ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ ਚੰਡੀਗੜ੍ਹ, 29 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ....
ਚੰਡੀਗੜ੍ਹ

ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।....

ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫ਼ਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਸ਼....

ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ....

ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ....

‘ਆਪ’ ਨੇ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਲਈ ਕਾਂਗਰਸ ਅਤੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਇਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ ਕਾਂਗਰਸ ਤੇ ਬੀਜੇਪੀ ਦੇ ਡਰੱਗ ਮਾਫੀਆ ਦੇ ਨਾਲ ਸਬੰਧਾਂ ਦਾ ਹੋਇਆ ਪਰਦਾਫਾਸ਼, ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਡਰੱਗ ਮਾਫੀਆ ਸਥਾਪਤ ਕੀਤਾ, ਕਾਂਗਰਸ ਨੇ ਨਸ਼ਿਆਂ ਦੇ ਗਠਜੋੜ ਨੂੰ ਵਧਣ-ਫੁੱਲਣ ਦਿੱਤਾ,ਹੁਣ ਉਨ੍ਹਾਂ ਦੇ ਆਗੂ ਨਸ਼ੇ ਦੇ ਸੌਦਾਗਰ ਬਣ....

ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਚਾਹੇ ਉਹ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਸਰਕਾਰ ਉਸ ਖਿਲਾਫ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ – ਗਰਗ ਚੰਡੀਗੜ੍ਹ, 28 ਅਕਤੂਬਰ 2024 : ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ ‘ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਬੜਾਵਾ ਦਿੱਤਾ....

ਚੰਡੀਗੜ੍ਹ, 27 ਅਕਤੂਬਰ 2024 : ਅੱਜ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ।ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ....

ਚੰਡੀਗੜ੍ਹ, 27 ਅਕਤੂਬਰ 2024 : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਭਾਰਤੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਆਈਏਐਸ ਸ੍ਰੀਨਿਵਾਸਨ ਨਾਲ ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਿੱਚ ਅਨਾਜ ਦੀ ਲਿਫਟਿੰਗ ਅਤੇ ਸਟੋਰੇਜ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੰਤਰੀ ਬਿੱਟੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ....

ਚੰਡੀਗੜ੍ਹ, 27 ਅਕਤੂਬਰ 2024 : ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪੁੱਛਿਆ ਗਿਆ ਹੈ ਕਿ ਸੂਚਨਾ ਮਿਲਣ ਦੇ ਬਾਵਜੂਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ ਦੇ 130 ਅਤੇ ਅੰਮ੍ਰਿਤਸਰ ਦੇ 98 ਅਧਿਕਾਰੀਆਂ ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿਗ ਨੇ ਦੱਸਿਆ ਕਿ....

ਚੰਡੀਗੜ੍ਹ, 27 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ....

ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼ ਚੰਡੀਗੜ੍ਹ, 26 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ....

ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ ਕੈਬਨਿਟ ਮੰਤਰੀ ਵੱਲੋਂ 4,000 ਤੋਂ ਵੱਧ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ....

ਚੰਡੀਗੜ੍ਹ, 26 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਬਿੱਟੂ ਨੇ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ। ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ। ਬਿੱਟੂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ CCL ਦਾ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤਾ....

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ....