ਚੰਡੀਗੜ੍ਹ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਰੀਬ 7.57 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਭੂਚਾਲ ਦਾ ਕੇਂਦਰ ਨੇਪਾਲ ਸੀ, ਜਿਸ ਦਾ ਅਸਰ ਪੰਜਾਬ-ਹਰਿਆਣਾ, ਚੰਡੀਗੜ੍ਹ ‘ਤੇ ਵੀ ਨਜ਼ਰ ਆਇਆ। ਇਸ ਦੀ ਤੀਬਰਤਾ ਰਿਕਟਰ ਸਕੇਲ ‘ਤੇ 5.7 ਸੀ ਤੇ ਇਹ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ, ਜਿਸ ਕਰਕੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਪਿਆ ਪਰ ਨਾਲ ਲਗਦੀਆਂ ਥਾਵਾਂ ‘ਤੇ ਇਹ ਝਟਕੇ ਮਹਿਸੂਸ ਕੀਤੇ ਗਏ।....
ਚੰਡੀਗੜ੍ਹ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ, ਚੰਡੀਗੜ੍ਹ ਨੇ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ (ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਇਸਦੀ ਸਥਾਪਨਾ ਦੇ 60 ਸਾਲਾਂ ਨੂੰ ਉਜਾਗਰ ਕਰਦੇ ਹੋਏ) ਵਿਖੇ “ਯੰਗ ਲਾਇਰਜ਼: ਟਰਾਂਸਡਿੰਗ ਲੀਗਲ ਬੈਰੀਅਰਜ਼” ਵਿਸ਼ੇ ‘ਤੇ ਰਾਸ਼ਟਰੀ ਕਾਨੂੰਨੀ ਸੈਮੀਨਾਰ 2022 ਦਾ ਆਯੋਜਨ ਕੀਤਾ। ਮਾਨਯੋਗ ਜਸਟਿਸ ਕ੍ਰਿਸ਼ਨਾ ਮੁਰਾਰੀ (ਜੱਜ ਸੁਪਰੀਮ ਕੋਰਟ ਆਫ ਇੰਡੀਆ), ਸ਼੍ਰੀ ਮਨੋਹਰ ਲਾਲ (ਹਰਿਆਣਾ ਦੇ ਮੁੱਖ ਮੰਤਰੀ), ਮਾਨਯੋਗ ਸ਼੍ਰੀਮਾਨ ਜਸਟਿਸ....

ਚੰਡੀਗੜ੍ਹ : ਪੰਜਾਬ ‘ਚ ਹਿੰਸਾ ਕਾਰਨ ਪੈਦਾ ਹੋਏ ਮਾਹੌਲ ਨੂੰ ਦੇਖਦੇ ਹੋਏ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਕੇਂਦਰ ਨੇ ਕਿਹਾ ਕਿ ਫਿਲਮ ਅਜੇ ਤੱਕ ਸੈਂਸਰ ਸਰਟੀਫਿਕੇਟ ਲਈ ਨਹੀਂ ਪਹੁੰਚੀ ਹੈ। ਪਟੀਸ਼ਨ ਦੇ ਤੌਰ ‘ਤੇ ਫਿਲਮ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਤਰਾਜ਼ਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਪਟੀਸ਼ਨਰ ਰਗਵੰਤ ਸਿੰਘ ਨੇ ਐਡਵੋਕੇਟ ਅਮਿਤ ਝਾਂਝੀ ਰਾਹੀਂ ਹਾਈ....

ਚੰਡੀਗੜ੍ਹ : ਮੱਧ ਪੂਰਵੀ ਦੇਸ਼ਾਂ ‘ਚ ਵਸ ਰਹੇ ਭਾਰਤੀ ਪਰਵਾਸੀਆਂ, ਉੱਘੇ ਕਾਰੋਬਾਰੀਆਂ, ਕਾਰਪੋਰੇਟ ਨੇਤਾਵਾਂ, ਪ੍ਰਸਿੱਧ ਅਕਾਦਮਿਕ, ਵਿਚਾਰਵਾਨ ਆਗੂਆਂ ਤੇ ਯੂਏਈ ਦੇ ਸਮਾਜ ਸੇਵਕ ਲੋਕਾਂ ਦੀ ਮੌਜੂਦਗੀ ਵਿੱਚ, ਐਨਆਈਡੀ ਫਾਊਂਡੇਸ਼ਨ ਨੇ ਦੁਬਈ ਵਿੱਚ ਵਿਸ਼ਵ ਸਦਭਾਵਨਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦੌਰਾਨ ਦੋ ਕਿਤਾਬਾਂ 'ਮੋਦੀ@20: ਡ੍ਰੀਮਜ਼ ਮੀਟ ਡਿਲੀਵਰੀ ਅਤੇ ਹਾਰਟਫੈਲਟ-ਦਿ ਲੈਗੇਸੀ ਆਫ ਫੇਥ' ਦੀ ਘੁੰਢ ਚੁਕਾਈ ਕੀਤੀ ਗਈ। ਇਨ੍ਹਾਂ ਕਿਤਾਬਾਂ ਨੂੰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ....

ਐਸ ਏ ਐਸ ਨਗਰ : ਬੱਬੀ ਬਾਦਲ ਫਾਊਂਡੇਸ਼ਨ 'ਦਾ ਰੈਂਚ' ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹੋਮਲੈਂਡ ਚੰਡੀਗੜ੍ਹ ਹੋਰਸ ਸ਼ੋਅ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਹੋਰਸ ਸ਼ੋਅ ਵਿੱਚ ਭਾਗ ਲੈਣ ਆਈਆਂ ਟੀਮਾਂ ਦੀ ਜਿੱਥੇ ਹੋਸਲਾ ਅਫਜ਼ਾਈ ਕੀਤੀ ਉੱਥੇ ਹੀ ਉਨ੍ਹਾਂ ਚੰਡੀਗੜ੍ਹ ਹੋਰਸ ਸ਼ੋਅ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਪੰਜਾਬ ਦੀ ਇਤਿਹਾਸਕ ਘੋੜ ਸਵਾਰੀ ਖੇਡ ਨੂੰ ਜਿਉਂਦਾਂ ਰੱਖਣ ਦਾ....

ਚੰਡੀਗੜ੍ਹ : ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਮੈਨੂੰ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕੋਈ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਿਨਾਂ ਨੋਟਿਸ ਅਤੇ ਸੁਣਵਾਈ ਦੇ ਪਾਰਟੀ ਵਿੱਚੋਂ ਮੁਅੱਤਲ ਕਰਨਾ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਜਾਪਦਾ ਹੈ।

ਐਸ.ਏ.ਐਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ....

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਇਹ ਕਿਸਾਨਾਂ ਨੂੰ ਵੱਖ ਵੱਖ ਸੰਕਟਾਂ ਵਿੱਚੋਂ ਬਾਹਰ ਕੱਢਣ ਲਈ ਪੂਰੀ ਦਿ੍ਰੜ ਹੈ। ਅੱਜ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਸਥਾਨਿਕ ਹੈਡਕੁਆਟਰ ਵਿਖੇ ਦੀ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨੋਲੋਜੀ ਫੇਅਰ ਨੂੰ ਸੰਬੋਧਿਤ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਬਦਲਦੀਆਂ ਹਾਲਤਾਂ ਵਿੱਚ ਠੋਸ ਅਤੇ ਪ੍ਰ੍ਰਭਾਵੀ ਖੇਤੀ ਨੀਤੀ ਦੀ ਅਣਹੋਂਦ ਕਾਰਨ....

ਚੰਡੀਗੜ੍ਹ : ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਚੰਡੀਗੜ੍ਹ ਆਏ ਹੋਏ ਹਨ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਤਹਿਤ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਮੇਅਰ ਸਰਬਜੀਤ ਕੌਰ ਤੇ ਹੋਰ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ....

ਚੰਡੀਗੜ੍ਹ : ਪੀ.ਏ.ਯੂ. ਲੁਧਿਆਣਾ, ਦੇ ਵੀ.ਸੀ. ਦੀ ਨਿਯੁਕਤੀ ਬਾਰੇ ਜਗਮੋਹਨ ਕੰਗ ਨੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਹੇਠਾਂ ਪੜ੍ਹੋ ਉਹਨਾਂ ਰਾਜਪਾਲ ਨੂੰ ਕੀ ਕਿਹਾ.... ਵਿਸ਼ਾ:— ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦੀ ਨਿਯੁਕਤੀ ਬਾਰੇ ਮੈਂ ਆਪਜੀ ਦੇ ਧਿਆਨ ਵਿੱਚ ਲਿਆਉਂਣਾ ਚਾਹੁੰਦਾ ਹਾਂ, ਕਿ ਪਿੱਛਲੇ ਕੁੱਝ ਦਿਨਾਂ ਤੋਂ ਲਗਾਤਾਰ, ਪੰਜਾਬ ਸਰਕਾਰ ਵਲੋਂ ਹੁਣੇ—ਹੁਣੇ ਲਗਾਏ ਗਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਬਾਰੇ ਵਾਦ—ਵਿਵਾਦ....

ਚੰਡੀਗੜ੍ਹ : ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੇ ਉਨ੍ਹਾਂ ਸਾਰੀਆਂ ਕੌਮੀ ਜਾਂਚ ਏਜੰਸੀ (NIA) ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ ਵਕੀਲ-ਗਾਹਕ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਲਈ ਵਕੀਲਾਂ ਦੇ ਦਫਤਰਾਂ ਤੇ ਘਰਾਂ ‘ਤੇ ਰੇਡ ਕੀਤੀ ਸੀ। ਕੌਂਸਲ ਨੇ ਕਿਹਾ ਹੈ ਕਿ ਭਾਰਤੀ ਸਬੂਤ ਐਕਟ 1872 ਦੀ ਧਾਰਾ 126 ਦੇ ਤਹਿਤ ਇੱਕ ਵਕੀਲ ਨੂੰ ਇੱਕ ਵਕੀਲ-ਗਾਹਕ ਦਾ ਵਿਸ਼ੇਸ਼ ਅਧਿਕਾਰ ਹੈ। ਜੋ ਆਪਣੇ ਗਾਹਕਾਂ ਦੀ ਜਾਣਕਾਰੀ ਨੂੰ ਜਨਤਕ ਕਰਨ ਤੋਂ ਰੋਕਦਾ ਹੈ। ਇਹ ਜਾਣਕਾਰੀ ਕਿਸੇ ਵੀ....

ਚੰਡੀਗੜ੍ਹ : ਨਗਰ ਨਿਗਮ ਚੰਡੀਗੜ੍ਹ ਨੇ ਅੱਜ ਇੱਥੋਂ ਦੇ ਪਿੰਡ ਡੱਡੂਮਾਜਰਾ ਵਿਖੇ 14 ਕਨਾਲ 16 ਮਰਲੇ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਇੰਜਨੀਅਰਿੰਗ ਵਿੰਗ ਅਤੇ ਅਸਟੇਟ ਸ਼ਾਖਾ ਸਮੇਤ ਐਮਸੀਸੀ ਦੀ ਟੀਮ ਨੇ ਪੁਲੀਸ ਫੋਰਸ ਦੀ ਮਦਦ ਨਾਲ ਉਕਤ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਹ ਜ਼ਮੀਨ ਪਹਿਲਾਂ ਵਾਲੀ ਗ੍ਰਾਮ ਪੰਚਾਇਤ ਦੀ ਜ਼ਮੀਨ ਦੀ ਸੀ ਅਤੇ ਇਸ ਜ਼ਮੀਨ 'ਤੇ ਕੁਝ ਸ਼ਰਾਰਤੀ ਅਨਸਰਾਂ ਨੇ ਨਾਜਾਇਜ਼ ਕਬਜ਼ਾ ਕਰ ਲਿਆ ਸੀ। ਪੰਚਾਇਤਾਂ ਦਾ ਐਮਸੀਸੀ ਨਾਲ ਰਲੇਵਾਂ ਹੋਣ ਤੋਂ ਬਾਅਦ, ਸਾਰੀਆਂ ਜਾਇਦਾਦਾਂ ਐਮਸੀਸੀ....

ਚੰਡੀਗੜ੍ਹ : ਵਿੱਤ ਮੰਤਰੀ, ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ IKG-PTU, ਜਲੰਧਰ ਦੇ ਯੂਥ ਫੈਸਟ ਦਾ ਉਦਘਾਟਨ ਕੀਤਾ। ਆਈ.ਕੇ.ਜੀ.-ਪੀ.ਟੀ.ਯੂ., ਜਲੰਧਰ ਦੇ ਪੱਛਮੀ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 10 ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਯੁਵਕ ਮੇਲੇ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸ਼੍ਰੀਮਤੀ ਨੀਨਾ ਮਿੱਤਲ, ਵਿਧਾਇਕ ਰਾਜਪੁਰਾ ਵਿਸ਼ੇਸ਼ ਮਹਿਮਾਨ ਸਨ। ਐਡਵੋਕੇਟ ਵਿਕਰਮ ਪਾਸੀ, ਸ੍ਰੀ ਲਵੀਸ਼....

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਚੰਡੀਗਡ਼੍ਹ : ਪੰਜਾਬ ਐਂਡ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗਡ਼੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ। ਕ੍ਰਮਵਾਰ ਦੋਵੇਂ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਰਾਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸੈਮੀਨਾਰ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਅਮਨ ਅਰੋੜਾ....

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਨੂੰ ਐਸਵਾਈਐਲ ਵਿਵਾਦ....