ਪੰਜਾਬ ਭਰ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਲਈ 450 ਕਰੋੜ ਰੁਪਏ ਦੀ ਯੋਜਨਾ ਪੰਜਾਬ ਨੇ ਵੱਡੇ ਪੱਧਰ ‘ਤੇ ਸਥਾਈ ਜਲ ਪ੍ਰਾਜੈਕਟਾਂ ਨਾਲ ਸਥਾਈ ਜਲ ਸਪਲਾਈ ਵਿੱਚ ਕੀਤਾ ਨਿਵੇਸ਼ ਸਵੱਛ ਭਾਰਤ ਮਿਸ਼ਨ ਸ਼ਹਿਰੀ ਤਹਿਤ ਪੰਜਾਬ ਸਰਕਾਰ ਵੱਲੋਂ 401.73 ਕਰੋੜ ਰੁਪਏ ਅਲਾਟ ਚੰਡੀਗੜ੍ਹ, 30 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ....
ਚੰਡੀਗੜ੍ਹ

ਚੰਡੀਗੜ੍ਹ, 29 ਦਸੰਬਰ 2024 : ਨਵੇਂ ਸਾਲ ਦੀ ਸ਼ੁਰੂਆਤ ‘ਚ ਕਿਸਾਨਾਂ ਨੂੰ ਆਰਥਿਕ ਝਟਕਾ ਲੱਗਣ ਵਾਲਾ ਹੈ। ਸਰਕਾਰ ਨੇ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਵਰਤੀ ਜਾਣ ਵਾਲੀ ਡੀਏਪੀ ਅਤੇ 12-32-16 ਖਾਦ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਡੀਏਪੀ ਖਾਦ ਦੇ ਇੱਕ ਥੈਲੇ ਦੀ ਕੀਮਤ ਵਿੱਚ 240 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 12-32-16 ਖਾਦ ਦੀ ਬੋਰੀ ਦੀ ਕੀਮਤ ਵਿੱਚ 200 ਰੁਪਏ ਦਾ ਵਾਧਾ ਕੀਤਾ ਗਿਆ ਹੈ। 1 ਜਨਵਰੀ ਤੋਂ ਕਿਸਾਨਾਂ ਨੂੰ ਖਾਦਾਂ ਦੀਆਂ ਵਧੀਆਂ ਕੀਮਤਾਂ ਦਾ....

ਮਿਲਕਫੈੱਡ ਨੇ ਪ੍ਰਤੀ ਦਿਨ 20 ਲੱਖ ਲਿਟਰ ਤੋਂ ਵੱਧ ਦੁੱਧ ਖਰੀਦਿਆ, ਬੀਤੇ ਸਾਲ ਨਾਲੋਂ 9.4 ਫੀਸਦੀ ਇਜ਼ਾਫਾ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਸੂਬੇ ਵਿੱਚ ਮਿਲਕਫੈੱਡ ਨਾਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਦੇ ਵੇਰਕਾ ਪਲਾਂਟ ਦੇ ਵਿਸਥਾਰ ਨਾਲ ਮਿਲਕਫੈੱਡ ਦਾ ਕਾਰੋਬਾਰ ਵਧਿਆ ਚੰਡੀਗੜ੍ਹ, 29 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ....

ਚੰਡੀਗੜ੍ਹ, 28 ਦਸੰਬਰ 2024 : ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੁਆਰਾ ਐਲਾਨ ਕੀਤੇ ਅਨੁਸਾਰ, ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯਾਤਰੀ ਏਅਰਲਾਈਨਾਂ ਦੇ ਸੰਚਾਲਨ ਲਈ ਬੋਲੀ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਸਟੇਕਹੋਲਡਰਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ, ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਲਵਾਰਾ ਤੋਂ ਵਪਾਰਕ ਉਡਾਣਾਂ ਛੇ ਮਹੀਨਿਆਂ ਦੇ ਅੰਦਰ ਸ਼ੁਰੂ ਹੋਣ ਦੀ ਉਮੀਦ ਹੈ, ਸ਼ਹਿਰੀ ਹਵਾਬਾਜ਼ੀ ਮੰਤਰਾਲਾ ਜਲਦੀ ਹੀ....

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ ਸਾਉਣੀ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 48.8 ਫੀਸਦੀ ਵਾਧਾ; ਪਾਣੀ ਬਚਾਉਣ ਵਾਲੀ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਹੋਇਆ 14 ਫੀਸਦ ਵਾਧਾ ਚੰਡੀਗੜ੍ਹ, 28 ਦਸੰਬਰ 2024 : ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ....

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ ਚੰਡੀਗੜ੍ਹ, 28 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ....

ਚੰਡੀਗੜ੍ਹ, 27 ਦਸੰਬਰ 2024 : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੋਹਾਲੀ ਵਿੱਚ ਕਈ ਥਾਵਾਂ ਤੇ ਗੜ੍ਹੇਮਾਰੀ ਵੀ ਹੋਈ ਹੈ।ਮੌਸਮ ਵਿਭਾਗ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ, ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਸੂਬੇ ਦੇ ਔਸਤ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2....

ਪੰਜਾਬ ਭਰ ਵਿੱਚ ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਨੂੰ ਮੁਫ਼ਤ ਬੱਸ ਯਾਤਰਾ ਦਾ ਮਿਲ ਰਿਹਾ ਹੈ ਲਾਭ : ਡਾ. ਬਲਜੀਤ ਕੌਰ
ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ: ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਖੇ 596 ਮਹਿਲਾਵਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ 2024 ਵਿੱਚ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 48.55 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ ਪੰਜਾਬ ਵਿੱਚ ਕੁਪੋਸ਼ਣ ਦੀਆਂ ਦਰਾਂ ਵਿੱਚ ਮਹੱਤਵਪੂਰਨ ਗਿਰਾਵਟ ਚੰਡੀਗੜ੍ਹ, 27 ਦਸੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ....

ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਚੰਡੀਗੜ੍ਹ, 27 ਦਸੰਬਰ 2024 : ਪੰਜਾਬ ਚ ਲਗਾਤਾਰ ਦੋ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ। ਜਿਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ....

ਚੰਡੀਗੜ੍ਹ, 26 ਦਸੰਬਰ 2024 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ....

ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਆੜ੍ਹਤੀਆ ਸੰਗਠਨ ਨਾਲ ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਦੇ ਖਰੜੇ ‘ਤੇ ਚਰਚਾ ਚੰਡੀਗੜ੍ਹ, 26 ਦਸੰਬਰ 2024 : ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਆੜ੍ਹਤੀਆ ਸੰਗਠਨ ਨਾਲ ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਦੇ ਖਰੜੇ ‘ਤੇ ਚਰਚਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਇਹ ਮੀਟਿੰਗ ਬਹੁਤ ਹੀ ਸਕਾਰਾਤਮਕ ਰਹੀ। ਅਸੀਂ ਸਾਰੀਆਂ ਧਿਰਾਂ....

ਚੰਡੀਗੜ੍ਹ, 26 ਦਸੰਬਰ 2024 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ਵਿਖੇ ਦਿੱਤਾ ਜਾ ਰਿਹਾ ਮਰਨ ਵਰਤ ਅੱਜ 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਹਨ। ਇਸ਼ਾਰਿਆਂ ਰਾਹੀਂ ਹੀ ਗੱਲਬਾਤ ਕਰ ਰਹੇ ਹਨ। ਦੂਜੇ ਪਾਸੇ ਅੱਜ ਪੰਜਾਬ ਬੰਦ ਨੂੰ ਲੈ ਕੇ ਖਨੌਰੀ ਵਿਖੇ ਕਈ ਐਸੋਸੀਏਸ਼ਨਾਂ ਦੀ ਮੀਟਿੰਗ ਹੋਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਵਿੱਚ 30 ਦਸੰਬਰ ਨੂੰ ਰੇਲ ਗੱਡੀਆਂ, ਬੱਸਾਂ ਅਤੇ....

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 26 ਦਸੰਬਰ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ....

ਚੰਡੀਗੜ, 26 ਦਸੰਬਰ 2024 : ਪਹਾੜੀ ਇਲਾਕਿਆਂ ‘ਚ ਲਗਾਤਾਰ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਦੀ ਤੀਬਰਤਾ ਵਧਦੀ ਜਾ ਰਹੀ ਹੈ। ਮੈਦਾਨੀ ਇਲਾਕਿਆਂ ‘ਚ ਸੀਤ ਲਹਿਰ ਹੈ, ਜਿਸ ਕਾਰਨ ਲੋਕਾਂ ਨੂੰ ਕੰਬਣੀ ਛਿੜ ਰਹੀ ਹੈ। ਘੱਟੋ-ਘੱਟ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਦਕਿ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਕਾਰਨ ਠੰਢ ਹੋਰ ਵਧੇਗੀ। ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।....

ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਚੰਡੀਗੜ, 26 ਦਸੰਬਰ 2024 : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ....