ਚੰਡੀਗੜ੍ਹ

ਕੇਂਦਰੀ ਜੇਲ੍ਹ ਗੋਇੰਦਵਾਲ (ਤਰਨਤਾਰਨ) ਸੀਐਮ ਭਗਵੰਤ ਮਾਨ ਨੇ ਰਿਪੋਰਟ ਕੀਤੀ ਤਲਬ
ਚੰਡੀਗੜ੍ਹ, 28 ਫ਼ਰਵਰੀ : 15 ਮਹੀਨੇ ਪਹਿਲਾਂ ਸ਼ੁਰੂ ਹੋਈ ਅਤਿ-ਆਧੁਨਿਕ ਗੋਇੰਦਵਾਲ ਕੇਂਦਰੀ ਜੇਲ੍ਹ ਸ਼ੁਰੂ ਤੋਂ ਹੀ ਖਾਮੀਆਂ ਕਾਰਨ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਰੈਕੇਟ ਦਾ ਵੀ ਪਰਦਾਫਾਸ਼ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ। ਇਸ ਦੇ ਨਾਲ....
ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦਾ ਡਿਪਟੀ ਜੇਲ੍ਹ ਸੁਪਰਡੈਂਟ ਸਸਪੈਂਡ 
ਚੰਡੀਗੜ੍ਹ, 28 ਫ਼ਰਵਰੀ : ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਹੋਈ ਗੈਂਗਵਾਰ ਕਰਕੇ ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ ਸੀ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਮਾਰੇ ਗਏ....
ਮੀਡੀਆ 'ਚ ਬਣੇ ਰਹਿਣ ਲਈ ਮਜੀਠੀਆ ਵੱਲੋਂ ਬੇਬੁਨਿਆਦ ਅਤੇ ਬੇਤੁੱਕੇ ਦੋਸ਼ ਲਾਏ ਗਏ ਹਨ : ਕੰਗ
ਚੰਡੀਗੜ੍ਹ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਅਤੇ ਬੇਤੁੱਕੇ ਹਨ। ਉਨ੍ਹਾਂ ਦੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ 'ਚ ਬਣੇ ਰਹਿਣ ਲਈ ਉਹ ਅਕਸਰ ਅਜਿਹੇ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ। ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਰਿਆਂ ਨੀਲ ਗਰਗ ਅਤੇ ਰਮਨ ਚੰਦੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ....
ਮੇਰੇ ਦੋਸਤ ਨੇ ਮੈਨੂੰ ਆਪਣੇ ਹੱਥ ‘ਚੋ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਕੜਾ ਲਾਹ ਕੇ ਦਿੱਤਾ ਸੀ, ਜਿਸ ਨੂੰ ਮਰਦੇ ਦਮ ਤੱਕ ਆਪਣੇ ਕੋਲ ਰੱਖਾਂਗਾ : ਜਾਵੇਦ ਅਖ਼ਤਰ
ਚੰਡੀਗੜ੍ਹ, 27 ਫਰਵਰੀ : ਕਵੀ ਅਤੇ ਗੀਤਕਾਰ ਜਾਵੇਦ ਅਖਤਰ ਚਿਤਕਾਰਾ ਲਿਟਰੇਚਰ ਫੈਸਟ ਵਿਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਪਹੁੰਚੇ ਸਨ। ਇੱਥੇ ਉਹਨਾਂ ਦੇ ਸੈਸ਼ਨ ਦਾ ਥੀਮ ਸੀ- ਮੇਰਾ ਪੈਗ਼ਾਮ ਮੁਹੱਬਤ ਹੈ..। ਇੱਥੇ ਉਹਨਾਂ ਦੱਸਿਆ, “1964 ਵਿਚ ਜਦੋਂ ਮੈਂ ਨਵੀਂ ਮੁੰਬਈ ਪਹੁੰਚਿਆ ਤਾਂ ਰਹਿਣ ਲਈ ਕੋਈ ਥਾਂ ਨਹੀਂ ਸੀ। ਕੋਈ ਕੰਮ ਨਹੀਂ ਸੀ। ਫਿਰ ਇਕ ਪੰਜਾਬੀ ਦੋਸਤ ਮਿਲਿਆ-ਮੁਸ਼ਤਾਕ ਸਿੰਘ। ਉਹ ਨੌਕਰੀ ਦੇ ਨਾਲ-ਨਾਲ ਸੰਘਰਸ਼ ਵੀ ਕਰਦਾ ਸੀ। ਉਸ ਨੇ ਮੈਨੂੰ ਆਪਣੇ ਕੋਲ ਰੱਖਿਆ ਅਤੇ ਮੇਰਾ ਸਾਥ ਵੀ ਦਿੱਤਾ। ਫਿਰ ਉਹ....
ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗਾ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ 'ਤੇ ਭਰਤੀ ਕਰਨ ਦੀ ਕੀਤੀ ਆਲੋਚਨਾ
ਚੰਡੀਗੜ੍ਹ, 27 ਫਰਵਰੀ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗਾ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ 'ਤੇ ਭਰਤੀ ਕਰਨ 'ਤੇ ਆਲੋਚਨਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਕੀਤਾ, ਕੀ ਉਹ (ਮੁੱਖ ਮੰਤਰੀ) ਪੰਜਾਬ ਦੇ ਕੁੱਝ ਯੋਗਾ ਇੰਸਟ੍ਰਕਟਰਾਂ ਨੂੰ ਨਹੀਂ ਲੱਭ ਸਕੇ?" ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਸਰਕਾਰੀ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਗੈਰ-ਪੰਜਾਬੀਆਂ ਨੂੰ ਨੌਕਰੀ 'ਤੇ....
ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਮੰਤਰੀ ਧਾਲੀਵਾਲ ਨੇ ਬੀਕੇਯੂ (ਉਗਰਾਹਾਂ) ਨਾਲ ਕੀਤਾ ਵਿਚਾਰ-ਵਟਾਂਦਰਾਂ
ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨੁਮਾਇੰਦੇ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ, ਸ੍ਰੀ ਸੁਖਦੇਵ ਸਿੰਘ ਕੋਕਰੀ ਅਤੇ ਸ੍ਰੀ ਝੰਡਾ ਸਿੰਘ ਨੇ ਸਰਕਾਰ ਨੂੰ ਖੇਤੀ ਨੀਤੀ ਸਬੰਧੀ ਸੁਝਾਅ ਦਿੱਤੇ। ਉਨ੍ਹਾਂ ਨੇ....
ਪੰਜਾਬ ਦੀ ਕਾਨੂੰਨ ਵਿਵਸਥਾ ਕਾਇਮ ਰੱਖਣ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ : ਮਜੀਠੀਆ
ਚੰਡੀਗੜ੍ਹ, 27 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਹੀਂ ਚਲਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦਾ ਸੀਐੱਮ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਚਲਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਗੈਂਗਵਾਰ ਹੋ ਗਈ ਹੈ।....
ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਇੱਕ ਪੋਸਟ ਪਾ ਕੇ ਬਿਸ਼ਨੋਈ ਗੈਂਗ ਨੂੰ ਦਿੱਤੀ ਗਈ ਧਮਕੀ
ਚੰਡੀਗੜ੍ਹ, 27 ਫਰਵਰੀ : ਪੰਜਾਬ ਵਿੱਚ ਗੈਂਗਸਟਰਬਾਦ ਕਾਰਨ ਜਿੱਥੇ ਰੋਜਾਨਾ ਕਿਤੇ ਨਾ ਕਿਤੇ ਕਿਸੇ ਕਤਲ ਜਾਂ ਲੜਾਈ ਦੀ ਘਟਨਾਂ ਸਾਹਮਣੇ ਆਉਂਦੀ ਹੈ, ਜਿਸ ਕਾਰਨ ਪੰਜਾਬ ਵਾਸੀਆਂ ਦੇ ਦਿਲਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ, ਇਸ ਗੈਂਗਸਟਰਬਾਦ ਨੂੰ ਨੱਥ ਪਾਉਣ ‘ਚ ਕਿਤੇ ਨਾ ਕਿਤੇ ਸਰਕਾਰ ਵੀ ਬੇ-ਬੱਸ ਨਜ਼ਰ ਆ ਰਹੀ ਹੈ, ਬੀਤੇ ਕੱਲ੍ਹ ਜੇਲ੍ਹ ‘ਚ ਹੋਈ ਘਟਨਾਂ ਤੋਂ ਬਾਅਦ ਇੱਕ ਹਿੰਦੀ ਟੀਵੀ ਚੈਨਲ ਅਨੁਸਾਰ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਇੱਕ ਪੋਸਟ ਪਾ ਕੇ ਬਿਸ਼ਨੋਈ ਗੈਂਗ ਨੂੰ ਧਮਕੀ ਦਿੱਤੀ ਗਈ ਹੈ। ਇਸ....
ਇਮਾਨਦਾਰੀ ਦਾ ਚੋਲਾ ਪਹਿਨਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਅਤਿ ਦਰਜੇ ਦੇ ਭ੍ਰਿਸ਼ਟ ਲੋਕ ਹਨ : ਸ਼ੁਭਾਸ ਸ਼ਰਮਾ
ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਅੱਜ ਬੀਜੇਪੀ ਦਫ਼ਤਰ ਸੈਕਟਰ 37 ਚੰਡੀਗੜ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਕਿਹਾ ਕਿ ਇਮਾਨਦਾਰੀ ਦਾ ਚੋਲਾ ਪਹਿਨਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਅਤਿ ਦਰਜੇ ਦੇ ਭ੍ਰਿਸ਼ਟ ਲੋਕ ਹਨ, ਇਹ ਕੱਟੜ ਇਮਾਨਦਾਰ ਨਹੀਂ ਬਲਕਿ ਕੱਟੜ ਬੇਈਮਾਨ ਹਨ ।ਉਹਨਾਂ ਦੱਸਿਆ ਕਿ ਸ਼ਰਾਬ ਨੀਤੀ ਦੇ ਘੁਟਾਲੇ ਦੀ 5 ਮਹੀਨੇ ਦੀ ਤਫਤੀਸ਼ ਤੋਂ ਬਾਅਦ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ....
ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕਾਰਜਭਾਰ ਸੰਭਾਲਿਆ
ਚੰਡੀਗੜ, 27 ਫਰਵਰੀ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ....
ਚਾਰਜਸ਼ੀਟ ਹੋਣ 'ਤੇ ਬਾਦਲ ਅਸਤੀਫੇ ਦੇਣ ਜਾਂ ਫਿਰ ਕੌਮ ਇਨ੍ਹਾ ਨੂੰ ਪਾਸੇ ਕਰੇ: ਰਵੀਇੰਦਰ ਸਿੰਘ
ਚੰਡੀਗੜ੍ਹ 25 ਫਰਵਰੀ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਮੂੰਹ ਲੀਡਰਸ਼ਿਪ ਨੂੰ ਜ਼ੋਰ ਦਿੱਤਾ ਹੈ ਕਿ ਉਹ ਪੰਥ ਦੇ ਭਲੇ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਨਾਲ ਨਾਤਾ ਤੋੜ ਕੇ,ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਥ ਦੇਣ ਤਾਂ ਜੋ ਸਿੱਖ ਕੌਮ ਚ ਆਈ ਖੜੋਤ ਦਾ ਖਾਤਮਾ ਕੀਤਾ ਜਾ ਸਕੇ। ਮੌਜੂਦਾ ਹਲਾਤਾਂ ਚ ਬਾਦਲ ਅਸਤੀਫਾ ਦੇਣ ਜਾਂ ਫਿਰ ਕੌਮ ਇਨ੍ਹਾ ਨੂੰ ਪਾਸੇ ਕਰੇ। ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ....
ਆਪ ਸਰਕਾਰ ਨੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਰਿਪੋਰਟ ਤਿਆਰ ਕਰਵਾਈ ਗਈ ਹੈ : ਚੰਦੂਮਾਜਰਾ
ਚੰਡੀਗੜ੍ਹ, 25 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਉਤੇ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਦੀ ਰਿਪੋਰਟ ਉਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਤੇ ਫੇਲ੍ਹ ਹੋਈ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਸਭ ਕੁਝ ਕੀਤਾ ਜਾ ਰਿਹਾ....
ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ
ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਨਾਲ ਇਨ੍ਹਾਂ ਦੋਵਾਂ....
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗਾ ਸਕੂਨ - ਆਪ 
...ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਉੱਤੇ ਹਾਂ ਕਾਇਮ, ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਹੈ ਇੱਕ, ਕਦੇ ਨਹੀਂ ਛੁਪਦਾ ਸੱਚ ...ਜਿਹੜਾ ਕੰਮ ਕਰਨ ਦੀ ਕਿਸੇ ਨੇ ਹਿੰਮਤ ਨਹੀਂ ਦਿਖਾਈ, ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਰ ਦਿੱਤਾ: 'ਆਪ ...ਸਾਫ਼ ਨੀਅਤ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ, ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਹੋਇਆ ਚਲਾਨ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਦੀ ਚੰਗੀ ਨੀਅਤ ਦਾ ਨਤੀਜਾ: ਅਮਨ ਅਰੋੜਾ ...ਪਿਛਲੀਆਂ ਸਰਕਾਰਾਂ ਦੀ ਨੀਅਤ ਵਿੱਚ ਖੋਟ ਕਾਰਨ ਇਨਸਾਫ਼ ਵਿੱਚ ਹੋਈ....
ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਅੱਠ ਰਾਈਸ ਮਿੱਲਾਂ ਨੂੰ ਕੀਤਾ ਬਲੈਕ ਲਿਸਟ
ਚੰਡੀਗੜ੍ਹ, 24 ਫਰਵਰੀ : ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। ਬੁਲਾਰੇ ਵੱਲੋਂ ਦਿੱਤੀ ਜਾਣਕਾਰੀ....