ਚੰਡੀਗੜ੍ਹ, 9 ਫਰਵਰੀ : ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨੇ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਵੀਰਵਾਰ ਨੂੰ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਕਈ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਕੇਂਦਰ ਨੇ ਉਨ੍ਹਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ। ਮੀਟਿੰਗ ਵਿੱਚ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ....
ਚੰਡੀਗੜ੍ਹ
ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ। ਸਰਦਾਰ ਬਾਦਲ ਨੇ ਅੱਜ ਦੁਪਹਿਰ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਬਚਲ ਨਗਰ ਸਾਹਿਬ (ਮਹਾਰਾਸ਼ਟਰ) ਬੋਰਡ ਦਾ ਨਾਂਦੇੜ ਸਿੱਖ....
ਚੰਡੀਗੜ੍ਹ, 9 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ....
ਚੰਡੀਗੜ੍ਹ, 9 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ....
ਚੰਡੀਗੜ੍ਹ/ਦਿੱਲੀ, 9 ਫਰਵਰੀ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ। ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਵੱਧ ਕੇ 3.4 ਲੱਖ ਕਰੋੜ ਹੋ ਗਿਆ ਹੈ ਜੋ ਦੇਸ਼ ਵਿਚ ਸਭ ਤੋਂ ਵੱਧ ਹੈ ਕਿਉਂਕਿ ਇਹ ਜੀ ਡੀ ਪੀ ਦਾ 48 ਫੀਸਦੀ....
ਕਿਹਾ ਕਿ ਗੋਪਾਲ ਕੇਜਰੀਵਾਲ ਦੇ ਮਨੀ ਕਲੈਕਸ਼ਨ (ਪੈਸੇ ਇਕੱਠੇ ਕਰਨ ਵਾਲੇ) ਏਜੰਟ ਵਜੋਂ ਕੰਮ ਕਰ ਰਿਹਾ ਸੀ ਚੰਡੀਗੜ੍ਹ, 8 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਤਿਆ ਗੋਪਾਲ ਦੇ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਵਜੋਂ ਨਿਯੁਕਤੀ ਦੇ ਇਕ ਸਾਲ ਬਾਅਦ ਹੀ ਅਸਤੀਫਾ ਦੇਣ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਅਰਵਿੰਦ....
ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਦਖਲ ਦੇਣ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਰਾਜਸੀ ਪਾਰਟੀਆਂ ਨੂੰ ਗੁਰਦੁਆਰਾ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾਕੀਦ ਚੰਡੀਗੜ੍ਹ, 8 ਫਰਵਰੀ : ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਨਾਂਦੇੜ ਕਾਨੂੰਨ, 1956 ਵਿੱਚ ਪ੍ਰਸਤਾਵਿਤ ਸੋਧਾਂ ਕਰਨ ਦੀ ਸਖ਼ਤ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 8 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ....
ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ....
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ....
ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ ਚੰਡੀਗੜ੍ਹ, 8 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ....
ਭਾਰੀ ਇਕੱਠ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਨੌਜਵਾਨ ਸਾਂਭਣਗੇ- ਉਗਰਾਹਾਂ, ਕੋਕਰੀ ਚੰਡੀਗੜ੍ਹ 8 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਦੂਜੀ ਰਾਤ ਵੀ ਕੜਾਕੇ ਦੀ ਠੰਢ ‘ਚ ਕੱਟਣ ਮਗਰੋਂ ਤੀਜੇ ਦਿਨ ਔਰਤਾਂ ਦੇ ਲਾਮਿਸਾਲ ਇਕੱਠ ਹੋ ਨਿੱਬੜੇ। ਪ੍ਰੈੱਸ ਦੇ ਨਾਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ....
ਚੰਡੀਗੜ੍ਹ, 7 ਫਰਵਰੀ : ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਈਡੀ ਤੋਂ ਬਾਅਦ ਹੁਣ ਰਾਊਜ਼ ਐਵੇਨਿਊ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਊਜ਼ ਐਵੇਨਿਊ ਕੋਰਟ ਦੇ ਨੋਟਿਸ ‘ਤੇ ਅਸੀਂ ਕੋਰਟ ਦੇ ਹੁਕਮਾਂ ਦਾ ਅਧਿਐਨ ਕਰ ਰਹੇ ਹਾਂ, ਕਾਨੂੰਨ ਮੁਤਾਬਕ ਕਦਮ ਚੁੱਕਾਂਗੇ, ਕੋਰਟ ਨੂੰ ਦੱਸਾਂਗੇ ਕਿ ED ਦੇ ਸਾਰੇ ਸੰਮਨ ਕਿਵੇਂ ਗ਼ੈਰ-ਕਾਨੂੰਨੀ ਸਨ।....
ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ....
90 ਲੱਖ ਦੀ ਨਕਦੀ, ਸ਼ਰਾਬ ਤੇ ਹਥਿਆਰ ਹੋਏ ਸੀ ਬਰਾਮਦ ਚੰਡੀਗੜ੍ਹ, 7 ਫਰਵਰੀ : ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਜਦੋਂ ਉਸ ਖਿਲਾਫ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ....