ਚੰਡੀਗੜ੍ਹ

ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧ : ਹਰਜੋਤ ਸਿੰਘ ਬੈਂਸ 
ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਚੰਡੀਗੜ੍ਹ, 21 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ....
ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਪੰਜਾਬ ਦੇ ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਨਾਲ ਵੀ ਖੜ੍ਹੀ ਹੈ : ਕੁਲਦੀਪ ਧਾਲੀਵਾਲ
ਪੰਜਾਬ ਦੇ ਲੋਕ ਕਾਂਗਰਸ ਦੇ ਡਰਾਮੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਪੰਜਾਬ ਦੀ ਆਰਥਿਕ ਸਥਿਤੀ ਜਾਂ ਨਸ਼ਿਆਂ ਦੀ ਅਲਾਮਤ ਲਈ ਕੁਝ ਨਹੀਂ ਕੀਤਾ: ਕੁਲਦੀਪ ਧਾਲੀਵਾਲ ਚੰਡੀਗੜ੍ਹ, 20 ਮਾਰਚ, 2025 : ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਕੀਤੇ ਕਥਿਤ ਪਾਖੰਡ ਦੀ ਨਿਖੇਧੀ ਕੀਤੀ ਹੈ। ਧਾਲੀਵਾਲ ਨੇ ਪੰਜਾਬ ਦੀ 'ਆਪ' ਸਰਕਾਰ ਦੇ ਸੱਤਾ 'ਚ....
ਬਾਰਡਰ ਬੰਦ ਕਰਨ ਨਾਲ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ, ਇਸ ਦਾ ਸਿੱਧਾ ਨੁਕਸਾਨ ਪੰਜਾਬ ਨੂੰ ਹੋ ਰਿਹਾ ਹੈ : ਮੀਤ ਹੇਅਰ
ਮੈਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਜਿੱਥੇ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਪੈਂਦਾ ਹੈ, ਉੱਥੇ ਹੀ ਵਿਰੋਧ ਪ੍ਰਦਰਸ਼ਨ ਕਰਨ, ਇੱਥੇ ਬਾਰਡਰ ਬੰਦ ਕਰਨ ਨਾਲ ਪੰਜਾਬ ਦਾ ਹੀ ਨੁਕਸਾਨ ਹੋਵੇਗਾ – ਮੀਤ ਹੇਅਰ ਇਸ ਕਾਰਨ ਪੰਜਾਬ ਨੂੰ ਸੈਂਕੜੇ ਕਰੋੜਾਂ ਦੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ ਅਤੇ ਇੰਡਸਟਰੀ ਵੀ ਰਾਜ ਛੱਡ ਕੇ ਜਾ ਰਹੀ ਹੈ : ਮੀਤ ਹੇਅਰ ਚੰਡੀਗੜ੍ਹ, 20 ਮਾਰਚ 2025 : ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ....
ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ ਇੱਕਜੁੱਟ ਹੋਣ ਚੰਡੀਗੜ, 20 ਮਾਰਚ 2025 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ....
ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ : ਹਰਪਾਲ ਸਿੰਘ ਚੀਮਾ
ਕਿਹਾ – ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਰੁਜ਼ਗਾਰ ਪੈਦਾ ਕਰਨ ਲਈ ਮਜ਼ਬੂਤ ​​ਉਦਯੋਗਿਕ ਵਿਕਾਸ ਜ਼ਰੂਰੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਪੰਜਾਬ ਦਾ ਉਦਯੋਗ ਠੱਪ ਹੋ ਗਿਆ ਹੈ: ਚੀਮਾ ਚੀਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਦੇ ਵਪਾਰਕ ਰੂਟਾਂ ਵਿੱਚ ਵਿਘਨ ਪਾਉਣ ਤੋਂ ਬਚਣ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 20 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ....
ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ : ਮਨਜੀਤ ਧਨੇਰ 
ਸਰਕਾਰੀ ਜਬਰ ਦੇ ਖਿਲਾਫ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੁੱਠ : ਗੁਰਦੀਪ ਰਾਮਪੁਰਾ ਚੰਡੀਗੜ੍ਹ 19 ਮਾਰਚ 2025 : ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ....
ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਅਗਲੀ ਮੀਟਿੰਗ 4 ਮਈ ਨੂੰ
ਚੰਡੀਗੜ੍ਹ, 19 ਮਾਰਚ 2025 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਮੰਗਾਂ ‘ਤੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ 28 ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ....
ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ
ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਵੇਚਣ ਦੀ ਮਿਲੇਗੀ ਸਹੁਲਤ ਚੰਡੀਗੜ੍ਹ, 19 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ....
ਅਕਾਲੀ ਦਲ ਨੇ ਹਿਮਾਚਲ ਤੇ ਹੋਰ ਪਹਾੜੀ ਰਾਜਾਂ ’ਚ ਸਿੱਖ ਸ਼ਰਧਾਲੂਆਂ ਤੇ ਸੈਲਾਨੀਆਂ ’ਤੇ ਹਮਲੇ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਦੀ ਕੀਤੀ ਨਿਖੇਧੀ
ਕੇਂਦਰੀ ਗ੍ਰਹਿ ਮੰਤਰੀ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਤੁਰੰਤ ਮੀਟਿੰਗ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 19 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ਾਂਤੀ ਤੇ....
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ, ਹੋ ਸਕਦੀ ਹਲਕੀ ਬਾਰਿਸ਼ 
ਚੰਡੀਗੜ੍ਹ, 19 ਮਾਰਚ 2025 : ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਨੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਬਦੀਲੀ ਪੱਛਮੀ ਗੜਬੜ ਕਾਰਨ ਹੋ ਰਹੀ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਅਕਾਲੀ ਦਲ ਵੱਲੋਂ ਯੂ ਟੀ ਚੰਡੀਗੜ੍ਹ ’ਚ ਪੰਜਾਬ ਤੇ ਹਰਿਆਣਾ ਤੋਂ ਤਾਇਨਾਤ ਮੁਲਾਜ਼ਮਾਂ ਦੀ ਡੈਪੂਟੇਸ਼ਨ ਦਾ ਸਮਾਂ ਤੈਅ ਕਰਨ ਦੀ ਤਜਵੀਜ਼ ਦਾ ਵਿਰੋਧ
ਕਾਂਗਰਸ ਤੇ ਆਪ ਨੇ ਮੁੱਦਾ ਨਹੀਂ ਚੁੱਕਿਆ ਤੇ ਉਹ ਯੂਟੀ ਦੀ ਤਜਵੀਜ਼ ਦੀ ਸ਼ਲਾਘਾ ਕਰ ਕੇ ਮਕੜ ਜਾਲ ਵਿਚ ਫਸ ਗਈਆਂ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 18 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਯੂ ਟੀ ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਤਾਇਨਾਤ ਮੁਲਾਜ਼ਮਾਂ ਲਈ ਡੈਪੂਟੇਸ਼ਨ ਦਾ ਸਮਾਂ ਨਿਸ਼ਚਿਤ ਕਰਨ ਦੀ ਯੂ ਟੀ ਪ੍ਰਸ਼ਾਸਨ ਦੀ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕੀਤਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ....
ਕਾਰਜਕਾਰੀ ਪ੍ਰਧਾਨ ਭੂੰਦੜ ਵੱਲੋਂ ਰੁੱਸੇ ਹੋਏ ਅਕਾਲੀ ਆਗੂਆਂ ਨੂੰ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਤੇ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ
ਪੰਥਕ ਏਕੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ ਦਾ ਕੀਤਾ ਸਵਾਗਤ ਚੰਡੀਗੜ੍ਹ, 18 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਅਕਾਲੀ ਦਲ ਤੋਂ ਰੁੱਸੇ ਸਾਰੇ ਅਕਾਲੀ ਆਗੂਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਸ਼ਾਮਲ ਹੋਣ ਅਤੇ ਇਸਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕਤਾ ਦੀ ਕੀਤੀ ਅਪੀਲ ਤੋਂ ਬਾਅਦ....
ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕਰਨਾ ਹੀ ਸਰਕਾਰ ਦਾ ਮੁੱਖ ਮਕਸਦ : ਡੀਜੀਪੀ ਯਾਦਵ
ਚੰਡੀਗੜ੍ਹ, 17 ਮਾਰਚ 2025 : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 1 ਮਾਰਚ ਤੋਂ ਹੁਣ ਤੱਕ 95 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਨਾਲ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਨਸ਼ਿਆਂ ਸਬੰਧੀ ਹੁਣ ਤੱਕ ਕੁੱਲ 1651 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸੂਬੇ ਦੇ ਸਾਰੇ ਐੱਸਐੱਸਪੀਜ਼ ਅਤੇ ਐੱਸਐੱਚਓਜ਼ ਦੀ ਕਾਰਗੁਜ਼ਾਰੀ ਨੂੰ ਟੀਚੇ ਦੇ ਮੁਕਾਬਲੇ ਮਾਪਿਆ ਜਾਵੇਗਾ। ਅਸੀਂ ਡਰੱਗ ਸਪਲਾਇਰਾਂ ਨੂੰ ਨਿਸ਼ਾਨਾ ਬਣਾ ਰਹੇ ਹਾਂ। ਨਸ਼ਾ ਵਿਰੋਧੀ ਮੁਹਿੰਮ ਹੁਣ ਤੱਕ ਕਾਫੀ....
NSA ਹਟਾਏ ਜਾਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਆਸਾਮ ਦੀ ਜੇਲ ਤੋਂ ਪੰਜਾਬ ਲਿਆਂਦਾ ਜਾਵੇਗਾ
ਚੰਡੀਗੜ੍ਹ, 17 ਮਾਰਚ 2025 : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਉਸ ਤੋਂ NSA ਹਟਾ ਦਿੱਤਾ ਜਾਵੇਗਾ। ਉਸ 'ਤੇ ਅਜਨਾਲਾ ਥਾਣੇ 'ਚ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਸ ਵੱਡੀ ਕਾਰਵਾਈ ਕਰਨ ਦੇ ਮੂਡ 'ਚ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਤੋਂ ਸਾਰੇ ਕੈਦੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅੰਮ੍ਰਿਤਪਾਲ ਦੀ ਅਗਵਾਈ ਵਿੱਚ ਮਾਰੂ ਹਥਿਆਰਾਂ ਨਾਲ ਲੈਸ ਕਰੀਬ 200-250 ਲੋਕਾਂ ਦੀ ਭੀੜ ਨੇ....
ਸਰਹੱਦੀ ਸੂਬੇ ਵਿੱਚ ਆਏ ਦਿਨ ਹੋ ਰਹੇ ਬੰਬ ਬਲਾਸਟ ਸ਼ੁਭ ਸੰਕੇਤ ਨਹੀਂ : ਰੱਖੜਾ/ਢੀਂਡਸਾ 
ਮੁੱਖ ਮੰਤਰੀ ਪੰਜਾਬ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਦੀ ਗੰਭੀਰਤਾ ਨੂੰ ਸਮਝਣ ਚੰਡੀਗੜ 15 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀ ਆਏ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਚਿੰਤਾ ਜਾਹਿਰ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਜਰੂਰੀ ਕਦਮ ਉਠਾਉਣ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਪਿਛਲੇ ਤਿੰਨ ਮਹੀਨਿਆਂ ਵਿਚ ਸਰਹੱਦੀ ਜਿਲ੍ਹਿਆਂ ਵਿੱਚ ਲਗਾਤਾਰ ਹੋਏ....