ਚੰਡੀਗੜ੍ਹ

ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ 
ਚੰਡੀਗੜ੍ਹ, 17 ਦਸੰਬਰ 2024 : ਪੰਜਾਬ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਸਵੇਰੇ ਧੁੰਦ ਛਾਈ ਰਹੀ ਹੈ ਅਤੇ ਦੁਪਹਿਰ ਬਾਅਦ ਮੌਸਮ ਆਮ ਵਾਂਗ ਦਿਖਾਈ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਰਦੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਵਿਗਿਆਨੀਆਂ ਮੁਤਾਬਕ ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਸਰਦੀ ਦਾ ਪੂਰਾ ਜ਼ੋਰ ਦੇਖਣ ਨੂੰ ਮਿਲੇਗਾ। ਜਾਣਕਾਰੀ ਮੁਤਾਬਕ ਪੰਜਾਬ ਦਾ ਸਭ ਤੋਂ ਠੰਡਾ ਇਲਾਕਾ ਫਰੀਦਕੋਟ....
17 ਦਸੰਬਰ ਨੂੰ ਇਸ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕਰੇਗਾ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ
ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ ਚੰਡੀਗੜ੍ਹ, 16 ਦਸੰਬਰ 2024 : ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ , ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਪੰਥਕ ਆਗੂ , ਭਾਈ ਜਰਨੈਲ ਸਿੰਘ ਸਖੀਰਾ ਨੇ ਇੱਕ ਸਾਂਝੇ ਲਿਖਤੀ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਜੇਕਰ ਕਿਸਾਨੀ ਹਿੱਤਾਂ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਸ....
ਕੇਂਦਰ ਸਰਕਾਰ ਪੰਜਾਬ ਦੇ ਖਿਡਾਰੀਆਂ ਨਾਲ ਵਿਤਕਰਾ ਕਰ ਰਹੀ ਹੈ : ਮੀਤ ਹੇਅਰ
ਚੰਡੀਗੜ੍ਹ, 16 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ‘ਖੇਲੋ ਇੰਡੀਆ’ ਸਕੀਮ ਤਹਿਤ ਪੰਜਾਬ ਨੂੰ ਦਿੱਤੇ ਗਏ ਖੇਡ ਫੰਡਾਂ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ’ਤੇ ਪੰਜਾਬ ਦੇ ਖਿਡਾਰੀਆਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ। ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੇ ਕੁੱਲ ਮੈਡਲਾਂ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਸਭ ਤੋਂ ਵੱਧ 20 ਫੀਸਦੀ ਯੋਗਦਾਨ ਹੈ। ਉਲੰਪਿਕ ਤੋਂ ਲੈ ਕੇ ਸਾਰੀਆਂ ਅੰਤਰਰਾਸ਼ਟਰੀ ਖੇਡਾਂ ਤੱਕ ਹਰ....
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਖੇਤੀਬਾੜੀ ਮੰਤਰੀ ਨੇ ਸੱਦੀ ਮੀਟਿੰਗ
ਚੰਡੀਗੜ੍ਹ, 16 ਦਸੰਬਰ 2024 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ....
ਸਰਕਾਰ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਗੱਲਬਾਤ ਦੇ ਰਾਹ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਡੀਜੀਪੀ ਯਾਦਵ
ਚੰਡੀਗੜ੍ਹ, 15 ਦਸੰਬਰ 2024 : ਡੀਜੀਪੀ ਗੌਰਵ ਯਾਦਵ ਅਤੇ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਖਨੌਰੀ ਸਰਹੱਦ ‘ਤੇ ਅੰਦੋਲਨਕਾਰੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ। ਡੀਜੀਪੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਗੱਲਬਾਤ ਦੇ ਰਾਹ ਖੋਲ੍ਹਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ।....
ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਰੱਖਿਆ, ਸਿੱਖਿਆ, ਰੋਜ਼ਗਾਰ ਅਤੇ ਸਿਹਤ ਸਹੂਲਤਾਂ ਦੇ ਪ੍ਰਦਾਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ : ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ‌ ਮੰਤਰੀ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਕਰਵਾਏ ਗਏ ਸਲਾਨਾ ਸਮਾਗਮ 'ਚ ਕੀਤੀ ਸ਼ਿਰਕਤ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 15 ਦਸੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ....
ਬਿੱਲ ਲਿਆਓ ਇਨਾਮ ਪਾਓ' ਸਕੀਮ, ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ
ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਬਿੱਲ ਲਿਆਓ ਇਨਾਮ ਪਾਓ' ਸਕੀਮ ਮਾਨ ਸਰਕਾਰ ਦੀ ਕਰ ਪ੍ਰਸ਼ਾਸਨ ਪ੍ਰਤੀ ਸਰਗਰਮ ਪਹੁੰਚ ਦੀ ਮਿਸਾਲ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ, 15 ਦਸੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ "ਬਿੱਲ ਲਿਆਓ ਇਨਾਮ ਪਾਓ" ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ....
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 14 ਦਸੰਬਰ 2024 : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ....
ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲਣ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਣ ਦਾ ਫੈਸਲਾ 
ਚੰਡੀਗੜ੍ਹ, 14 ਦਸੰਬਰ 2024 : ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਸਰਕਾਰ ਰਾਜ ਵਿੱਚ ਲਗਭਗ 390 ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਕਰੇਗੀ। ਇਸ ਫੈਸਲੇ ਦਾ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਫਾਇਦਾ ਹੋਇਆ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ 1250 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਬੈਕ ਫੁੱਟ ‘ਤੇ ਆਉਂਦਿਆਂ ਹੀ ਕੇਂਦਰ ਨੇ ਸੂਬੇ ਲਈ ਪੂੰਜੀ ਦੇ ਦਰਵਾਜ਼ੇ ਖੋਲ੍ਹ....
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ
ਚੰਡੀਗੜ੍ਹ, 14 ਦਸੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ....
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ IAS ਅਧਿਕਾਰੀਆਂ ਦੀ ਸੂਚੀ ਜਾਰੀ
ਚੰਡੀਗੜ੍ਹ, 13 ਦਸੰਬਰ 2024 : ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਘਨਸ਼ਿਆਮ ਥੋਰੀ, ਆਈ.ਏ.ਐਸ. ਨੂੰ ਨਗਰ ਨਿਗਮ, ਅੰਮ੍ਰਿਤਸਰ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ....
ਭਾਜਪਾ ਦੇ ਬੇਬੁਨਿਆਦ ਇਲਜ਼ਾਮ ਉਸ ਦੀ ਘਟੀਆ ਅਤੇ ਪੱਖਪਾਤੀ ਮਾਨਸਿਕਤਾ ਨੂੰ ਦਰਸਾਉਂਦੇ ਹੈ : ਨੀਲ ਗਰਗ
ਕਿਸਾਨਾਂ ਖਿਲਾਫ ਝੂਠ ਫੈਲਾਉਣ ਅਤੇ ਕੂੜ ਪ੍ਰਚਾਰ ਕਰਨ ਲਈ ਭਾਜਪਾ ਮੁਆਫੀ ਮੰਗੇ-‘ਆਪ’ ਆਪ ਆਗੂ ਨੇ ਪੰਜਾਬੀਆਂ ਦੇ ਨਾਲ-ਨਾਲ ਭਾਰਤੀਆਂ ਨੂੰ ਭਾਜਪਾ ਦੀ ਫੁੱਟ ਪਾਓ ਰਾਜਨੀਤੀ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ, 13 ਦਸੰਬਰ 2024 : ਆਮ ਆਦਮੀ ਪਾਰਟੀ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਕੀਤੀ ਗਈ ਸ਼ਰਮਨਾਕ ਅਤੇ ਬੇਬੁਨਿਆਦ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਪੰਜਾਬ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕੁੜੀਆਂ....
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ 
ਚੰਡੀਗੜ੍ਹ 13 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ....
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 
ਚੰਡੀਗੜ੍ਹ, 13 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ....
ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ
ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ ਅਧਿਆਪਕਾਂ ਨੂੰ ਬਿਹਤਰ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਮੁਲਕ ਦਾ ਅਨਮੋਲ ਸਰਮਾਇਆ ਬਣਾਉਣ ਲਈ ਆਖਿਆ ਅਧਿਆਪਕਾਂ ਦੇ ਵਿਦੇਸ਼ੀ ਦੌਰਿਆਂ ਨਾਲ ਸਿੱਖਿਆ ਖੇਤਰ ਵਿੱਚ ਨਵੀਂ ਸ਼ੁਰੂਆਤ ਹੋਈ ਚੰਡੀਗੜ੍ਹ, 13 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ। ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ....