ਚੰਡੀਗੜ੍ਹ

ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਕੀਤਾ ਐਲਾਨ 
ਮੁੱਖ ਮੰਤਰੀ ਨੇ ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 17 ਅਕਤੂਬਰ 2024 : ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ....
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ
ਚੰਡੀਗੜ੍ਹ, 17 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ....
ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ : ਲਾਲਜੀਤ ਸਿੰਘ ਭੁੱਲਰ
ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ ਕਿਹਾ, ਕੈਦੀਆਂ ਦੀ ਵੱਧ ਤਾਦਾਦ ਦੇ ਮੱਦੇਨਜ਼ਰ ਉਸਾਰੀਆਂ ਜਾਣਗੀਆਂ ਨਵੀਆਂ ਜੇਲਾਂ ਤੇ ਬੈਰਕਾਂ ਵੱਖੋ-ਵੱਖ ਉਤਪਾਦ ਤਿਆਰ ਕਰਕੇ ਜੇਲਾਂ ਨੂੰ ਵਿੱਤ ਪੱਖੋਂ ਸਵੈ-ਨਿਰਭਰ ਬਣਾਉਣ ਦੇ ਆਦੇਸ਼ ਕੈਦੀਆਂ ਤੇ ਹਵਾਲਾਤੀਆਂ ਲਈ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕਰਨ ਦੀ ਹਦਾਇਤ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਨਾਲ ਕਰਨਗੇ ਗੱਲਬਾਤ ਚੰਡੀਗੜ੍ਹ, 17 ਅਕਤੂਬਰ 2024....
ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਕੈਬਨਿਟ ਆਸ਼ੂ ਦੀ ਜ਼ਮਾਨਤ ਰੱਦ
ਚੰਡੀਗੜ੍ਹ,17 ਅਕਤੂਬਰ 2024 : ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਬੀਤੇ ਦਿਨ (ਬੁੱਧਵਾਰ ਨੂੰ) ਵਿਸ਼ੇਸ਼ ਅਦਾਲਤ (ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ) ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਹੈ। ਆਸ਼ੂ ਹੁਣ ਜ਼ਮਾਨਤ ਲਈ ਹਾਈ ਕੋਰਟ ਜਾਣਗੇ। ਦੱਸ ਦਈਏ ਕਿ 1 ਅਗਸਤ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ....
ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ....
ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ : ਹਰਦੀਪ ਸਿੰਘ ਮੁੰਡੀਆ ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ: ਕੇ.ਏ.ਪੀ. ਸਿਨਹਾ ਸ਼ਹਿਰੀ ਵਿਕਾਸ ਵਿੱਚ ਪ੍ਰਮੋਟਰ ਤੇ ਡਿਵੈਲਪਰ ਅਹਿਮ ਕੜੀ ਹੈ, ਉਨ੍ਹਾਂ ਦੀ ਖੱਜਲ ਖ਼ੁਆਰ ਖਤਮ ਕਰਨਾ ਪ੍ਰਮੁੱਖ ਤਰਜੀਹ: ਰਾਹੁਲ ਤਿਵਾੜੀ ਚੰਡੀਗੜ੍ਹ....
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ
ਚੰਡੀਗੜ੍ਹ, 16 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ....
4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ‘ਚ ਮੁੜ ਚੋਣਾਂ, ਜਲਦ ਹੋਵੇਗਾ ਤਰੀਕਾਂ ਦਾ ਐਲਾਨ
ਚੰਡੀਗੜ੍ਹ 16 ਅਕਤੂਬਰ 2024 : ਪੰਜਾਬ ‘ਚ ਬੀਤੇ ਕਲ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿਨ੍ਹਾਂ....
ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ : ਮਲਵਿੰਦਰ ਕੰਗ
ਚੰਡੀਗੜ੍ਹ, 14 ਅਕਤੂਬਰ 2024 : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ। ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ....
ਵਿਜੀਲੈਂਸ ਬਿਊਰੋ ਵੱਲੋਂ 65000 ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਕਾਬੂ
ਚੰਡੀਗੜ੍ਹ, 14 ਅਕਤੂਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ....
ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾ : ਹਰਚੰਦ ਸਿੰਘ ਬਰਸਟ
ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ ਚੰਡੀਗੜ੍ਹ, 13 ਅਕਤੂਬਰ 2024 : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ....
ਕਿਸਾਨਾਂ ਨੇ ਅੱਜ ਸੂਬੇ ਭਰ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਕੀਤਾ ਚੱਕਾ ਜਾਮ
ਚੰਡੀਗੜ੍ਹ, 13 ਅਕਤੂਬਰ, 2024 : ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਫਸਲ ਦੀ ਸਮੇਂ ਸਿਰ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨਾਂ ਸੜਕਾਂ ‘ਤੇ ਉੱਤਰ ਆਏ ਹਨ ਤੇ ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਅੱਜ ਸੂਬੇ ਭਰ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਚੱਕਾ ਜਾਮ....
ਕਿਸਾਨਾਂ ਦੇ ਧਰਨੇ ਤੇ ਆਪ ਨੇ ਕਿਹਾ, ਸਾਰੀ ਸਮੱਸਿਆ ਦੀ ਜੜ੍ਹ ਕੇਂਦਰ ਸਰਕਾਰ ਹੈ
ਐਫਸੀਆਈ ਗੁਦਾਮਾਂ ਨੂੰ ਜਾਣਬੁੱਝ ਕੇ ਖਾਲੀ ਨਹੀਂ ਕਰ ਰਹੀ, ਬਹੁਤ ਹੌਲੀ ਰਫਤਾਰ ਨਾਲ ਅਨਾਜ ਉਠਾਇਆ ਜਾ ਰਿਹਾ ਹੈ : ਨੀਲ ਗਰਗ ਆਪ ਨੇ ਕਿਸਾਨ ਜਥੇਬੰਦੀਆਂ ਨੂੰ ਰੇਲਾਂ ਨਾ ਰੋਕਣ ਦੀ ਕੀਤੀ ਅਪੀਲ, ਕਿਹਾ- ਇਸ ਨਾਲ ਕੇਂਦਰ ਸਰਕਾਰ ਨੂੰ ਗੁਦਾਮ ਖਾਲੀ ਨਾ ਕਰਨ ਦਾ ਬਹਾਨਾ ਮਿਲ ਜਾਵੇਗਾ ਚੰਡੀਗੜ੍ਹ, 13 ਅਕਤੂਬਰ 2024 : ਕਿਸਾਨਾਂ ਦੇ ਧਰਨੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸਾਰੀ ਸਮੱਸਿਆ ਦੀ ਜੜ੍ਹ ਕੇਂਦਰ ਸਰਕਾਰ ਹੈ। ਐਫਸੀਆਈ ਜਾਣਬੁੱਝ ਕੇ ਅਨਾਜ ਦੇ ਗੁਦਾਮਾਂ ਨੂੰ ਖਾਲੀ ਨਹੀਂ ਕਰ ਰਹੀ ਹੈ....
ਪੰਜਾਬ ਵਿੱਚ ਝੋਨੇ ਦੀ ਖਰੀਦ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ : ਭਾਜਪਾ 
ਮੰਡੀਆਂ ਵਿੱਚੋਂ ਖਰੀਦ ਅਤੇ ਲਿਫਟਿੰਗ ਨਾ ਹੋਣ ਦਾ ਕਾਰਨ ਕੇਂਦਰ ਸਰਕਾਰ ਨਹੀਂ ਬਲਕਿ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੈਸੇ ਭੇਜਣ ਦੇ ਬਾਵਜੂਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਦੀ ਖਰੀਦ ਅਤੇ ਲਿਫਟਿੰਗ ਨਹੀਂ ਕਰ ਪਾ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਭਾਜਪਾ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਭਰ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ....
ਪੰਚਾਇਤੀ ਚੋਣਾਂ ‘ਚ ਵੋਟਾਂ ਅਤੇ ਗਿਣਤੀ ਦੀ ਹੋਵੇਗੀ ਵੀਡੀਓਗ੍ਰਾਫੀ
ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਚੋਣਾਂ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਚੋਣ ਕਮਿਸ਼ਨ ਦਾ ਇਹ ਇੱਕ....