ਚੰਡੀਗੜ੍ਹ : ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਦਾਖਾ ਬਲਾਕ ਵਿੱਚ ਸਟਰੀਟ ਲਾਈਟਾਂ ਦੀ ਕੀਮਤ 65 ਲੱਖ ਰੁਪਏ ਦੀ ਮਹਿੰਗੀ ਖਰੀਦ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਲਈ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਸੰਦੀਪ ਸੰਧੂ ਮੋਹਾਲੀ ਦੇ ਫੇਜ਼ 10 ਸਥਿਤ ਆਪਣੇ ਘਰ 'ਤੇ ਨਹੀਂ ਸਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਇੱਕ ਘੰਟੇ ਤੋਂ ਵੱਧ....
ਚੰਡੀਗੜ੍ਹ

ਚੰਡੀਗੜ੍ਹ : ਹਵਾਈ ਫ਼ੌਜ ਦਿਵਸ ਤੋਂ ਪਹਿਲਾਂ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਫ਼ੌਜ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵਾਰੀਅਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ ਹੈ। ਇਸ ਸਾਲ ਦਸੰਬਰ ਵਿੱਚ, 3,000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਫ਼ੌਜ ਵਿੱਚ ਸ਼ਾਮਲ ਕੀਤਾ ਜਾਵੇਗਾ। ਨਾਲ ਹੀ ਅਗਲੇ ਸਾਲ ਲਈ ਮਹਿਲਾ ਅਗਨੀਵੀਰਾਂ ਦੀ ਭਰਤੀ ਲਈ ਵੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਐੱਲਏਸੀ ਦੇ ਨਾਲ ਲੱਗਦੇ ਖੇਤਰਾਂ ਵਿੱਚ ਵਿਘਨ ਪਾ ਦਿੱਤਾ ਗਿਆ ਹੈ। ਚੀਨੀ....

ਚੰਡੀਗੜ੍ਹ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਨਮਾਨ ’ਚ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ਨਾਲ ਸਰਕਾਰ ਤੇ ਰਾਜ ਭਵਨ ’ਚ ਸਿਆਸਤ ਮੁੜ ਗਰਮਾ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਸੱਦਾ ਭੇਜਿਆ ਤੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਸੱਦਾ ਸਵੀਕਾਰ ਕੀਤਾ ਤੇ ਆਉਣ ਲਈ....

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ.ਸੀ ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਡਾ: ਅਮਰ ਸਿੰਘ, ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਸਾਬਕਾ....

ਚੰਡੀਗੜ੍ਹ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.ਜੀ.ਸੀ) ਲਾਂਡਰਾਂ ਵੱਲੋਂ ਆਪਣੇ ਨਵੇਂ ਵਿਦਿਆਰਥੀਆਂ ਦੇ ਨਿੱਘੇ ਸੁਆਗਤ ਲਈ ਸ਼ਾਨਦਾਰ ਫਰੈਸ਼ਰ ਪਾਰਟੀ 'ਜਸ਼ਨ–2022' ਦਾ ਆਯੋਜਨ ਕਰਵਾਇਆ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਮਿਸ ਅਤੇ ਮਿਸਟਰ ਫਰੈਸ਼ਰ 2022 ਸਬੰਧੀ ਮੁਕਾਬਲਾ ਬੇਹੱਦ ਦਿਲਚਸਪ ਰਿਹਾ।ਸੀਬੀਐਸਏ, ਸੀਜੀਸੀ ਲਾਂਡਰਾਂ ਦੀ ਕਾਜਲ ਨੂੰ ਮਿਸ ਫਰੈਸ਼ਰ 2022 ਦਾ ਤਾਜ ਦਿੱਤਾ ਗਿਆ ਜਦ ਕਿ ਜ਼ੋਰਾਵਰ ਸਿੰਘ, ਸੀਈਸੀ, ਸੀਜੀਸੀ ਲਾਂਡਰਾਂ ਨੂੰ ਮਿਸਟਰ ਫਰੈਸ਼ਰ 2022 ਦੇ ਖਿਤਾਬ ਨਾਲ ਨਿਵਾਜਿਆ ਗਿਆ। ਜੇਤੂਆਂ ਦੀ....
ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ 'ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ....

ਮੁਹਾਲੀ : ਜ਼ਿਲ੍ਹਾ ਐਸ.ਏ.ਐਸ.ਨਗਰ ਲਈ ਇਹ ਮਾਣ ਵਾਲੀ ਗੱਲ ਹੈ ਜਦੋਂ ਕੇਂਦਰ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਨਿਗਮ ਐਸ.ਏ.ਐਸ.ਨਗਰ ਅਤੇ ਮਿਉਂਸਪਲ ਕਮੇਟੀ ਖਰੜ ਨੇ ਸਵੱਛ ਭਾਰਤ ਮਿਸ਼ਨ ਤਹਿਤ ਰਾਸ਼ਟਰੀ ਸਵੱਛਤਾ ਪੁਰਸਕਾਰ ਜਿੱਤੇ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਮੁਹਾਲੀ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਭਾਰਤੀ ਸਵੱਛਤਾ ਲੀਗ 17 ਸਤੰਬਰ 2022 ਨੂੰ ਪੂਰੇ ਭਾਰਤ ਵਿੱਚ ਸ਼ੁਰੂ ਕੀਤੀ ਗਈ ਸੀ। ਸਵੱਛ ਅਤੇ ਹਰਿਆ ਭਰਿਆ....

ਚੰਡੀਗੜ੍ਹ : ਕੱਲ੍ਹ 28 ਸਤੰਬਰ ਨੂੰ ਸ਼ਹੀਦ - ਏ - ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ ਤੇ ਏਅਰਪੋਰਟ ਚੰਡੀਗੜ੍ਹ ਦਾ ਨਵਾਂ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ ’ ਤੇ ਰੱਖਿਆ ਜਾਵੇਗਾ , ਇਸ ਸਬੰਧੀ ਸਵੇਰੇ 10:30 ਵਜੇ ਇੱਕ ਸਮਾਗਮ ਕੀਤਾ ਜਾ ਰਿਹਾ ਹੈ , ਜਿਸ ਵਿੱਚ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵਿਸ਼ੇਸ਼ ਤੌਰ ’ ਤੇ ਪੁੱਜ ਰਹੇ ਹਨ । ਉਨ੍ਹਾਂ ਤੋਂ ਇਲਾਵਾ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ , ਪੰਜਾਬ ਅਤੇ ਹਰਿਆਣਾ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਬੰਡਾਰੂ ਦੱਤਾਤ੍ਰੇਆ , ਯੂਨੀਅਨ....

ਪੰਜਾਬ ਭਾਜਪਾ 27 ਸਤੰਬਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ : ਸ਼ਰਮਾ ਚੰਡੀਗੜ੍ਹ : ਪੰਜਾਬ ਭਾਜਪਾ ਸੂਬਾ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕਰਨ ਦੇ ਨਾਲ-ਨਾਲ 27 ਸਤੰਬਰ ਦਿਨ ਮੰਗਲਵਾਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ। ਇਹ ਐਲਾਨ ਸੋਮਵਾਰ ਨੂੰ ਪਾਰਟੀ ਹੈਡਕੁਆਰਟਰ ਵਿਖੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਸਮਾਨਾਂਤਰ ਮੰਗਲਵਾਰ ਨੂੰ....

ਚੰਡੀਗੜ੍ਹ : ਵਿਧਾਨ ਸਭਾ ਦੇ ਇਜਲਾਸ ਲਈ ਗਵਰਨਰ ਦੀ ਪੂਰਵ ਮਨਜ਼ੂਰੀ, ਇਕ ਸੰਵਿਧਾਨਿਕ ਆਵੱਸ਼ਕਤਾ ਹੈ, ਮਹਿਜ਼ ਰਸਮੀ ਕਾਰਵਾਈ ਨਹੀਂ ।ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜੋ ਜਿਸ ਢੰਗ ਨਾਲ ਤਰਕ ਦਿੱਤ ਜਾ ਰਿਹਾ ਹੈ, ਉਹ ਸਰਾਸਰ ਗ਼ਲਤ ਹੈ। ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ ਵਿਧਾਨ ਸਭਾ ਦੀ ਬੈਠਕ ਸੱਦਣ ਦਾ ਅਧਿਕਾਰ ਕੇਵਲ ਸੂਬੇ ਦੇ ਗਵਰਨਰ ਪਾਸ ਹੀ ਹੁੰਦਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਅਣਗੌਲ਼ਿਆਂ ਤੇ ਦਰਕਿਨਾਰ ਨਹੀਂ ਕੀਤਾ ਜਾ ਸਕਦਾ, ਪੰਜਾਬ ਦੇ ਗਵਰਨਰ ਸ਼੍ਰੀ....

ਚੰਡੀਗੜ੍ਹ : ਵੈਸਟਰਨ ਕਮਾਂਡ ਹੈੱਡਕੁਆਰਟਰ ਵਿਖੇ ਫੌਜ ਅਤੇ ਸੀਮਾ ਸੁਰੱਖਿਆ ਬਲ ਦੀ ਸਾਲਾਨਾ ਤਾਲਮੇਲ ਕਾਨਫਰੰਸ ਕੀਤੀ ਗਈ। ਇਸ ਵਿੱਚ ਭਾਰਤੀ ਫੌਜ ਪੱਛਮੀ ਕਮਾਂਡ ਅਤੇ ਸੀਮਾ ਸੁਰੱਖਿਆ ਬਲ ( ਬੀਐਸਐਫ) ਦੇ ਸੀਨੀਅਰ ਅਫਸਰਾਂ ਨੇ ਭਾਗ ਲਿਆ। ਕਾਨਫਰੰਸ ਦੀ ਸਾਂਝੀ ਪ੍ਰਧਾਨਗੀ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ, ਏ.ਵੀ.ਐੱਸ.ਐੱਮ., ਵੀ.ਐੱਸ.ਐੱਮ., ਜਨਰਲ ਅਫਸਰ ਕਮਾਂਡਿੰਗ-ਇਨ-ਚੀਫ, ਸੈਨਾ ਪੱਛਮੀ ਕਮਾਂਡ ਅਤੇ ਪੀ.ਵੀ. ਰਾਮਸ਼ਾਸਤਰੀ, ਆਈ.ਪੀ.ਐੱਸ., ਵਿਸ਼ੇਸ਼ ਡੀ.ਜੀ. ਪੱਛਮੀ ਕਮਾਂਡ, ਬੀ.ਐੱਸ.ਐੱਫ. ਨੇ ਕੀਤੀ।....