ਚੰਡੀਗੜ੍ਹ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 21 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ....
ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ
ਚੰਡੀਗੜ੍ਹ, 20 ਦਸੰਬਰ 2024 : ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦਾ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਹਰਿਆਣਾ ਸਰਕਾਰ ਦੁਆਰਾ ਅਧਿਕਾਰਤ ਹੁਕਮ ਜਾਰੀ ਕਰ ਦਿੱਤਾ ਗਿਆ ਹੈ। 22 ਦਸੰਬਰ ਤੱਕ 3 ਦਿਨ ਦਾ ਰਾਜ ਸੋਗ ਅਤੇ 21 ਦਸੰਬਰ ਨੂੰ ਸੂਬੇ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ। ਸੂਬੇ ਵਿੱਚ 20-22 ਦਸੰਬਰ ਤੱਕ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਮਨਾਇਆ ਜਾਵੇਗਾ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ 21 ਦਸੰਬਰ ਨੂੰ ਸਰਕਾਰੀ....
ਗ੍ਰਹਿ ਮੰਤਰੀ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ : ਹਰਪਾਲ ਚੀਮਾ
ਚੰਡੀਗੜ੍ਹ, 20 ਦਸੰਬਰ 2024 : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਦਾ ਨਹੀਂ, ਦਲਿਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਇਹ ਬਿਆਨ ਦੇ ਕੇ ਦੇਸ਼ ਦੇ ਦਲਿਤ ਭਾਈਚਾਰੇ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ....
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ
ਚੰਡੀਗੜ੍ਹ, 20 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ....
2 ਦਸੰਬਰ ਤੋਂ ਬਾਅਦ ਹੀ ਮੇਰੀ ਕਿਰਦਾਰ ਕੂਸ਼ੀ ਕਰਨੀ ਸੁਰੂ ਹੋਈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
18 ਸਾਲ ਪਹਿਲਾਂ ਦੇ ਮਾਮਲੇ ਤੇ ਮੈਨੂੰ ਟਰੋਲ ਕੀਤਾ ਜਾ ਰਿਹਾ ਚੰਡੀਗੜ੍ਹ, 19 ਦਸੰਬਰ 2024 : 02 ਦਸੰਬਰ ਤੋਂ ਬਾਅਦ ਲਗਾਤਾਰ ਅੱਜ ਤੱਕ 15 ਦਿਨ ਹੋ ਗਏ ਕੁਝ ਨਕਲੀ ਪੇਜਾਂ ਤੋਂ ਮੈਨੂੰ ਟਰੋਲ ਕੀਤਾ ਜਾ ਰਿਹਾ ਬਹੁਤ ਬੋਰੀ ਤਰਾਂ ਮੇਰੇ ਕਿਰਦਾਰ ਕੁਸ਼ੀ ਕੀਤੀ ਜਾ ਰਹੀ ਔਰ ਮੁਕਤਸਰ ਸਾਹਿਬ ਤੋਂ ਇੱਕ ਕੋਈ 18 ਸਾਲ ਪੁਰਾਣਾ ਸਾਡਾ ਕੋਈ ਪਰਿਵਾਰਕ ਝਗੜਾ ਸੀ ਉਸ ਪਰਿਵਾਰਕ ਝਗੜੇ ਦੇ ਵਿੱਚ ਗੁਰਪ੍ਰੀਤ ਸਿੰਘ ਨ** ਦਾ ਨਾਮ ਦਾ ਇੱਕ ਸ਼ਖਸ ਜਿਸ ਨੂੰ ਕੁਝ ਲੋਕ ਵੱਖ ਵਖ ਮੀਡੀਆ ਚੈਨਲਾਂ ਦੇ ਉੱਤੇ ਲੈ ਕੇ ਆਏ ਉਹਨਾਂ....
ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਚੰਡੀਗੜ੍ਹ, 19 ਦਸੰਬਰ 2024 : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ....
ਡਾ. ਅੰਬੇਡਕਰ ਸਮਾਜਿਕ ਨਿਆਂ, ਬਰਾਬਰੀ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਅਤੇ ਰਾਸ਼ਟਰ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ : ਈਟੀਓ 
ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ ਚੰਡੀਗੜ੍ਹ, 19 ਦਸੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੰਸਦ ਵਿੱਚ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਅਤੇ ਲੋਕਾਂ ਦੇ ਸਤਿਕਾਰਯੋਗ ਨੇਤਾ ਡਾ.ਬੀ.ਆਰ. ਅੰਬੇਡਕਰ ਦਾ ਅਪਮਾਨ ਦੱਸਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ....
ਸੰਯੁਕਤ ਕਿਸਾਨ ਮੋਰਚਾ ਭਾਰਤ, ਕਿਸਾਨਾਂ ਤੇ ਜਬਰ ਖਿਲਾਫ 23 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਦੇਵੇਗਾ ਧਰਨੇ
21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ ( ਗੈਰ ਰਾਜਨੀਤਿਕ) ਨਾਲ ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਕਰੇਗੀ ਗੱਲਬਾਤ। ਐਸਕੇਐਮ, ਕੌਮੀ ਖੇਤੀ ਮੰਡੀ ਫਰੇਮਵਰਕ ਨੂੰ ਕਾਨੂੰਨ ਬਣਾਉਣ ਦੀ ਨਹੀਂ ਦੇਵੇਗਾ ਇਜਾਜ਼ਤ। 24 ਦਸੰਬਰ ਨੂੰ ਕੌਮੀ ਖੇਤੀ ਮੰਡੀ ਫ੍ਰੇਮਵਰਕ ਖਿਲਾਫ ਕੀਤਾ ਜਾਵੇਗਾ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ। ਚੰਡੀਗੜ੍ਹ 18 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ....
ਪੰਜਾਬ 'ਚ ਕਿਸਾਨਾਂ ਨੇ ਰੋਕੀਆਂ ਰੇਲਾਂ, ਯਾਤਰੀਆਂ ਨੂੰ ਕਰਨਾ ਪਿਆ ਪਰੇਸ਼ਾਨੀਆਂ ਦਾ ਸਾਹਮਣਾ
ਚੰਡੀਗੜ੍ਹ, 18 ਦਸੰਬਰ 2024 : ਪੰਜਾਬ-ਹਰਿਆਣਾ ਸਰਹੱਦ ਤੇ ਸ਼ੰਭੂ-ਖਨੌਰੀ ਸਰਹੱਦ ਤੇ ਹੜਤਾਲ ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਗਈਆਂ। ਹਰ ਜ਼ਿਲ੍ਹੇ ਵਿੱਚ ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਪਟੜੀਆਂ ‘ਤੇ ਬੈਠੇ ਰਹੇ। ਲੁਧਿਆਣਾ ਦੇ ਸਾਹਨੇਵਾਲ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀ ਤੇ ਬੈਠਣ ਕਾਰਨ ਦਿੱਲੀ-ਅੰਮ੍ਰਿਤਸਰ-ਦਿੱਲੀ ਮਾਰਗ ਤੇ ਰੇਲ ਆਵਾਜਾਈ ਠੱਪ ਹੋ ਗਈ। ਸ਼ਾਨ-ਏ-ਪੰਜਾਬ ਐਕਸਪ੍ਰੈਸ, ਕਰਮਭੂਮੀ ਐਕਸਪ੍ਰੈਸ, ਸਿਆਲਦਾਹ ਐਕਸਪ੍ਰੈਸ ਅਤੇ ਦਾਦਰ....
30 ਦਸੰਬਰ ਨੂੰ ਕੀਤਾ ਜਾਵੇਗਾ ਪੰਜਾਬ ਬੰਦ : ਸਰਵਨ ਸਿੰਘ ਪੰਧੇਰ 
ਚੰਡੀਗੜ੍ਹ, 18 ਦਸੰਬਰ 2024 : ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਚਿਤਾਵਨੀ ਵੀ ਦਿੰਦੇ ਹੋਏ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਕਿਸਾਨਾਂ ਦੇ ਖੂਨ....
ਸਰਕਾਰ ਬਣਾਉਣ ਲੱਗੀ ਐੱਮਐੱਸਪੀ ਤੇ ਕਾਨੂੰਨ, ਸਾਬਕਾ ਐਮਪੀ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 18 ਦਸੰਬਰ 2024 : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੀਤੇ ਕੱਲ੍ਹ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਦੀ ਤਰਸਯੋਗ ਹਾਲਤ ਬਾਰੇ ਦੱਸਿਆ ਅਤੇ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਇਹ ਮੀਟਿੰਗ ਕਰੀਬ ਇੱਕ ਘੰਟਾ ਚੱਲੀ। ਮੀਟਿੰਗ ਦੌਰਾਨ ਜਗਮੀਤ....
ਕੇਂਦਰੀ ਮੰਤਰੀ ਸ਼ਾਹ ਨੇ ਡਾ. ਅੰਬੇਡਕਰ ਦਾ ਮਜ਼ਾਕ ਉਡਾਇਆ ਹੈ, ਆਪਣੇ ਦਿੱਤੇ ਬਿਆਨ ‘ਤੇ ਮੰਗਣ ਮਾਫ਼ੀ : ਚੀਮਾ
ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ ਆਪ ਪੰਜਾਬ ਨੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਅਮਿਤ ਸ਼ਾਹ ਦੀ ਕੀਤੀ ਸਖ਼ਤ ਨਿੰਦਾ ਭਾਜਪਾ ਬਾਬਾ ਸਾਹਿਬ ਅੰਬੇਡਕਰ ਅਤੇ ਸਾਡੇ ਸੰਵਿਧਾਨ ਦੇ ਖ਼ਿਲਾਫ਼, ਇਹਨਾਂ ਦੀ ਕਰਨੀ ਅਤੇ ਕਥਨੀ ਇਹਨਾਂ ਦੀ ਘਿਨੌਣੀ ਮਾਨਸਿਕਤਾ ਦਾ ਸਬੂਤ ਹੈ: ਹਰਪਾਲ ਚੀਮਾ ਚੰਡੀਗੜ੍ਹ, 18 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸੰਸਦ ਵਿੱਚ ਡਾ. ਬੀ....
ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ : ਕੈਬਨਿਟ ਮੰਤਰੀ
ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 18 ਦਸੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ....
ਵਿਜੀਲੈਂਸ ਬਿਊਰੋ ਨੇ 5500 ਰੁਪਏ ਰਿਸ਼ਵਤ ਲੈਂਦਿਆਂ 2 ਨੂੰ ਕੀਤਾ ਕਾਬੂ
ਚੰਡੀਗੜ੍ਹ, 17 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟਰੇਸ਼ਨ ਅਤੇ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।....
ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ 
ਚੰਡੀਗੜ੍ਹ, 17 ਦਸੰਬਰ 2024 : ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਸਵੇਰੇ ਧੁੰਦ ਛਾਈ ਰਹੀ ਹੈ ਅਤੇ ਦੁਪਹਿਰ ਬਾਅਦ ਮੌਸਮ ਆਮ ਵਾਂਗ ਦਿਖਾਈ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਰਦੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਵਿਗਿਆਨੀਆਂ ਮੁਤਾਬਕ ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਸਰਦੀ ਦਾ ਪੂਰਾ ਜ਼ੋਰ ਦੇਖਣ ਨੂੰ ਮਿਲੇਗਾ। ਜਾਣਕਾਰੀ ਮੁਤਾਬਕ ਪੰਜਾਬ ਦਾ ਸਭ ਤੋਂ ਠੰਡਾ ਇਲਾਕਾ ਫਰੀਦਕੋਟ....