-ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈਐੱਸਐੱਲ: ਮਲਵਿੰਦਰ ਸਿੰਘ ਕੰਗ -ਪ੍ਰਕਾਸ਼ ਬਾਦਲ ਨੇ ਮੁੱਖ ਮੰਤਰੀ ਰਹਿੰਦਿਆਂ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਕੈਪਟਨ ਅਮਰਿੰਦਰ ਨੇ ਰੱਖਿਆ ਨੀਂਹ ਪੱਥਰ: ਕੰਗ ਚੰਡੀਗੜ੍ਹ, 5 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ....
ਚੰਡੀਗੜ੍ਹ

- ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਇਸ ਦੌਰਾਨ ਸ੍ਰੀ....

- ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ: 5 ਜਨਵਰੀ : ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ। ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ....

ਚੰਡੀਗੜ੍ਹ, 5 ਜਨਵਰੀ : ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਪੰਜਾਬ ਦੇ ਭਾਸ਼ਾ ਮੰਤਰੀ ਮੀਤ ਹੇਅਰ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਵਿਚ ਕੀਤੇ ਜਾ ਰਹੇ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਡਾ ਸੁਰਜੀਤ ਪਾਤਰ ਸਮੇਤ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਤੇ ਸਕੱਤਰ ਡਾ ਲਖਵਿੰਦਰ ਜੌਹਲ ਨੇ ਵੀ ਮੀਤ ਹੇਅਰ ਵਲੋਂ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਚੁੱਕੇ ਕਦਮਾਂ ਦੀ ਤਾਰੀਫ ਕੀਤੀ....

- ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ (ਬਿਨਾਂ ਫੋਟੋਆਂ) ਸੌਂਪੀਆਂ - ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ, ਲਗਾਤਾਰ ਅਪਡੇਸ਼ਨ ਦਾ ਦੌਰ ਸੁਰੂ - ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ ਚੰਡੀਗੜ, 5 ਜਨਵਰੀ : ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ....

ਪੁਲਿਸ ਦੇ ਟਰੈਫਿਕ ਵਿੰਗ ਨੇ 2023 ਲਈ 11 ਨੁਕਾਤੀ ’ਵਿਜ਼ਨ 2023-ਸੁਰੱਖਿਅਤ ਸੜਕਾਂ-ਸੁਰੱਖਿਅਤ ਪੰਜਾਬ’ ਏਜੰਡਾ ਕੀਤਾ ਜਾਰੀ
ਚੰਡੀਗੜ੍ਹ, 5 ਜਨਵਰੀ : ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਸਾਲ 2023 ਲਈ 11 ਨੁਕਾਤੀ ’ਵਿਜ਼ਨ 2023-ਸੁਰੱਖਿਅਤ ਸੜਕਾਂ-ਸੁਰੱਖਿਅਤ ਪੰਜਾਬ’ ਨਾਂ ਦਾ ਏਜੰਡਾ ਜਾਰੀ ਕੀਤਾ ਹੈ। ਇਸ ਏਜੰਡੇ ਮੁਤਾਬਕ ਪੰਜਾਬ ਵਿਚ 150 ਹਾਈਵੇ ਪੈਟਰੋਲ ਵਾਹਨ ਜਾਰੀ ਕੀਤੇ ਜਾਣਗੇ, ਨਵੀਂ ਤਕਨਾਲੋਜੀ ਦੀ ਵਰਤੋਂ ਕਰ ਕੇ ਟਰੈਫਿਕ ਦੀ ਆਵਾਜਾਈ ਸੁਖਾਲੀ ਬਣਾਈ ਜਾਵੇਗੀ, 15 ਰੋਡ ਸੇਫਟੀ ਪ੍ਰੋਫੈਸ਼ਨਲ ਜਲਦੀ ਹੀ ਟਰੈਫਿਕ ਪੁਲਿਸ ਵਿੰਗ ਦਾ ਹਿੱਸਾ ਬਣਨਗੇ ਜੋ ਵਿਗਿਆਨਕ ਢੰਗ ਨਾਲ ਟਰੈਫਿਕ ਮੈਨੇਜਮੈਂਟ ਵਾਸਤੇ ਗੁਰ ਸਿਖਾਉਣਗੇ। ਇਸਦੇ....

- ਕਿਹਾ, ਕਿਸੇ ਵੀ ਦੇਸ਼ ਜਾਂ ਰਾਜ ਦੀ ਅਸਲ ਝਲਕ ਸੈਲਾਨੀਆਂ ਸਾਹਮਣੇ ਪੇਸ਼ ਕਰਨ ਵਿੱਚ ਟੂਰ ਗਾਈਡ ਅਹਿਮ ਭੁਮਿਕਾ ਨਿਭਾਉਂਦੇ ਹਨ ਚੰਡੀਗੜ, 4 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੁਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ....

ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਉਨ੍ਹਾਂ ਦੇ ਨਿਵਾਸ ਉਤੇ ਮਿਲੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਐਸ.ਵਾਈ.ਐਲ. ਮੁੱਦੇ ਉਤੇ ਹੋਣ ਵਾਲੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ’ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ....

ਚੰਡੀਗੜ੍ਹ, 4 ਜਨਵਰੀ : ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਕਾਫੀ ਪਛੜ ਗਿਆ ਜਿਸ ਨੂੰ ਮੁੜ ਲੀਹਾਂ ਉਤੇ ਲਿਆਉਣ ਅਤੇ ਸਾਰੇ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀ ਛਪਾਈ ਦਾ....

ਫਿਰੌਤੀ ਦੀਆਂ ਫਰਜ਼ੀ ਕਾਲਾਂ ਤੋਂ ਰਹੋ ਸਾਵਧਾਨ, ਅਜਿਹੀ ਕਾਲ ਆਉਣ ’ਤੇ ਤੁਰੰਤ ਕੀਤਾ ਜਾਵੇ ਪੁਲਿਸ ਨੂੰ ਸੂਚਿਤ : ਡੀ.ਜੀ.ਪੀ. ਯਾਦਵ ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 ਸਾਲਾ ਏ.ਸੀ. ਮਕੈਨਿਕ....

ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ....

- ਪਾਣੀ ਸਬੰਧੀ ਅਹਿਮ ਵਿਸ਼ਿਆਂ ‘ਤੇ ਭੋਪਾਲ ਵਿਚ ਹੋਵੇਗੀ ਵਿਚਾਰ-ਚਰਚਾ ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕਰਨਗੇ। ਇਸ ਬਾਬਤ ਜਾਣਕਾਰੀ....

- 1966-67 ਵਾਲੀ ਪਾਣੀ ਦੀ ਲੋੜ ਨੂੰ ਇਸ ਮਾਮਲੇ ‘ਚ ਆਧਾਰ ਨਾ ਬਣਾਇਆ ਜਾਵੇ: ਅਸ਼ਵਨੀ ਸ਼ਰਮਾ - SYL ਦਾ ਮਾਮਲਾ ਕਾਂਗਰਸ ਵਲੋਂ ਜਾਣਬੁਝ ਕੇ ਉਲਝਾਇਆ ਗਿਆ ਮੁੱਦਾ ਚੰਡੀਗੜ੍ਹ, 4 ਜਨਵਰੀ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਹਨਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ....

ਚੰਡੀਗੜ, 3 ਜਨਵਰੀ : ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕੀਤਾ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ....

ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ....