ, ਸ੍ਰੀਮਤੀ ਕਿਰਨ ਖੇਰ ਦੀ ਮੌਜੂਦਗੀ ਵਿੱਚ ਕੀਤਾ। ਸਰਬਜੀਤ ਕੌਰ, ਮੇਅਰ ਸ. ਧਰਮ ਪਾਲ, ਆਈ.ਏ.ਐਸ., ਪ੍ਰਸ਼ਾਸਕ ਦੇ ਸਲਾਹਕਾਰ, ਚੰਡੀਗੜ੍ਹ ਅਤੇ ਸ਼ਹਿਰ ਸੁੰਦਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਦਾ ਟੀਚਾ....

ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਹਨ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ....

ਚੰਡੀਗੜ੍ਹ: 10 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਆਈਏਐਸ ਅਧਿਕਾਰੀ ਨੀਲਿਮਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲ ਅਸਟੇਟ ਕੰਪਨੀ ਨੂੰ ਟ੍ਰਾਂਸਫਰ/ਵੰਡ ਕਰਨ ਅਤੇ ਇਸ ਨੂੰ ਟਾਊਨਸ਼ਿਪ ਸਥਾਪਤ ਕਰਨ ਦੀ....

ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁਹਿੰਮ “ਮਿਸ਼ਨ 100% ਗਿਵ ਯੁਅਰ ਬੈਸਟ” ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ ਅੱਠਵੀਂ ਅਤੇ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਫੋਟੋਸਟੇਟ ਅਤੇ ਪ੍ਰਿੰਟਡ ਮੈਟੀਰੀਅਲ ਮੁਹੱਈਆ ਕਰਵਾਉਣ ਵਾਸਤੇ ਤਿੰਨ ਕਰੋੜ ਪੱਚੀ ਲੱਖ ਅਠਾਨਵੇਂ ਹਜ਼ਾਰ ਪੰਜ ਸੋ ਚਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ....

ਚੰਡੀਗੜ੍ਹ, 9 ਜਨਵਰੀ : ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕੁਲਦੀਪ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ।ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰ ਸ਼ਹੀਦ ਸਿਪਾਹੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ। ਐਚਡੀਐਫਸੀ ਬੈਂਕ ਵੱਲੋਂ....

ਚੰਡੀਗੜ੍ਹ, 9 ਜਨਵਰੀ : ਵਾਪਰੇ ਇਕ ਸੜਕ ਹਾਦਸੇ ਵਿੱਚ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਬਾਵਾ ਦਾ ਪੀਏ ਡਿਪਟੀ ਵੋਹਰਾ ਦੇਰ ਰਾਤ ਚੰਡੀਗੜ੍ਹ ਤੋਂ ਬਟਾਲਾ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦਾ ਸੜਕ ਹਾਦਸਾ ਹੋ ਗਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ....

ਚੰਡੀਗੜ੍ਹ, 9 ਜਨਵਰੀ : ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਬੰਦ ਹੋਣ ਦੀ ਸਥਿਤੀ ਵਿੱਚ ਪੁੱਜ ਗਈ ਹੈ।ਇਸ ਸਬੰਧੀ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵੇਲੇ ਅਣਗੌਲਿਆਂ ਕੀਤਾ ਹੈ, ਜਿਸ ਕਾਰਨ ਮਜ਼ਬੂਰ ਹੋ ਕੇ ਉਹ ਸਖਤ ਕਦਮ ਚੁੱਕਣ ਜਾ ਰਹੇ ਹਨ। ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਜ਼ਰ ਨੇ ਅੱਜ ਸਥਾਨਕ ਪ੍ਰੈਸ ਕਲੱਬ ਵਿੱਚ....