ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ। 15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਦੇ 20 ਸਾਲਾ ਹਰਮਨਦੀਪ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ....
ਚੰਡੀਗੜ੍ਹ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਜੀਰਾ ਵਿਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਕੱੁਟਮਾਰ ਕਰਕੇ ਹਿਰਾਸਤ ਵਿਚ ਲਏ ਜਾਣ ਦੀ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਅਤੇ....

ਚੰਡੀਗੜ੍ਹ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਪ੍ਰਾਂਤਕ ਭੱਖਦੇ ਮੱਸਲੇ ਅਤੇ ਅਮਨ–ਕਨੂੰਨ ਦੀ ਨਿਘਰ ਚੁੱਕੀ ਹਾਲਤ ਤੇ ਡੂੰਘੀ ਚਿੰਤਾ ਪ੍ਰਗਟਾਈ। ਸਾਬਕਾ ਸਪੀਕਰ ਮੁਤਾਬਕ ਕਿਸਾਨ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ। ਜ਼ੀਰਾ ਸ਼ਰਾਬ ਮਿੱਲ ਕਾਰਨ ਕਰੀਬ 40 ਪਿੰਡਾਂ ਦਾ ਜ਼ਮੀਨ ਹੇਠਲਾ ਪਾਣੀ ਗੰਧਲਾ ਹੋ ਰਿਹਾ ਹੈ। ਕਹਿਰ ਦੀ ਸਰਦੀ ਚ ਜਲੰਧਰ ਵਿਖੇ ਗਰੀਬਾਂ ਦੇ ਘਰ ਢਾਹ ਦਿਤੇ ਹਨ ।ਇਨਾਂ ਗੁਰਬੱਤ ਦੇ....

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ....

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ....

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣਿਆ ਜਾਣਾ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ ਨਾਲ ਇੰਸਟੀਚਿਊਟ ਦੇ ਵੱਕਾਰ ਵਿੱਚ ਹੋਰ ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ....

ਮੰਤਰੀ ਈ.ਟੀ.ਓ. ਦੇ ਨਿਰਦੇਸ਼ਾਂ ਤੇ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ 'ਚ ਦੋ ਸਹਾਇਕ ਇੰਜੀਨੀਅਰਾਂ ਨੂੰ ਕੀਤਾ ਮੁਅੱਤਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਦੇ ਹਲਕਾ ਖਰੜ ਦੇ ਪਿੰਡ ਜਕੜਮਾਜਰਾ ਵਿਖੇ ਬਣਾਈ ਜਾ ਰਹੀ ਘਟੀਆ ਮਿਆਰ ਦੀ ਸੜਕ ਦੀ ਮੌਕੇ ਤੇ ਜਾ ਪੜਤਾਲ ਕੀਤੀ ਸੀ। ਇਸ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ। ਇਸ ਸਬੰਧੀ ਹੋਰ....
ਚੰਡੀਗੜ੍ਹ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ, ਇਹ ਕੇਂਦਰ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ, ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਸ ਲਈ ਉਹ ਖੁਦ ਦੇਸ਼ ਦੇ ਪ੍ਰਧਾਨ ਮੰਤਰੀ....

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ....

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਨੂੰ ਸੂਬੇ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਪਹਿਲਾ ਇਨਾਮ ਦਿੱਤਾ ਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ....

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇੱਕ ਕੱਪੜਾ ਵਪਾਰੀ ਮਿ੍ਰਤਕ....

ਚੰਡੀਗੜ੍ਹ : ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ....

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 'ਮੇਰਾ ਘਰ ਮੇਰਾ ਨਾਮ' ਸਕੀਮ ਤਹਿਤ ਚੱਲ ਰਹੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬੇ ਦੇ 4200 ਤੋਂ ਵੱਧ ਪਿੰਡਾਂ ਵਿੱਚ ਡਰੋਨ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ....