ਪਾਰਟੀ ਵਰਕਰਾਂ ਨੇ ਕੇਕ ਕੱਟ ਕੇ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਦੀ ਕੀਤੀ ਕਾਮਨਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ ਚੰਡੀਗੜ੍ਹ, 16 ਅਗਸਤ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਕੇਕ ਕੱਟਿਆ ਅਤੇ ਕੇਜਰੀਵਾਲ ਦੀ ਲੰਬੀ ਅਤੇ ਸਿਹਤਮੰਦ....
ਚੰਡੀਗੜ੍ਹ
ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ ਚੰਡੀਗੜ੍ਹ, 16 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ....
ਆਬਕਾਰੀ ਇੰਸਪੈਕਟਰ ਗ੍ਰਿਫਤਾਰ, 20000 ਰੁਪਏ ਹੋਰ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 16 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ....
ਗ੍ਰਿਫ਼ਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਕਰਦਾ ਸੀ ਸਪਲਾਈ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼ ਅਧਾਰਿਤ ਹਥਿਆਰ ਤਸਕਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ: ਡੀਆਈਜੀ ਜੇ ਏਲੈਂਚੇਜ਼ੀਅਨ ਚੰਡੀਗੜ੍ਹ, 16 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ....
ਚੰਡੀਗੜ੍ਹ, 14 ਅਗਸਤ 2024 : ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4....
ਚੰਡੀਗੜ੍ਹ, 14 ਅਗਸਤ 2024 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇੱਥੇ ਜਾਰੀ ਪ੍ਰੈਸ....
ਮੁੱਖ ਮੰਤਰੀ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਕੇਸ ਚਲਾਉਣ ਦੀ ਪਿਛਲੇ ਤਿੰਨ ਸਾਲ ਤੋਂ ਨਹੀਂ ਦੇ ਰਹੇ ਪ੍ਰਵਾਨਗੀ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਈ: ਅਰਸ਼ਦੀਪ ਕਲੇਰ ਮੁੱਖ ਮੰਤਰੀ ਅਸਲ ਮੁੱਦਿਆਂ ਨੂੰ ਛੁਪਾਉਣ ਲਈ ਕਰਨ ਰਹੇ ਹਨ ਡਰਾਮੇਬਾਜ਼ੀ ਚੰਡੀਗੜ੍ਹ, 14 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ....
ਚੰਡੀਗੜ੍ਹ, 14 ਅਗਸਤ 2024 : ਆਜ਼ਾਦੀ ਦਿਹਾੜੇ ਮੌਕੇ ਗਵਰਨਰ ਪੰਜਾਬ ਅਤੇ ਯੂ.ਟੀ. ਗੁਲਾਬ ਚੰਦ ਕਟਾਰੀਆ ਨੇ ਸੰਦੇਸ਼ ਦਿੰਦੇ ਹੋਏ ਕਿਹਾ ਕਿ, ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ 'ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤੀ। ਰਾਸ਼ਟਰਪਿਤਾ ਮਹਾਤਮਾ ਗਾਂਧੀ....
ਅਜਿਹੀਆਂ ਮੀਟਿੰਗਾਂ ਕੇਂਦਰ-ਰਾਜ ਸੰਬੰਧਾਂ ਨੂੰ ਪ੍ਰਭਾਵਤ ਕਰਨਗੀਆਂ: ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੂੰ ਆਖਿਆ ਕਿ ਕੇਂਦਰ ਵੱਲੋਂ ਰਾਜ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਬਚਣ ਲਈ ਆਪਣਾ ਘਰ ਸੰਵਾਰੋ ਚੰਡੀਗੜ੍ਹ, 14 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗਾਂ ਕਰਨਾ ਸੰਵਿਧਾਨ ਵਿਚ ਅੰਕਿਤ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਅਤੇ ਇਹ ਕੇਂਦਰ ਸਰਕਾਰ ਵੱਲੋਂ ਰਾਜ ਦੇ ਅੰਦਰੂਨੀ ਮਾਮਲਿਆਂ....
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ 2024 : ਪੰਜਾਬ ਪੁਲਿਸ ਨੇ ਅਗਾਮੀ ਆਜ਼ਾਦੀ ਦਿਹਾੜੇ ਮੱਦੇਨਜਰ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਤਹਿਤਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ ਅਤੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਸ਼ੱਕੀ ਵਿਅਕਤੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਅਤੇ ਨਵਤੇਜ ਸਿੰਘ ਵਾਸੀ ਪਿੰਡ ਠੱਠਾ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਨੇ....
ਚੰਡੀਗੜ੍ਹ, 13 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ.ਏ.ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਤੋਂ ਬਾਅਦ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ....
ਰਾਜਪਾਲ ਨੇ NHAI ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕੇਂਦਰੀ ਪ੍ਰੋਜੈਕਟਸ ਦਾ ਲਿਆ ਜਾਇਜ਼ਾ, ਕੰਮ ਜਲਦੀ ਪੂਰਾ ਕਰਨ ਦੇ ਆਦੇਸ਼
ਚੰਡੀਗੜ੍ਹ, 13 ਅਗਸਤ 2024 : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ। ਰਾਜਪਾਲ ਵੱਲੋਂ ਅਚਾਨਕ ਸੱਦੀ ਗਈ ਮੀਟਿੰਗ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਕੇਂਦਰੀ....
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕਰ ਪ੍ਰੋਗਰਾਮ ਬਾਰੇ ਕੀਤੀ ਵਿਸਥਾਰ ਚਰਚਾ ਲੋਕਾਂ ਨੇ ਸਾਨੂੰ ਚੁਣਿਆ ਹੈ, ਉਹਨਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ, ਅਸੀਂ ਉਹਨਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ - ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਤੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਫੀਡਬੈਕ ਲਿਆ ਅਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਦਿੱਤੇ : ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 13 ਅਗਸਤ 2024 : ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੇ....
ਕੈਪਟਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਪੰਜਾਬ ਪੁਲਿਸ ‘ਚ DSP ਦੇ ਅਹੁਦੇ ‘ਤੇ ਹਨ ਤਾਇਨਾਤ ਚੰਡੀਗੜ੍ਹ, 13 ਅਗਸਤ 2024 : ਪੈਰਿਸ ਓਲੰਪਿਕ 2024 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਿਸ ਦੇ DSP ਦੇ ਅਹੁਦੇ ‘ਤੇ ਤਾਇਨਾਤ ਚਾਰ ਖਿਡਾਰੀਆਂ ਨਾਲ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਵਲੋਂ ਮੁਲਾਕਾਤ ਕੀਤੀ ਗਈ ਹੈ। ਹਾਕੀ ਖਿਡਾਰੀ ਕੈਪਟਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਲ ਇਕ ਤਸਵੀਰ ਵੀ DGP ਗੌਰਵ ਯਾਦਵ ਨੇ ਐਕਸ....
ਚੰਡੀਗੜ੍ਹ, 13 ਅਗਸਤ 2024 : ਵਿਜੀਲੈਂਸ ਨੇ ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਪ੍ਰੋਫੈਸਰਾਂ ਨੂੰ ਸਾਢੇ ਤਿੰਨ ਲੱਖ ਰੁਪਏ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਰਾਕੇਸ਼ ਚਾਵਲਾ ਵਾਸੀ ਫਰੀਦਕੋਟ ਪੰਜਾਬ, ਪੁਨੀਤ ਕੁਮਾਰ ਵਾਸੀ ਬਰਨਾਲਾ ਪੰਜਾਬ ਸ਼ਾਮਲ ਹਨ। ਰਾਕੇਸ਼ ਬਾਬਾ ਫਰੀਦ ਯੂਨੀਵਰਸਿਟੀ ਪੰਜਾਬ ਅਤੇ ਪੁਨੀਤ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਤਾਇਨਾਤ ਹਨ। ਵਿਜੀਲੈਂਸ ਨੇ ਮੁਲਜ਼ਮਾਂ ਖ਼ਿਲਾਫ਼ ਪੀਸੀ ਐਕਟ ਦੀ ਧਾਰਾ 13(2) ਤਹਿਤ ਕੇਸ ਦਰਜ ਕਰਕੇ ਪੈਸੇ ਅਤੇ ਕਾਰ ਜ਼ਬਤ ਕਰ ਲਈ ਹੈ। ਫਾਰਮੇਸੀ....