ਈ-ਨਿਲਾਮੀ ਦੀ ਸਫ਼ਲਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ‘ਤੇ ਲਗਾਈ ਮੋਹਰ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕਮਾਏ ਕੁੱਲ 5000 ਕਰੋੜ ਰੁਪਏ ਚੰਡੀਗੜ੍ਹ, 30 ਅਕਤੂਬਰ 2024 : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ....
ਚੰਡੀਗੜ੍ਹ
ਚੰਡੀਗੜ੍ਹ, 30 ਅਕਤੂਬਰ 2024 : ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਾੜ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ OSD ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਕੋਰਟ ਨੇ ਉਨ੍ਹਾਂ ਝਾੜ ਪਾਈ ਹੈ। ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਸਾਰੇ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ‘ਤੇ ਤੁਰੰਤ ਰੋਕ ਲਗਾਈ ਹੈ। ਨਾਲ ਹੀ ਕੋਰਟ ਨੇ ਇਹ ਵੀ ਮੰਨਿਆ ਹੈ ਕਿ ਅਜਿਹੇ ਬਿਨ ਰਾਜਬੀਰ ਸਿੰਘ ਦੀ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੇ OSD....
ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ ਚੰਡੀਗੜ੍ਹ, 30 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ....
ਚੰਡੀਗੜ੍ਹ, 29 ਅਕਤੂਬਰ 2024 : ਦੀਵਾਲੀ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ, ਪਰ ਦੀਵਾਲੀ ‘ਤੇ ਚੱਲਣ ਵਾਲੇ ਪਟਾਕੇ ਪ੍ਰਦੂਸ਼ਣ ਨੂੰ ਵਧਾਉਂਦੇ ਹਨ, ਇਸ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਟਾਕਿਆਂ ਨੂੰ ਲੈ ਕੇ ਸਖਤ ਹਨ, ਜਿਸ ਕਾਰਨ ਸੂਬਿਆਂ ਨੇ ਪਟਾਕਿਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਲੋਕਾਂ ਨੂੰ ਪਟਾਕਿਆਂ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਭਗਵੰਤ ਮਾਨ ਸਰਕਾਰ ਨੇ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਕੇਂਦਰ ਸਰਕਾਰ....
ਚੰਡੀਗੜ੍ਹ, 29 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ। ਇਥੇ ਆਪਣੀ....
ਚੰਡੀਗੜ੍ਹ, 29 ਅਕਤੂਬਰ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ‘ਆਪ’ ਨੇ ਉਪ ਚੋਣਾਂ ਤੋਂ ਪਹਿਲਾਂ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਦੱਸ ਦਈਏ ਕਿ ਗੁਰਦੀਪ ਬਾਠ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਉਪ ਚੋਣ ਲੜ ਰਹੇ ਹਨ।’ਆਪ’ ਨੇ ਪੋਸਟ ‘ਚ ਲਿਖਿਆ ਹੈ ਕਿ ਪਾਰਟੀ ਦੇ ਧਿਆਨ ‘ਚ ਆਇਆ ਹੈ ਕਿ ਤੁਸੀਂ ਆਉਣ ਵਾਲੀਆਂ ਜ਼ਿਮਨੀ....
ਚੰਡੀਗੜ੍ਹ, 29 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ....
28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 29 ਅਕਤੂਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ....
ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ ਚੰਡੀਗੜ੍ਹ, 29 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ....
ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ ਚੰਡੀਗੜ੍ਹ, 29 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ....
ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।....
ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫ਼ਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਸ਼....
ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ....
ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ....
‘ਆਪ’ ਨੇ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਲਈ ਕਾਂਗਰਸ ਅਤੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਇਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ ਕਾਂਗਰਸ ਤੇ ਬੀਜੇਪੀ ਦੇ ਡਰੱਗ ਮਾਫੀਆ ਦੇ ਨਾਲ ਸਬੰਧਾਂ ਦਾ ਹੋਇਆ ਪਰਦਾਫਾਸ਼, ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਡਰੱਗ ਮਾਫੀਆ ਸਥਾਪਤ ਕੀਤਾ, ਕਾਂਗਰਸ ਨੇ ਨਸ਼ਿਆਂ ਦੇ ਗਠਜੋੜ ਨੂੰ ਵਧਣ-ਫੁੱਲਣ ਦਿੱਤਾ,ਹੁਣ ਉਨ੍ਹਾਂ ਦੇ ਆਗੂ ਨਸ਼ੇ ਦੇ ਸੌਦਾਗਰ ਬਣ....