ਚੰਡੀਗੜ੍ਹ

ਡਰੱਗ ਮਾਮਲਾ, ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ : ਗਰਗ
ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਚਾਹੇ ਉਹ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਸਰਕਾਰ ਉਸ ਖਿਲਾਫ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ – ਗਰਗ ਚੰਡੀਗੜ੍ਹ, 28 ਅਕਤੂਬਰ 2024 : ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ ‘ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਬੜਾਵਾ ਦਿੱਤਾ....
ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ, ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣ ਦੀ ਕੀਤੀ ਮੰਗ 
ਚੰਡੀਗੜ੍ਹ, 27 ਅਕਤੂਬਰ 2024 : ਅੱਜ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ।ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ....
ਪੰਜਾਬ 'ਚ ਅਨਾਜ ਦੀ ਲਿਫਟਿੰਗ 'ਤੇ ਸੰਕਟ : ਕੇਂਦਰੀ ਮੰਤਰੀ ਬਿੱਟੂ ਨੇ ਸੂਬਾ ਸਰਕਾਰ ਦੀ ਨਾਕਾਮੀ 'ਤੇ ਚੁੱਕੇ ਸਵਾਲ
ਚੰਡੀਗੜ੍ਹ, 27 ਅਕਤੂਬਰ 2024 : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਭਾਰਤੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਆਈਏਐਸ ਸ੍ਰੀਨਿਵਾਸਨ ਨਾਲ ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਿੱਚ ਅਨਾਜ ਦੀ ਲਿਫਟਿੰਗ ਅਤੇ ਸਟੋਰੇਜ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੰਤਰੀ ਬਿੱਟੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ....
ਪਰਾਲੀ ਸਾੜਨ ਨੂੰ ਰੋਕਣ ਵਿੱਚ ਨਾਕਾਮ ਰਹੇ 397 ਅਧਿਕਾਰੀਆਂ ਨੂੰ ਨੋਟਿਸ
ਚੰਡੀਗੜ੍ਹ, 27 ਅਕਤੂਬਰ 2024 : ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪੁੱਛਿਆ ਗਿਆ ਹੈ ਕਿ ਸੂਚਨਾ ਮਿਲਣ ਦੇ ਬਾਵਜੂਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ ਦੇ 130 ਅਤੇ ਅੰਮ੍ਰਿਤਸਰ ਦੇ 98 ਅਧਿਕਾਰੀਆਂ ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿਗ ਨੇ ਦੱਸਿਆ ਕਿ....
ਤਨਖਾਹਾਂ ਵਿੱਚ 36 ਲੱਖ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ....
ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ, ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਏ.ਡੀ.ਸੀ. (ਡੀ) ਗ੍ਰਿਫ਼ਤਾਰ
ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼ ਚੰਡੀਗੜ੍ਹ, 26 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ....
ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ
ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ ਕੈਬਨਿਟ ਮੰਤਰੀ ਵੱਲੋਂ 4,000 ਤੋਂ ਵੱਧ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ....
ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ 44 ਹਜ਼ਾਰ ਕਰੋੜ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ : ਬਿੱਟੂ 
ਚੰਡੀਗੜ੍ਹ, 26 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਬਿੱਟੂ ਨੇ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ। ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ। ਬਿੱਟੂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ CCL ਦਾ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤਾ....
ਕੈਬਨਿਟ ਮੰਤਰੀ ਖੁੱਡੀਆਂ ਨੇ ਅਧਿਕਾਰੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਕੀਤੀ ਅਪੀਲ
ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ....
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 67 ਨਾਮਜ਼ਦਗੀ ਪੱਤਰ ਦਾਖਲ
ਚੰਡੀਗੜ੍ਹ, 2 6ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਬੀਤੇ ਦਿਨ ਪੂਰੀ ਹੋ ਚੁੱਕੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਚਾਰ ਵਿਧਾਨ ਸਭਾ ਹਲਕਿਆਂ ਲਈ 60 ਉਮੀਦਵਾਰਾਂ ਵੱਲੋਂ 67 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ 7....
ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਈਡੀ ਦੀ ਛਾਪੇਮਾਰੀ
ਚੰਡੀਗੜ੍ਹ, 26 ਅਕਤੂਬਰ 2024 : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਕੰਸਰਟ ਲਈ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਧਾਂਦਲੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ‘ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਦੋਸ਼ ਹੇਠ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਹੁਣ ਇਸ ਮਾਮਲੇ ‘ਚ ਈਡੀ ਨੇ ਐਂਟਰੀ....
ਪਲਾਟ ਦੀ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ : ਹਰਦੀਪ ਮੁੰਡੀਆ
ਐਨ.ਓ.ਸੀ. ਤੋਂ ਬਿਨਾਂ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ ਮਾਲ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਨੂੰ ਮੁੱਖ ਮੰਤਰੀ ਦਾ ਸੂਬਾ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ ਪਿਛਲ਼ੀਆਂ ਸਰਕਾਰਾਂ ਦੀ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਹੋ ਰਹੇ ਸਨ ਖੱਜਲ ਖ਼ੁਆਰ ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ....
ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ Punjab ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ
ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਚੰਡੀਗੜ੍ਹ, 25 ਅਕਤੂਬਰ 2024 : ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ....
ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ, ਸਿੱਖਾਂ ਅਤੇ ਉਹਨਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜਰ ਅੰਦਾਜ਼ ਕਰ ਦਿੱਤਾ ਹੈ: ਕੰਗ ਆਪ ਨੇ ਬਾਦਲ ਪਰਿਵਾਰ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ ਕਿਹਾ- ਸਿੱਖ ਸੰਸਥਾਵਾਂ ਸਿਆਸੀ ਲਾਹਾ ਲੈਣ ਦਾ ਟੂਲ ਨਹੀਂ ਹਨ, ਬਾਦਲ ਅਤੇ ਵੜਿੰਗ ਵਰਗੇ ਲੋਕਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ: ਆਮ ਆਦਮੀ ਪਾਰਟੀ ਰਾਜਾ ਵੜਿੰਗ ਦੀ ਟਿੱਪਣੀ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਹੈ: ਕੰਗ ਚੰਡੀਗੜ੍ਹ, 25 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ)....
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਧਾਮੀ ਨੂੰ ਚੌਥੀ ਵਾਰ ਐਲਾਨਿਆ ਐਸਜੀਪੀਸੀ ਦੇ ਪ੍ਰਧਾਨ ਲਈ ਉਮੀਦਵਾਰ
ਧਾਮੀ ਨੇ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ....