ਚੰਡੀਗੜ੍ਹ

ਐਮਸੀ ਹਰਪ੍ਰੀਤ ਸਿੰਘ ਭੋਗਲ ‘ਆਪ’ ਵਿੱਚ ਸ਼ਾਮਲ
ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ ‘ਆਪ’ ਵਿੱਚ ਕੀਤਾ ਸਵਾਗਤ ਚੰਡੀਗੜ੍ਹ, 23 ਦਸੰਬਰ 2024 : ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ ਨਵੇਂ ਚੁਣੇ ਗਏ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ। ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ....
ਸੀਮਾ ਸੁਰੱਖਿਆ ਬਲ ਪੱਛਮ ਕਮਾਨ ਦੁਆਰਾ ਰੋਜ਼ਗਾਰ ਮੇਲੇ ਦਾ ਸਫ਼ਲ ਆਯੋਜਨ
ਚੰਡੀਗੜ੍ਹ, 23 ਦਸੰਬਰ 2024 : ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੀ ਅਗਵਾਈ ਵਿੱਚ ਹੈੱਡਕੁਆਰਟਰ, ਸੀਮਾ ਸੁਰੱਖਿਆ ਬਲ (ਪੱਛਮ ਕਮਾਨ) ਚੰਡੀਗੜ੍ਹ ਦੁਆਰਾ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ, ਮੋਹਾਲੀ ਵਿੱਚ ਰੋਜ਼ਗਾਰ ਮੇਲੇ ਦੇ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਹ ਨਵ-ਨਿਯੁਕਤ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦਾ ਮਾਣਯੋਗ ਪ੍ਰਧਾਨ ਮੰਤਰੀ ਦੇ ਲਕਸ਼ ਨੂੰ ਅੱਗੇ ਵਧਾਉਣ ਦੇ ਲਈ ਨਿਯੁਕਤੀ-ਪੱਤਰ ਪ੍ਰਦਾਨ ਕਰਨ ਦਾ ਚੌਦਵ੍ਹਾਂ ਪੜਾਅ ਸੀ। ਇਸ ਵਾਰ ਇਹ ਆਯੋਜਨ 45 ਕੇਂਦਰਾਂ ‘ਤੇ ਆਯੋਜਿਤ ਕੀਤਾ....
ਪੰਜਾਬ 'ਚ ਮੀਂਹ ਕਾਰਨ ਤਾਪਮਾਨ 5 ਡਿਗਰੀ ਆਇਆ ਹੇਠਾਂ, ਠੰਢ ਵਧੀ
ਚੰਡੀਗੜ੍ਹ, 23 ਦਸੰਬਰ 2024 : ਮੌਸਮ ਵਿਭਾਗ ਦੇ ਅਲਰਟ ਅਨੁਸਾਰ ਬੀਤੀ ਰਾਤ ਤੌ ਸ਼ੁਰੂ ਹੋਏ ਮੀਂਹ ਕਾਰਨ ਤਾਪਮਾਨ 5 ਡਿਗਰੀ ਦੇ ਕਰੀਬ ਹੇਠਾਂ ਆਇਆ ਹੈ, ਜਿਸ ਕਾਰਨ ਠੰਢ ਵਧ ਗਈ। ਸਵੇਰ ਦੀ ਬਾਰਸ਼ ਦੌਰਾਨ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਆਪਣੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 23 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਫਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਸੀ। ਜਿਸ ਤਹਿਤ....
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ, ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ. ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ ਇਸ ਵੱਕਾਰੀ ਪਹਿਲਕਦਮੀ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੀ ਸਾਲਾਨਾ ਲਗਭਗ 176 ਕਰੋੜ ਰੁਪਏ ਦੀ ਹੋਵੇਗੀ ਬੱਚਤ ਪੀ.ਐਸ.ਈ....
ਦਹਿਸ਼ਤ ਮਾਡਿਊਲ ਕੇਜ਼ੈੱਡਐੱਫ਼ ਚੀਫ਼ ਰਣਜੀਤ ਸਿੰਘ ਨੀਟਾ ਦੁਆਰਾ ਕੀਤਾ ਜਾਂਦਾ ਹੈ ਕੰਟਰੋਲ ਅਤੇ ਗ੍ਰੀਸ ਅਧਾਰਤ ਜਸਵਿੰਦਰ ਸਿੰਘ ਮੰਨੂ ਹੈ ਗਿਰੋਹ ਦਾ ਸੰਚਾਲਕ: ਡੀਜੀਪੀ ਯਾਦਵ
ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇਜ਼ੈੱਡਐੱਫ਼ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦਹਿਸ਼ਤੀ ਮਾਡਿਊਲ ਦੇ ਸਾਰੇ ਸਬੰਧਾਂ ਅਤੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ, 23 ਦਸੰਬਰ 2024 : ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼....
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ
ਚੰਡੀਗੜ੍ਹ, 23 ਦਸੰਬਰ 2024 : ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ।....
ਐਸਕੇਐਮ ਵੱਲੋਂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਪੰਜਾਬ ਵਿੱਚ ਦਿੱਤੇ ਗਏ ਧਰਨੇ 
ਵਰ੍ਹਦੇ ਮੀਂਹ ਦੌਰਾਨ ਹਰ ਥਾਂ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨ। ਕੇਂਦਰ ਸਰਕਾਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਮੰਗ। ਕੌਮੀ ਖੇਤੀ ਮੰਡੀਕਰਨ ਨੀਤੀ ਹਰਗਿਜ਼ ਲਾਗੂ ਨਹੀਂ ਹੋਣ ਦਿਆਂਗੇ। ਚੰਡੀਗੜ੍ਹ 23 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ ਅੱਜ ਪੰਜਾਬ ਦੇ....
ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਵੀ ਸੰਭਾਵਨਾ
ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਦੇ ਲੋਕਾਂ ਨੂੰ ਹੁਣ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ 27 ਦਸੰਬਰ ਨੂੰ ਫਾਜ਼ਿਲਕਾ, ਫ਼ਿਰੋਜ਼ਪੁਰ, ਬਠਿੰਡਾ, ਮੋਗਾ, ਫ਼ਰੀਦਕੋਟ, ਮੁਕਤਸਰ, ਤਰਨਤਾਰਨ ਅਤੇ ਅੰਮ੍ਰਿਤਸਰ....
ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ‘ਤੇ ਪ੍ਰਦਰਸ਼ਿਤ ਕਰਨ ਦੀ ਮਿਲ ਗਈ ਮਨਜ਼ੂਰੀ
ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਦੀ ਝਾਂਕੀ ਨੂੰ ਗਣਤੰਤਰ ਦਿਵਸ 2025 ਦੇ ਮੌਕੇ ‘ਤੇ ਦੇਖਣ ਲਈ ਚੁਣਿਆ ਗਿਆ ਹੈ। ਇਸ ਵਾਰ ਪੰਜਾਬ ਦੀ ਝਾਂਕੀ ਦੀ ਚੋਣ ਕੀਤੀ ਗਈ ਹੈ, ਜਦੋਂ ਕਿ ਪਿਛਲੀ ਵਾਰ ਇਸ ਨੂੰ ਮਨਜ਼ੂਰੀ ਨਹੀਂ ਮਿਲ ਸਕੀ ਸੀ। ਨਾਲ ਹੀ ਇਸ ਸਾਲ ਦੇ ਗਣਤੰਤਰ ਦਿਵਸ ‘ਤੇ ਕਰਤਵ੍ਯ ਪਥ ‘ਤੇ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਝਾਕੀਆਂ ਵੀ ਦਿਖਾਈ ਦੇਣਗੀਆਂ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਗਣਤੰਤਰ ਦਿਵਸ ‘ਤੇ ਕਰਤਵ੍ਯ ਪਥ ‘ਤੇ ਪੰਜਾਬ ਦੀ ਝਾਂਕੀ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ....
ਵਿਦਿਆਰਥੀਆਂ ਨੂੰ ਐਂਟਰਪਰੇਨੋਰ ਬਣਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼
ਦਾਸ ਐਂਡ ਬ੍ਰਾਊਨ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ (ਡੀ -ਬੇਲਸ) ਦੁਆਰਾ ਐਂਟਰਪ੍ਰੈਨਿਓਰਸ਼ਿਪ ਅਤੇ ਪੇਰੈਂਟਿੰਗ ਕਨਕਲੇਵ – ਐਨਪਾਰਕ 24 – ਆਯੋਜਨ ਚੰਡੀਗੜ੍ਹ, 22 ਦਸੰਬਰ, 2024 : ਵਿਦਿਆਰਥੀਆਂ ਨੂੰ ਭਵਿੱਖ ਵਿਚ ਐਂਟਰਪਰੇਨੋਰ ਬਣਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਦਾਸ ਐਂਡ ਬ੍ਰਾਊਨ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ (ਡੀ-ਬੇਲਸ) ਦੁਆਰਾ ਸੀਆਈਆਈ ਹੈੱਡਕੁਆਰਟਰ ਵਿਖੇ ਇਕ ਵਿਸ਼ੇਕ ਪੈਰੇੰਟਿੰਗ ਕਨਕਲੇਵ “ਐਨਪਾਰਕ 24 “ਦਾ ਆਯੋਜਨ ਕੀਤਾ, ਜਿਸ ਵਿੱਚ ਖੇਤਰ ਦੇ ਉੱਘੇ ਐਂਟਰਪਰੇਨੋਰ , ਉੱਚ ਪ੍ਰਸ਼ਾਸਨਿਕ....
ਭਾਜਪਾ-ਕਾਂਗਰਸ ਦਾ ਸ਼ਹਿਰੀ ਖੇਤਰਾਂ ਵਿੱਚ ਮਜ਼ਬੂਤ ਹੋਣ ਦਾ ਭਰਮ ਟੁੱਟਿਆ, ਹੁਣ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਨੰਬਰ-1 : ਅਰੋੜਾ
“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ” ਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ : ਅਮਨ ਅਰੋੜਾ ਭਾਜਪਾ-ਅਕਾਲੀਆਂ ਨੂੰ ਤਾਂ ਕਈ ਥਾਵਾਂ ‘ਤੇ ਉਮੀਦਵਾਰ ਹੀ ਨਹੀਂ ਮਿਲੇ, ਕਾਂਗਰਸ ਨੂੰ ਵੀ ਕਰਨਾ ਪਿਆ ਸੰਘਰਸ਼ – ਅਰੋੜਾ ਪੰਜਾਬ ਵਿੱਚ ਕਈ ਦਹਾਕਿਆਂ ਬਾਅਦ ਲੋਕਲ ਬਾਡੀ ਚੋਣਾਂ ਇੰਨੇ ਆਜ਼ਾਦ ਅਤੇ ਪਾਰਦਰਸ਼ੀ ਢੰਗ ਨਾਲ ਹੋਈਆਂ, ਵੱਡੀ ਗਿਣਤੀ ਵਿੱਚ ਆਜ਼ਾਦ....
ਥਾਣਿਆਂ 'ਤੇ ਗ੍ਰੇਨੇਡ ਹਮਲਿਆਂ ਦੀ NIA ਕਰੇਗੀ ਜਾਂਚ
ਚੰਡੀਗੜ੍ਹ, 21 ਦਸੰਬਰ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਹੁਣ ਪੰਜਾਬ ਦੇ ਥਾਣਿਆਂ 'ਤੇ ਲਗਾਤਾਰ ਹੋ ਰਹੇ ਗ੍ਰਨੇਡ ਹਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ 'ਚ 28 ਦਿਨਾਂ 'ਚ ਅੱਠ ਗ੍ਰਨੇਡ ਹਮਲੇ ਅਤੇ ਆਈ.ਈ.ਡੀ. ਬਰਾਮਦ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਇਨ੍ਹਾਂ ਗ੍ਰਨੇਡ ਹਮਲਿਆਂ ਪਿੱਛੇ ਪਾਕਿਸਤਾਨੀ ਏਜੰਸੀ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ਹੈ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ, ਹੈਪੀ ਪਾਸੀਆ, ਜੀਵਨ ਫੌਜੀ ਤੋਂ....
ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ
ਚੰਡੀਗੜ੍ਹ, 21 ਦਸੰਬਰ 2024 : ਪ੍ਰਸਿੱਧ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਨਾਮਧਾਰੀ ਹਰਵਿੰਦਰ ਸਿੰਘ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। ਹੰਸਪਾਲ ਦਾ ਅੰਤਿਮ ਸੰਸਕਾਰ 24 ਦਸੰਬਰ, ਮੰਗਲਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਕੀਤਾ ਜਾਵੇਗਾ। ਹਰਵਿੰਦਰ ਸਿੰਘ ਹੰਸਪਾਲ ਦਾ....
ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ : ਅਮਨ ਅਰੋੜਾ
ਪੰਜਾਬ ਨੇ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੇਡਾ ਨੇ ਮਨਾਇਆ ਸੂਬਾ ਪੱਧਰੀ 'ਊਰਜਾ ਸੰਭਾਲ ਦਿਵਸ' ਚੰਡੀਗੜ੍ਹ, 21 ਦਸੰਬਰ 2024 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ....
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 21 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ....