ਚੰਡੀਗੜ੍ਹ, 12 ਸਤੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਇਕ ਵੀਡੀਓ ਬਿਆਨ ਰਾਹੀਂ ਭਗਵੰਤ ਮਾਨ ਸਰਕਾਰ 'ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਆਲੋਚਨਾ ਕੀਤੀ ਹੈ। 'ਆਪ' ਸਰਕਾਰ ਦੀ ਸਾਡੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਦੀ ਤਾਂਘ ਨਵੀਂ ਸਿਖਰਾਂ 'ਤੇ ਪਹੁੰਚ ਗਈ ਹੈ। ਕਈ SITs ਅਤੇ 2.5 ਸਾਲਾਂ ਦੀ ਜਾਂਚ ਦੇ ਬਾਵਜੂਦ, ਉਨ੍ਹਾਂ ਨੂੰ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਹੁਣ ਹਾਰ ਮੰਨਦੇ ਹੋਏ ਕੇਂਦਰ ਸਰਕਾਰ ਨੂੰ ਕੇਸ ਸੌਂਪ....
ਚੰਡੀਗੜ੍ਹ

ਉੱਚੀਆਂ ਵਿਆਜ਼ ਦਰਾਂ ’ਤੇ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕਰਨ ਦਾ ਦੋਸ਼ ਸਪਸ਼ਟ ਹੈ ਕਿ ਬੈਂਕਾਂ ਦਾ ਆਪ ਸਰਕਾਰ ਵਿਚ ਵਿਸ਼ਵਾਸ ਘਟਿਆ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 12 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਸਰਕਾਰ ਦੀ ਗਰੰਟੀ ਦੇਣ ਦੇ ਬਾਵਜੂਦ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ ਨਾਬਾਰਡ ਤੋਂ ਕਰਜ਼ਾ ਚੁੱਕਣ ਲਈ ਮਜਬੂਰ ਕਰਨ ਅਤੇ ਉਸਦੀ ਵਿੱਤੀ ਸਿਹਤ ਖਰਾਬ ਕਰਨ ਦੀ....

ਮੁੱਖ ਮੰਤਰੀ ਮਾਨ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਕਰਨਗੇ ਸਮਰਪਿਤ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ ਚੰਡੀਗੜ੍ਹ 12 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ। ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ....

ਪੰਜਾਬ ਨੇ ਟੈਕਸ ਪਾਲਣਾ ਵਧਾਉਣ ਲਈ ਕਾਰੋਬਾਰ ਤੋਂ ਖ਼ਪਤਕਾਰ ਈ-ਇਨਵੌਇਸਿੰਗ ਬਾਰੇ ਪਾਇਲਟ ਪ੍ਰੋਜੈਕਟ ਲਈ ਹਾਮੀ ਭਰੀ ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ....

ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅੱਜ ਸਾਰਾ ਦਿਨ ਲਈ ਹੜਤਾਲ ਜਾਣਗੇ, ਜਾਣਗੇ, ਜਿਸ ਕਾਰਨ ਪੂਰਾ ਦਿਨ ਓਪੀਡੀ ਬੰਦ ਰਹੇਗੀ। ਓਪੀਡੀ ਬੰਦ ਰਹਿਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾਕਟਰ ਤਿੰਨ ਘੰਟਿਆਂ ਲਈ ਹੜਤਾਲ ਉਤੇ ਚੱਲ ਰਹੇ ਸਨ। ਅੱਜ ਡਾਕਟਰਾਂ ਦੀ ਕਮੇਟੀ ਦੀ ਸਬ ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਡਾਕਟਰਾਂ ਦੀ ਕਮੇਟੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਾਡੀਆਂ ਮੰਗਾਂ ਨੂੰ ਪੂਰੀ....

ਚੰਡੀਗੜ੍ਹ, 11 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ....

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ, ਸਿਹਤ ਸੇਵਵਾਂ, ਲੋਕਾਂ ਲਈ ਸਿਹਤ ਸਹੂਲਤਾਂ ਦੇ ਖ਼ਰਚਿਆਂ ਵਿੱਚ 1030 ਕਰੋੜ ਰੁਪਏ ਦੀ ਕਟੌਤੀ ਆਈ : ਡਾ. ਬਲਬੀਰ ਸਿੰਘ ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ....

ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ....

ਚੰਡੀਗੜ੍ਹ, 10 ਸਤੰਬਰ 2024 : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ....

ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਔਰੰਗਾਬਾਦ ਤੋਂ ਕਾਬੂ ਕੀਤਾ ਸੀ, ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤਾ ਸੀ ‘ਅਪਰੇਸ਼ਨ ਡੈਜ਼ਰਟ’ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ ਜਾ ਰਿਹਾ ਹੈ ਫਿਰੋਜ਼ਪੁਰ, ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ ਗ੍ਰਿਫ਼ਤਾਰ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨਜ਼ਦੀਕੀ ਸਾਥੀ, ਉਸ....

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ ਚੰਡੀਗੜ੍ਹ, 9 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫੀਲਡ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।....

ਚੰਡੀਗੜ੍ਹ, 9 ਸਤੰਬਰ, 2024 : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ 'ਆਪ' ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਭੇਜ....

ਚੰਡੀਗੜ੍ਹ, 9 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਇਹਨਾਂ ਪ੍ਰਦਰਸ਼ਨ ਰਾਹੀਂ ਸੂਬਾ ਸਰਕਾਰ ਤੇ ਦਬਾਅ ਪਾਇਆ ਜਾਵੇਗਾ। ਜਲਦੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ....

ਚੰਡੀਗੜ੍ਹ, 8 ਸਤੰਬਰ 2024 : ਪੰਜਾਬ ’ਚ ਬੱਸ ਕਿਰਾਏ ਵਿਚ ਵੀ ਹੁਣ ਵਾਧਾ ਕਰ ਦਿਤਾ ਗਿਆ ਹੈ। ਟ੍ਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਅੱਜ ਤੋਂ ਇਹ ਵਾਧਾ ਚੁੱਪ ਚੁਪੀਤੇ ਲਾਗੂ ਕਰ ਦਿਤਾ ਹੈ। ਨੋਟੀਫ਼ਿਕੇਸ਼ਨ ਅਨੁਸਾਰ 23 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮ ਬਸਾਂ ਦਾ ਕਿਰਾਇਆ ਵਧਾਇਆ ਗਿਆ ਹੈ। ਸਾਧਾਰਨ ਏਸੀ ਬਸ ਦਾ ਕਿਰਾਇਆ 28 ਪੈਸੇ ਪ੍ਰਤੀ ਕਿਲੋਮੀਟਰ, ਇੰਟਰੇਗਲ ਕੋਚ ਦਾ 41 ਅਤੇ ਸੁਪਰ ਇੰਟਰੇਗਲ ਬਸ ਦਾ ਕਿਰਾਇਆ 46 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਹੈ। ਇਸ ਨਾਲ ਸਰਕਾਰ ਨੂੰ 150....

ਚੰਡੀਗੜ੍ਹ, 8 ਸਤੰਬਰ 2024 : ਗੁਰਦਾਸਪੁਰ ਦੇ ਪਿੰਡ ਖਹਿਰਾ ਕਲਾਂ ਵਿੱਚ 5 ਨਕਾਬਪੋਸ਼ ਨੌਜਵਾਨਾਂ ਵੱਲੋਂ ਇੱਕ ਕੰਪਿਊਟਰ ਸੈਂਟਰ ਵਿੱਚ ਆ ਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ 5 ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੁਕਾਨਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸੈਂਟਰ ‘ਚ ਆਪਣਾ ਕੰਮ ਕਰ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 5 ਨੌਜਵਾਨ ਆਏ, ਜਿਨ੍ਹਾਂ ‘ਚੋਂ ਤਿੰਨ ਨਕਾਬਪੋਸ਼ ਨੌਜਵਾਨ ਪਿਸਤੌਲ ਦੀ ਨੋਕ ‘ਤੇ ਅੰਦਰ ਦਾਖਲ ਹੋ ਗਏ ਅਤੇ ਨਕਦੀ ਲੈ....