ਚੰਡੀਗੜ੍ਹ, 27 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਰਾਮਾ ਮੰਡੀ, ਜਿਲਾ ਜਲੰਧਰ ਅਧੀਨ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਨਿਵਾਸੀ ਮਨਜੀਤ ਰਾਏ ਵੱਲੋਂ ਮੁੱਖ ਮੰਤਰੀ ਦੀ....
ਚੰਡੀਗੜ੍ਹ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ, ਕਿਹਾ- ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ ਚੰਡੀਗੜ੍ਹ, 27 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।....

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਖੜ ਦੇ ਅਸਤੀਫੇ ‘ਤੇ ਚੁਟਕੀ ਲਈ ਹੈ। ਰਾਜਾ ਵੜਿੰਗ ਨੇ ਆਪਣੇ ਐਕਸ ਅਕਾਊਂਟ ‘ਤੇ ਸੁਨੀਲ ਜਾਖੜ ਦੀ ਖਬਰ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਜਾਖੜ ਨੂੰ ਪੁੱਛਿਆ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ? ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ....

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਸੁਰਖੀਆਂ ਵਿੱਚ ਹਨ। ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਾਖੜ ਦੇ ਅਸਤੀਫੇ ਨੂੰ ਬੀਜੇਪੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਰ ਇਸ ਵਿਚਾਲੇ ਇਹਨਾਂ ਅਸਤੀਫੇ ਦੀਆਂ ਖਬਰਾਂ ਨੂੰ ਬੀਜੇਪੀ ਵੱਲੋਂ ਝੂਠ ਕਰਾਰ ਦਿੱਤਾ ਗਿਆ ਹੈ। ਬੀਜੇਪੀ ਨੇ ਕਿਹਾ ਹੈ ਕਿ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਮਹਿਜ ਅਫਵਾਹਾਂ ਹਨ। ਪੰਜਾਬ ਭਾਜਪਾ ਦੇ ਆਗੂ ਅਨਿਲ ਸਰੀਨ ਨੇ ਕਿਹਾ ਹੈ ਕਿ ਜਾਖੜ....

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ....

ਚੰਡੀਗੜ੍ਹ, 27 ਸਤੰਬਰ 2024 : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ....

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ....

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ ਮਸ਼ੀਨਾਂ ਦੀ ਸੌਖੀ ਉਪਲੱਬਧਤਾ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਕੀਤਾ ਮੈਪ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5 ਹਜ਼ਾਰ ਤੋਂ ਵੱਧ ਫੈਸਿਲੀਟੇਟਰ/ਨੋਡਲ ਅਧਿਕਾਰੀ ਤਾਇਨਾਤ ਚੰਡੀਗੜ੍ਹ, 26 ਸਤੰਬਰ 2024 : ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ....

ਕਿਹਾ - ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਅਹੁੱਦੇਦਾਰ ਵੱਧ ਚੜ ਕੇ ਹਿੱਸਾ ਲੈਣ ਅਤੇ ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾ ਨੂੰ ਲੋਕਾਂ ਤੱਕ ਲੈ ਕੇ ਜਾਣ ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ ਚੰਡੀਗੜ੍ਹ, 26 ਸਤੰਬਰ, 2024 : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਰਾਜ ਵਿੱਚ ਪੰਚਾਇਤੀ ਚੋਣਾਂ ਦਾ ਐਲਾਣ ਕੀਤਾ ਜਾ ਚੁੱਕਾ ਹੈ। ਇਸ ਲਈ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਚੰਗੇ....

7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ ਚੰਡੀਗੜ੍ਹ, 26 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ।....

ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੇਰਾਫੇਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਵੜਿੰਗ ਨੇ ਭਗਵੰਤ ਮਾਨ ਪ੍ਰਸ਼ਾਸਨ 'ਤੇ ਰਾਖਵਾਂਕਰਨ ਪਿੰਡਾਂ ਦੀ ਸੂਚੀ ਜਾਰੀ ਕਰਨ 'ਚ ਜਾਣਬੁੱਝ ਕੇ ਦੇਰੀ ਕਰਨ, 'ਆਪ' ਨਾਲ ਜੁੜੇ ਉਮੀਦਵਾਰਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਅਤੇ ਹੋਰ....

ਚੰਡੀਗੜ੍ਹ, 26 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ....

ਚੰਡੀਗੜ 26 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟੀਜ ਹੋਸਪੀਟਲ ਵਿੱਚ ਦਾਖਲ ਹੋ ਗਏ ਹਨ। ਦੱਸਿਆ ਜਾ ਰਿਹਾ। ਇਹ ਜਾਣਕਾਰੀ ਮੁੱਖ ਮੰਤਰੀ ਦਰਬਾਰ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੈੱਕ ਅਪ ਕਰਾਉਣ ਲਈ ਹਸਪਤਾਲ ਦਾਖਲ ਹੋਏ ਹਨ। ਜਿਨਾਂ ਨੂੰ ਸਿਹਤ ਦੇ ਚੈੱਕ ਅਪ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ....

ਸਿਹਤ ਮੰਤਰੀ ਬਲਬੀਰ ਸਿੰਘ ਨੇ 8 ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਸੈਂਟਰਾਂ ਦਾ ਕੀਤਾ ਉਦਘਾਟਨ ਅਸੀਂ ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਾਂ : ਡਾ ਬਲਬੀਰ ਐਸਐਸਐਫ ਅਤੇ ਫਰਿਸ਼ਤੇ ਸਕੀਮ ਦੀ ਤਰ੍ਹਾਂ ਮੁਹੱਲਾ ਕਲੀਨਿਕ ਵੀ ਬੀਮਾਰੀਆਂ ਦੇ ਛੇਤੀ ਨਿਦਾਨ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ: ਡਾ ਬਲਬੀਰ ਚੰਡੀਗੜ੍ਹ, 25 ਸਤੰਬਰ 2024 : ਸਿਹਤ ਮੰਤਰੀ, ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ (ਆਪ....