ਚੰਡੀਗੜ੍ਹ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ....
ਸਾਡੀਆਂ ਮੰਗਾਂ ਕੇਂਦਰ ਨੇ ਮੰਨੀਆਂ ਨਹੀਂ, ਜੋ ਅਸੀਂ ਰੱਖੀਆਂ ਸੀ : ਸਰਵਣ ਸਿੰਘ ਪੰਧੇਰ 
ਚੰਡੀਗੜ੍ਹ, 26 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਤੇ ਵੱਡੇ ਵੱਡੇ ਬੈਰੀਕੇਡ ਲਗਾ ਕੇ ਜਿੱਥੇ ਰੋਕਿਆ ਗਿਆ, ਉੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਉੱਥੇ ਕਈ ਕਿਸਾਨ ਜਖ਼ਮੀਂ ਹੋਏ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ 4 ਮੀਟਿੰਗਾਂ ਕੀਤੀਆਂ ਗਈਆਂ, ਪਰ ਗੱਲਬਾਤ ਸਿਰੇ....
ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ....
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ....
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ....
16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਟਰੈਕਟਰ ਮਾਰਚ, ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 26 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਡਬਲਯੂ ਟੀ ਓ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। 21 ਸਾਲ ਦੇ ਜੁਝਾਰੂ ਨੌਜਵਾਨ ਸ਼ੁਭਕਰਨ ਸਿੰਘ ਬੱਲ੍ਹੋ ਦੇ ਕਤਲ ਲਈ ਜ਼ਿਮੇਵਾਰ ਰਾਜਸੀ ਆਗੂਆਂ ਅਮਿਤ ਸ਼ਾਹ, ਮਨੋਹਰ ਲਾਲ ਖੱਟੜ ਤੇ ਅਨਿਲ ਵਿਜ ਉਤੇ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ....
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ
“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ....
ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ 
ਚੰਡੀਗੜ੍ਹ, 24 ਫਰਵਰੀ : ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ ਹੈ। ਹੁਣ ਪ੍ਰੀਤਪਾਲ ਸਿੰਘ ਦਾ ਚੰਡੀਗੜ੍ਹ ਪੀ.ਜੀ.ਆਈ ‘ਚ ਇਲਾਜ਼ ਚੱਲੇਗਾ। ਇਸ ਦੌਰਾਨ ਪ੍ਰੀਤਪਾਲ ਸਿੰਘ ਦੀ ਘਰਵਾਲੀ ਨੇ ਕਿਹਾ ਕਿਹਾ ਕਿ ਪ੍ਰੀਤਪਾਲ ਸਿੰਘ ਉਥੇ ਕਹਿੰਦੇ ਰਹੇ ਕਿ ਉਨ੍ਹਾਂ ਨੇ ਪੰਜਾਬ ਜਾਣਾ ਹੈ। ਉਨ੍ਹਾਂ ਦੱਸਿਆ ਕਿ ਚਿਹਰੇ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਘਰਵਾਲੀ ਨੇ ਦੱਸਿਆ ਕਿ ਅਜੇ ਉਹ ਗੱਲ ਨਹੀਂ ਕਰ ਸਕਦੇ, ਬਾਅਦ ‘ਚ ਪਤਾ ਚੱਲੇਗਾ ਕਿ ਸੱਟਾਂ....
ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ
ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ....
ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼, ਜ਼ਿਲ੍ਹੇ ’ਚ 3 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਅਧਿਕਾਰੀਆਂ ਦੇ ਤਬਾਦਲੇ ਜ਼ਿਲ੍ਹੇ ਤੋਂ ਬਾਹਰ ਕੀਤੇ ਜਾਣ
ਉਨ੍ਹਾਂ ਨੂੰ ਇਕੋ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤਾ ਜਾਵੇ ਚੰਡੀਗੜ੍ਹ, 24 ਫਰਵਰੀ : ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ....
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼....
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ : ਜੌੜਾਮਾਜਰਾ
ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿੱਚ 1 ਜੂਨ ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 24 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ....
ਪੰਜਾਬ ਭਾਜਪਾ ਦੇ ਪ੍ਰਧਾਨ ਕਿਸਾਨਾਂ ਨਾਲ ਖੜ੍ਹੇ, ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ 
ਚੰਡੀਗੜ੍ਹ, 23 ਫਰਵਰੀ : ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨੌਜਵਾਨ ਸੁਭਕਰਨ ਸਿੰਘ ਦੀ....
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ 
ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਫਰਵਰੀ : ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ....
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
ਚੰਡੀਗੜ੍ਹ 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ....