ਚੰਡੀਗੜ੍ਹ

ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਗੁਰਦੀਪ ਸਿੰਘ ਬਾਠ ਨੇ ਦਿੱਤਾ ਅਸਤੀਫ਼ਾ 
ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ।
ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ
ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ ਚੰਡੀਗੜ੍ਹ, 22ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਚੱਬੇਵਾਲ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।
ਸੰਸਦ ਮੈਂਬਰ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ
500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ....
ਹਾਈ ਕੋਰਟ ਦੇ ਆਦੇਸ਼ ਜਾਰੀ, ਪੰਜਾਬ ‘ਚ ਪੁਰਾਣੀ ਹੱਦਬੰਦੀ ਨਾਲ ਹੋਣਗੀਆਂ ਨਗਰ ਨਿਗਮ ਚੋਣਾਂ
ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ਡਿਊਲ ਨੋਟੀਫਾਈ ਕਰਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰੇ, ਜਿੱਥੇ ਲੰਬੇ ਸਮੇਂ ਤੋਂ ਚੋਣਾਂ ਹੋਣੀਆਂ ਹਨ। ਸ਼ਨੀਵਾਰ ਨੂੰ ਜਾਰੀ ਆਪਣੇ ਹੁਕਮਾਂ ‘ਚ ਹਾਈ ਕੋਰਟ ਨੇ ਸੂਬੇ ‘ਚ ਬਿਨਾਂ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ....
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਜਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਆਮ ਆਦਮੀ....
ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 20 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇਥੇ....
ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 19 ਅਕਤੂਬਰ, 2024 : ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ....
ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਸਹੀ ਨਹੀਂ ਹੈ :   ਰਾਜਾ ਵੜਿੰਗ
ਚੰਡੀਗੜ੍ਹ, 18 ਅਕਤੂਬਰ 2024 : ਪੰਜਾਬ ਵਿੱਚ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਨ। ਹੁਣ 13 ਨਵੰਬਰ ਨੂੰ ਇਨ੍ਹਾਂ ਸੀਟਾਂ ‘ਤੇ ਚੋਣਾ ਹੋਣਗੀਆਂ ਅਤੇ 23 ਨਵਬੰਰ ਨੂੰ ਨਤੀਜੇ ਆਉਣਗੇ। ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਰਨ। ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਅਤੇ....
ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਾਲੇ ਮੀਡੀਆ ਹਾਊਸਾਂ ਦਾ ਸਨਮਾਨ ਕਰੇਗਾ ਚੋਣ ਕਮਿਸ਼ਨ
‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਐਵਾਰਡਾਂ ਦਾ ਕੀਤਾ ਐਲਾਨ ਚੰਡੀਗੜ੍ਹ, 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ....
ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਿਆ
ਚੰਡੀਗੜ੍ਹ, 18 ਅਕਤੂਬਰ 2024 : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ ਆਈ.ਆਈ.ਐਮ. ਲਈ ਭੇਜ ਚੁੱਕੀ ਹੈ। ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ....
ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ, 18 ਅਕਤੂਬਰ 2024 : ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ....
ਮੁੱਖ ਮੰਤਰੀ ਮਾਨ ਦਾ ਗਿਆਨੀ ਹਰਪ੍ਰੀਤ ਸਿੰਘ ਮਾਮਲੇ 'ਚ ਵੱਡਾ ਬਿਆਨ, ਲਾਏ ਗਏ ਦੋਸ਼ ਬੇਬੁਨਿਆਦ, ਸ਼ਿਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕਰਾਂਗੇ 
ਚੰਡੀਗੜ੍ਹ, 17 ਅਕਤੂਬਰ 2024 : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ 'ਤੇ ਮੁੱਖ ਮੰਤਰੀ ਮਾਨ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈਆਂ ਦੇ ਦਿਲ ਦੁਖਾਏ ਗਏ ਹਨ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ 'ਤੇ ਜੋ ਦੋਸ਼ ਲਾਏ ਜਾ ਜਾ ਰਹੇ ਹਨ ਉਹ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਿਵਾਰ ਬਾਰੇ ਕਿਸੇ....
ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ : ਸਿੱਖਿਆ ਮੰਤਰੀ ਬੈਂਸ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ ਸਕੂਲ ਆਫ ਐਮੀਨੈਂਸ ਤੋਂ ਇਲਾਵਾ, ਅਸੀਂ 8000 ਸਕੂਲਾਂ ਦੀਆਂ ਬਾਊਂਡਰੀ ਬਣਵਾਈ, 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ, ਸਕੂਲਾਂ ਵਿੱਚ....
ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਚੌਥੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਛੁੱਟੀ ਦਾ ਐਲਾਨ
ਚੰਡੀਗੜ੍ਹ, 17 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਚੌਥੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ‘ਚ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਬਣ ਰਹਿਣਗੇ। ਇਸਦੇ ਨਾਲ ਹੀ ਅਗਲੇ ਦਿਨ ਯਾਨੀ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ....
ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ
ਹਰਪਾਲ ਸਿੰਘ ਚੀਮਾ ਨੇ ਜੀਐਸਟੀ ਮੁਆਵਜ਼ੇ ਨਾਲ ਰਾਜਾਂ ਦੀ ਸਵੈ-ਨਿਰਭਰਤਾ ਨੂੰ ਸੰਤੁਲਿਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ....