ਚੰਡੀਗੜ੍ਹ, 9 ਜਨਵਰੀ : ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਨੇ ਲੁਧਿਆਣਾ ਦੇ ਆਰ.ਟੀ.ਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 9 ਜਨਵਰੀ ਤੋਂ ਹਫਤੇ ਭਰ ਲਈ ਸਮੂਹਿਕ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਜੇਕਰ ਪੀਸੀਐਸ ਅਧਿਕਾਰੀ ਛੁੱਟੀ ’ਤੇ ਚਲੇ ਜਾਂਦੇ ਹਨ ਤਾਂ ਡੀਟੀਓ ਅਤੇ ਤਹਿਸੀਲ ਦਫ਼ਤਰ ਵਿੱਚ ਕੰਮਕਾਜ ਠੱਪ ਹੋ ਜਾਵੇਗਾ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਨਰਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 6 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ।....
ਚੰਡੀਗੜ੍ਹ

ਖੇਡ ਮੰਤਰੀ ਨੇ ਪੈਰਾ ਪਾਵਰ ਲਿਫਟਰਾਂ ਰਾਜਿੰਦਰ ਰਹੇਲੂ ਤੇ ਪਰਮਜੀਤ ਕੁਮਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ....

ਚੰਡੀਗੜ੍ਹ, 8 ਜਨਵਰੀ : ਚੰਡੀਗੜ੍ਹ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਮਸਲਿਆਂ ਦੇ ਨਿਆਂ ਲਈ ਲੱਗੇ ਮੋਰਚੇ ਵਿੱਚ ਖਾਲੜਾ ਮਿਸ਼ਨ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਖਾਲੜਾ ਮਿਸ਼ਨ ਨੇ ਆਖਿਆ ਕਿ ਉਨ੍ਹਾਂ ਸਾਰੀਆਂ ਮੰਨੂਵਾਦੀਆਂ ਧਿਰਾਂ ਤੇ ਉਨ੍ਹਾਂ ਦੇ ਏਜੰਟਾਂ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ, ਜੋ ਬੰਦੀ ਸਿੱਖਾਂ ਦੀ ਰਿਹਾਈ ਅਤੇ ਬੇਅਦਬੀਆਂ, ਗੋਲੀਕਾਂਡਾਂ ਦੇ ਨਿਆਂ ਵਿੱਚ ਅੜਿੱਕਾ ਹਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਸਿੱਖੀ ਨਾਲ ਸਦੀਆਂ ਪੁਰਾਣਾ ਵੈਰ ਕੱਢਦੀਆਂ ਆਈਆਂ ਹਨ।....

ਚੰਡੀਗੜ੍ਹ, 8 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਤੋਂ ਇੰਚਾਰਜ ਲਗਾਇਆ ਹੈ। ਇਸ ਤੋਂ ਇਲਾਵਾ ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਨੂੰ ਹਲਕਾ ਸੰਗਰੂਰ ਅਤੇ ਦਿੜ੍ਹਬਾ ਦੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਪਾਰਟੀ....

ਚੰਡੀਗੜ੍ਹ, 8 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਨਾਲ ਸਮਾਲ ਫਲੈਟਸ, ਮਲੋਆ ਵਿਖੇ ਪਾਰਕ ਵਿੱਚ ਲਗਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਰੋਹ ਦਾ ਆਯੋਜਨ ਰਵਿੰਦਰ ਤਿਆਗੀ ਵਲੋਂ ਕੀਤਾ ਗਿਆ ਸੀ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਧਨ ਹੈ ਅਤੇ ਓਪਨ ਏਅਰ ਜਿੰਮ ਰਾਹੀਂ ਲੋਕ ਕਸਰਤ ਕਰਕੇ ਆਪਣੇ ਆਪ ਨੂੰ ਸਿਹਤਮੰਦ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਕ ਵਿੱਚ ਵੱਡੀ ਗਿਣਤੀ....

- ’ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਪ੍ਰਗਤੀ ਅਧੀਨ ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ....

ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ....

- 192 ਪੁਲਿਸ ਪਾਰਟੀਆਂ ਨੇ ਅਰਸ਼ ਡੱਲਾ ਨਾਲ ਜੁੜੇ 232 ਵਿਅਕਤੀਆਂ ਦੇ ਟਿਕਾਣਿਆਂ ਦੀ ਕੀਤੀ ਤਲਾਸ਼ੀ - ਮੁੱਖ ਮੰਤਰੀ ਭਗਵੰਤ ਦੀ ਸੋਚ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਕੀਤੀ ਗਈ ਕਾਰਵਾਈ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ....

- ਕਿਹਾ, ਹਲਕੇ ਦੇ ਸਾਰੇ ਵਿਕਾਸ ਕੰਮਾਂ ਨੂੰ ਕਰਨ ਵਿੱਚ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 07 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਕਾਂਸਲ ਵਿਖੇ ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ....

ਚੰਡੀਗੜ੍ਹ : ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ। ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ....

ਚੰਡੀਗੜ੍ਹ, 7 ਜਨਵਰੀ : ਸੰਘਣੀ ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੀਆਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਚਾਰ ਉਡਾਣਾਂ ਦੇਰੀ ਨਾਲ ਚੱਲੀਆਂ। ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਸਹਾਏ ਨੇ ਕਿਹਾ ਕਿ ਰੱਦ ਕੀਤੀਆਂ ਗਈਆਂ ਚਾਰ ਉਡਾਣਾਂ ਦੂਜੇ ਰਾਜਾਂ ਤੋਂ ਆਉਣੀਆਂ ਸਨ ਜਿੱਥੇ ਮੌਸਮ ਖਰਾਬ ਸੀ। ਰੱਦ ਕੀਤੀਆਂ ਉਡਾਣਾਂ ਵਿੱਚ 6E6245/2177 ਚੰਡੀਗੜ੍ਹ-ਦਿੱਲੀ, 6E2452 ਚੰਡੀਗੜ੍ਹ-ਅਹਿਮਦਾਬਾਦ, 6E242/971 ਚੰਡੀਗੜ੍ਹ-ਪੁਣੇ, ਅਤੇ 6E6633....

ਚੰਡੀਗੜ੍ਹ, 7 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ,ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ 6 ਮਹੀਨੇ ਦਾ ਸਮਾਂ ਲਿਆ ਅਤੇ ਹੁਣ ਜਦੋਂ ਸਿਆਸੀ ਦਬਾਅ ਵਧਿਆ ਤਾਂ ਉਸ ‘ਤੋਂ ਅਸਤੀਫਾ....

ਚੰਡੀਗੜ੍ਹ, 7 ਜਨਵਰੀ : ਪੰਜਾਬ 'ਚ ਕੜਾਕੇ ਦੀ ਠੰਢ ਨਾਲ ਜਿਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੇ ਹੁਣ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸੂਬੇ ਚ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਵਿੱਚ ਹੁਣ ਤੱਕ 5 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ। ਜਦਕਿ ਧੁੰਦ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ 4 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ।ਚੰਡੀਗੜ੍ਹ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਲੇ 4....

ਚੰਡੀਗੜ੍ਹ 7 ਜਨਵਰੀ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੰਤਰੀ ਸਰਾਰੀ ਦੇ ਅਸਤੀਫੇ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਕਾਰਵਾਈ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਇਸ ਮਾਮਲੇ ‘ਤੇ ਵੀ ਗੌਰ ਕਰਨਾ ਚਾਹੀਦਾ ਹੈ। ਮੰਤਰੀ ਬਾਰੇ ਨਿਰਪੱਖ ਜਾਂਚ ਕਾਰਵਾਈ ਕੀਤੀ ਜਾਵੇ। ਸਾਡੇ ਕੋਲ ਉਨ੍ਹਾਂ ਦੇ ਦੋ ਹੋਰ ਮੰਤਰੀਆਂ ਦੇ....

ਚੰਡੀਗੜ੍ਹ, 7 ਜਨਵਰੀ : ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਐਨ ਐਸ ਪਰਵਾਨਾ ਦਾ ਦਿਹਾਂਤ ਹੋ ਗਿਆ ਸੀ। ਉਹ ਤਕਰੀਬਨ 84 ਵਰ੍ਹਿਆਂ ਦੇ ਸਨ। ਇਸੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ....