ਚੰਡੀਗੜ੍ਹ

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ : ਸਪੀਕਰ  ਸੰਧਵਾਂ
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼....
ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ’ਚ ਵਾਧਾ, ਈਡੀ ਨੇ ਕੋਰਟ ’ਚ ਪਾਈ ਪ੍ਰੋਸੀਕਿਊਸ਼ਨ ਕੰਪਲੇਨ 
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 31 ਲੋਕਾਂ ਖਿਲਾਫ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ )ਨੇ ਟੈਂਡਰ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ (ਪੀਐਮਐਲਏ), 2002 ਦੀਆਂ ਧਾਰਾਵਾਂ ਦੇ ਤਹਿਤ ਵਿਸ਼ੇਸ਼ ਅਦਾਲਤ (ਪੀਐਮਐਲਏ) ਵਿੱਚ ਮੁਲਜ਼ਮਾਂ ਵਿਰੁੱਧ ਇੱਕ ਪ੍ਰੌਸੀਕਿਊਸ਼ਨ ਸ਼ਿਕਾਇਤ (ਪੀਸੀ) ਦਾਇਰ ਕੀਤੀ ਹੈ। ਈਡੀ ਨੇ ਖੁਰਾਕ, ਸਿਵਲ ਸਪਲਾਈ....
ਭਾਜਪਾ ਨੇ ਨਸ਼ਾ ਤਸਕਰੀ ਮਾਮਲੇ ’ਚ ਫੜੀ ਗਈ ਸਾਬਕਾ ਵਿਧਾਇਕਾ ਨੂੰ ਪਾਰਟੀ ਚੋਂ ਕੱਢਿਆ
ਚੰਡੀਗੜ੍ਹ, 24 ਅਕਤੂਬਰ 2024 : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਕੁੱਲ....
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ
ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ, ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ।....
ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਕੇਂਦਰਿਤ ਰਹੀ
ਚੰਡੀਗੜ੍ਹ, 23 ਅਕਤੂਬਰ 2024 : ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ....
ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ : ਪ੍ਰਮੁੱਖ ਸਕੱਤਰ ਨੀਲਕੰਠ
ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਚੰਡੀਗੜ੍ਹ, 23 ਅਕਤੂਬਰ 2024 : ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼, ਈ-ਟਾਲ ਅਤੇ ਗੋਵ.ਇਨ ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ....
ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼
ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ....
ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤ
ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਚੰਡੀਗੜ, 23 ਅਕਤੂਬਰ 2024 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ....
ਵਿਧਾਇਕ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਕੇਸ ਦਰਜ ਕੀਤਾ ਜਾਵੇ : ਮਜੀਠੀਆ
ਚੰਡੀਗੜ੍ਹ, 23 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਰਾਈਫਲ ਦੀ ਦੁਰਵਰਤੋਂ ਕਰਨ ’ਤੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਹੈਰਾਨੀਜਨਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਏ ਕੇ 47 ਰਾਈਫਲ ਲੈ ਕੇ ਇਕ ਮਹਿਲਾ ਨਾਲ ਨੱਚਦੇ....
ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਦੀ ਘਾਟ ਨੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਲਈ ਮਜਬੂਰ ਕੀਤਾ:- ਪ੍ਰੋ ਚੰਦੂਮਾਜਰਾ 
ਚੰਡੀਗੜ੍ਹ 23 ਅਕਤੂਬਰ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ ਪ੍ਰੰਤੂ ਅਫ਼ਸੋਸ ਹੈ ਕਿ ਸ਼ੈਲਰ ਮਾਲਕਾਂ,ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਰੌਲਾ ਪਾਉਣ ਦੇ ਬਾਵਜੂਦ ਵੀ....
ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਚਾਰੇ ਉਮੀਦਵਾਰਾਂ ਦਾ ਐਲਾਨ, 2 ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਉਤਾਰਿਆ ਚੋਣ ਮੈਦਾਨ ’ਚ
ਚੰਡੀਗੜ੍ਹ, 23 ਅਕਤੂਬਰ 2024 : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ। ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਅਤੇ....
ਸਾਬਕਾ ਵਿਧਾਇਕ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ
ਚੰਡੀਗੜ੍ਹ, 22 ਅਕਤੂਬਰ 2024 : ਦਲਵੀਰ ਗੋਲਡੀ ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਦਲਵੀਰ ਗੋਲਡੀ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ ਸੀ। ਦਲਵੀਰ ਗੋਲਡੀ ਦਾ ਕਹਿਣਾ ਹੈ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੇ ‘ਆਪ’ ਤੋਂ ਟਿਕਟ ਨਹੀਂ ਮੰਗੀ ਸੀ ਅਤੇ ਨਾ ਹੀ ਆਮ ਆਦਮੀ ਪਾਰਟੀ ਜੁਆਇਨ ਕਰਨ ਵੇਲੇ ਕੋਈ ਅਜਿਹਾ ਵਾਅਦਾ ਹੋਇਆ। ਉਨ੍ਹਾਂ ਕਿਹਾ....
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ : ਧਾਲੀਵਾਲ
ਕਿਹਾ, ਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ....
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ....
ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ :ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ ਖੇਤੀਬਾੜੀ ਮੰਤਰੀ ਨੇ ਮਜਾਤੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਤੋਂ ਲਈ ਫੀਡਬੈਕ ਚੰਡੀਗੜ੍ਹ, 22 ਅਕਤੂਬਰ 2024 : ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ....