ਚੰਡੀਗੜ੍ਹ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਕੈਬਨਿਟ ਮੰਤਰੀ  ਚੀਮਾ
1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3....
ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ ਮੰਤਰੀ ਨੇ ਅਧਿਕਾਰੀਆਂ ਨੂੰ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 19 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ....
ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ
ਚੰਡੀਗੜ੍ਹ, 19 ਅਗਸਤ 2024 : ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ “ਪੰਜਾਬ ‘ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ” 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ....
ਮੌਸਮ ਵਿਭਾਗ ਵੱਲੋਂ ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ  
ਚੰਡੀਗੜ੍ਹ, 19 ਅਗਸਤ 2024 : ਪੰਜਾਬ ਵਿੱਚ ਅੱਜ ਘੱਟੋ-ਘੱਟ ਤਾਪਮਾਨ 28.36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ (IMD) ਮੁਤਾਬਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35.61 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 29.1 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 37.49 ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਨਮੀ 50% ਦਰਜ ਕੀਤੀ ਗਈ। ਸੂਰਜ ਚੜ੍ਹਨਾ 06:09:32 'ਤੇ ਹੈ ਅਤੇ ਸੂਰਜ ਡੁੱਬਣ ਦਾ ਸਮਾਂ 19:19:27 'ਤੇ....
ਹੁਣ ਆਨਲਾਈਨ ਦੇਖੋ ਪੰਜਾਬ ਦੇ ਕਿਸ ਹਸਪਤਾਲ ‘ਚ ਮਿਲੇਗਾ ਇਲਾਜ, ਸਕੀਮ ਤਹਿਤ 384 ਹਸਪਤਾਲ ਰਜਿਸਟਰਡ
ਚੰਡੀਗੜ੍ਹ,19 ਅਗਸਤ 2024 : ਪੰਜਾਬ ‘ਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਰਾਹੀਂ “ਫਰਿਸ਼ਤੇ” ਸਕੀਮ ਸ਼ੁਰੂ ਕੀਤੀ ਹੈ ਹੇਠ ਸੂਚੀਬੱਧ ਕੀਤਾ ਗਿਆ ਹੈ। ਤਾਂ ਜੋ ਲੋਕ ਆਸਾਨੀ ਨਾਲ ਇਨ੍ਹਾਂ ਹਸਪਤਾਲਾਂ ਤੱਕ ਪਹੁੰਚ ਕਰ ਸਕਣ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ....
ਭਾਰਤ ਸਰਕਾਰ ਕਿਸਾਨਾਂ ਤੇ ਬਰਾਮਦਕਾਰਾਂ ਦੀ ਭਲਾਈ ਵਾਸਤੇ ਬਾਸਮਤੀ ਦੀ ਘੱਟੋ ਘੱਟ ਬਰਾਮਦ ਦਰ (ਐਮ ਈ ਪੀ) ਵਿਚ ਕਟੌਤੀ ਕਰੇ: ਸੁਖਬੀਰ ਬਾਦਲ
ਗੈਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਲਗਾਈ ਪਾਬੰਦੀ ਵੀ ਵਾਪਸ ਲੈਣ ਦੀ ਵੀ ਕੀਤੀ ਅਪੀਲ ਚੰਡੀਗੜ੍ਹ, 18 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ ਘੱਟ ਬਰਾਮਦ ਕੀਮਤ (ਐਮ ਈ ਪੀ) 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਕਰੇ ਤਾਂ ਜੋ ਕਿਸਾਨਾਂ ਨੂੰ ਵੀ ਵਾਜਬ ਭਾਅ ਮਿਲ ਸਕੇ ਅਤੇ ਕੌਮਾਂਤਰੀ ਮੰਡੀ....
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਕਾਬੂ
ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ ਚੰਡੀਗੜ੍ਹ 18 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ....
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ : ਖੁੱਡੀਆਂ
⁠1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6....
ਹੜਤਾਲ 'ਤੇ ਨਹੀਂ ਜਾਣਗੇ ਤਹਿਸੀਲਦਾਰ, ਸਰਕਾਰ ਨੇ ਅਧਿਕਾਰੀਆਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ, 18 ਅਗਸਤ 2024 : ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਸ ਲੈ ਲਈ ਗਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਅਤੇ ਐਫਸੀਆਰ ਸ੍ਰੀ ਕੇਏਪੀ ਸਿਨਹਾ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ। ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਧਿਕਾਰੀਆਂ ਦੀਆਂ ਹੱਕੀ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੀਟਿੰਗ....
ਗਿੱਦੜਬਾਹਾ ਤੋਂ ਸੁਖਬੀਰ ਬਾਦਲ ਲੜਨਗੇ ਜ਼ਿਮਨੀ ਚੋਣ!
ਚੰਡੀਗੜ੍ਹ, 18 ਅਗਸਤ 2024 : ਪੰਜਾਬ ਵਿੱਚ ਪੰਜ ਵਿਧਾਨ ਸਭਾ ਸੀਟਾਂ ਤੇ ਜਿਮਨੀ ਚੋਣਾਂ ਹੋਣੀਆਂ ਹਨ, ਜਿੰਨਾਂ ਵਿੱਚੋਂ ਇੱਕ ਗਿੱਦੜਬਾਹਾ ਦੀ ਸੀਟ ਹੈ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਹਲਕੇ ਵਿਚ ਸਰਗਰਮੀਆਂ ਵਧਾ ਦਿੱਤੀਆਂ ਹਨ। ਇਥੇ ਜਿਮਨੀ ਚੋਣ ਹੋਣ ਵਾਲੀ ਹੈ। ਅਜਿਹੇ ਵਿਚ ਚਰਚਾ ਛਿੜ ਗਈ ਹੈ ਕਿ ਸੁਖਬੀਰ ਬਾਦਲ ਇਥੋਂ ਚੋਣ ਲੜ ਸਕਦੇ ਹਨ। ਲਗਾਤਾਰ ਅੱਜ ਦੂਜੇ ਦਿਨ ਗਿੱਦੜਬਾਹਾ ‘ਚ ਸੁਖਬੀਰ ਦਾ ਦੌਰਾ ਹੈ। ਕੱਲ੍ਹ ਵੀ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਦੇ ਪਿੰਡਾਂ....
ਪੁਰਾਣੇ ਵਾਹਨ ਚਲਾਉਣ ਵਾਲਿਆਂ ਨੂੰ ਦੇਣਾ ਪਵੇਗਾ 500 ਤੋਂ 3000 ਰੁਪਏ ਤਕ ਦਾ Green Tax
ਚੰਡੀਗੜ੍ਹ, 17 ਅਗਸਤ 2024 : ਸਾਲ 2021 ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਸਕ੍ਰੈਪ ਪਾਲਿਸੀ ਦੇ ਬਾਵਜੂਦ ਆਪਣੇ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਨਾ ਹਟਾਉਣ ਵਾਲਿਆਂ ਨੂੰ ਹੁਣ ਗ੍ਰੀਨ ਟੈਕਸ ਦੇ ਕੇ ਹੀ ਆਪਣੇ ਵਾਹਨ ਸੜਕਾਂ 'ਤੇ ਉਤਾਰ ਸਕਣਗੇ। ਪਿਛਲੇ ਇਕ ਸਾਲ ਤੋਂ ਪੁਰਾਣੇ ਵਾਹਨ ਜੋ ਬਹੁਤ ਜ਼ਿਆਦਾ ਪ੍ਰਦੂਸ਼ਣ ਦੇ ਕਾਰਕ ਹਨ ਨੂੰ ਸੜਕਾਂ ਤੋਂ ਹਟਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਸੀ ਪਰ ਪੁਰਾਣੇ ਵਾਹਨ ਮਾਲਕਾਂ ਵੱਲੋਂ ਇਸ ਦਾ ਇਹ ਕਹਿੰਦੇ ਹੋਏ ਜ਼ੋਰਦਾਰ ਵਿਰੋਧ ਵੀ ਕੀਤਾ ਜਾ ਰਿਹਾ ਸੀ ਕਿ ਵਾਹਨ....
ਹਾਈਕੋਰਟ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਕੀਤਾ ਰੱਦ, ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 17 ਅਗਸਤ 2024 : ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਹੁਕਮਾਂ ਨੂੰ ਅਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮਜ਼ਦੂਰਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ਲਈ ਵਿਧਾਨਕ ਪ੍ਰਵਾਨਗੀ ਲਾਜ਼ਮੀ ਸੀ, ਜੋ ਨਹੀਂ ਲਈ ਗਈ। ਇਸ ਹੁਕਮ ਕਾਰਨ ਹੁਣ ਸੇਵਾਮੁਕਤੀ ਦੀ ਉਮਰ 60 ਸਾਲ ਹੀ ਰਹੇਗੀ। ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਨੇ ਹਾਈ ਕੋਰਟ ਵਿੱਚ....
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ, ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਦੋ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ : ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਬਠਿੰਡਾ, 17 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ....
ਬਿੱਲ ਲਿਆਓ ਇਨਾਮ ਪਾਓ' ਯੋਜਨਾ, 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ
ਬਿੱਲ ਜਾਰੀ ਕਰਨ 'ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 17 ਅਗਸਤ 2024 : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।....
ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ
ਚੰਡੀਗੜ੍ਹ, 16 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ 19....