ਅਕਾਲੀ ਦਲ ਨੇ ਦੋ ਲੱਖ ਐਸ ਸੀ ਵਿਦਿਆਰਥੀਆਂ ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਚੰਡੀਗੜ੍ਹ, 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਵੱਲੋਂ ਦੋ ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ, ਜਿਹਨਾਂ ਦੀ ਪੋਸਟ ਮੈਟ੍ਰਿਕ ਐਸ ਸੀ ਸਕਾਲਰਸ਼ਿਪ ਸਕੀਮ ਤਹਿਤ ਸਕਾਲਰਸ਼ਿਪ ਕੇਂਦਰ ਸਰਕਾਰ ਨੇ ਜਾਰੀ ਨਹੀਂ ਕੀਤੀ, ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਆਪ ਸਰਕਾਰ ਦੋ ਲੱਖ....
ਚੰਡੀਗੜ੍ਹ
ਚੰਡੀਗੜ੍ਹ ਪੰਜਾਬ ਨੂੰ ਦੇ ਕੇ ਅਤੇ ਸੂਬੇ ਨੂੰ ਇਸਦੇ ਦਰਿਆਈ ਪਾਣੀਆਂ ’ਤੇ ਪੂਰਾ ਕੰਟਰੋਲ ਦੇ ਕੇ ਹੋਈਆਂ ਇਤਿਹਾਸਕ ਗਲਤੀਆਂ ਦਰੁੱਸਤ ਕਰਨ ਦਾ ਵੀ ਦਿੱਤਾ ਸੱਦਾ ਚੰਡੀਗੜ੍ਹ, 7 ਫਰਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕੀਤਾ ਜਾਵੇ ਤਾਂ ਜੋ ਸੂਬੇ ਦੇ ਅਰਥਚਾਰੇ ਨੂੰ ਮੁੜ ਹੁਲਾਰਾ ਮਿਲ ਸਕੇ ਤੇ ਉਹਨਾਂ ਨੇ ਚੰਡੀਗੜ੍ਹ ਪੰਜਾਬ ਨੂੰ ਦੇ ਕੇ ਅਤੇ ਸੂਬੇ ਨੂੰ ਇਸਦੇ ਦਰਿਆਈ ਪਾਣੀਆਂ ’ਤੇ ਕੰਟਰੋਲ ਦਾ....
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ....
ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ....
ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।....
ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ....
ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ....
ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ : ਉਗਰਾਹਾਂ, ਕੋਕਰੀ ਚੰਡੀਗੜ੍ਹ 7 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਸੈਂਕੜਿਆਂ ਦੀ ਤਾਦਾਦ ਵਿੱਚ ਪਹਿਲੀ ਰਾਤ ਕੜਾਕੇ ਦੀ ਠੰਢ ‘ਚ ਕੱਟਣ ਮਗਰੋਂ ਦੂਜੇ ਦਿਨ ਹੋਰ ਵੀ ਭਰਵੇਂ ਹੋ ਗਏ। ਪ੍ਰੈੱਸ ਦੇ ਨਾਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ....
ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਟੈਕਸ ਲਗਾ ਕੇ ਵਾਹਨ ਤੇ ਘਰਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਕੀਤੀ ਨਿਖੇਧੀ ਪਬਲੀਸਿਟੀ ਸਟੰਗ ਤੇ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ’ਤੇ ਹੋ ਰਹੇ ਖਰਚ ਦਾ ਵੀ ਦਿੱਤਾ ਹਵਾਲਾ ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੈਂਕਾਂ ਵੱਲੋਂ ਦਿੱਤੇ ਜਾਂਦੇ ਘਰੇਲੂ ਤੇ ਵਾਹਨ ਖਰੀਦਣ ਦੇ ਕਰਜ਼ਿਆਂ ’ਤੇ ਅਸ਼ਟਾਮ ਡਿਊਟੀ ਲਗਾਉਣ ਅਤੇ ਮੁਖ਼ਤਿਆਰਨਾਮਿਆਂ ਰਾਹੀਂ ਜਾਇਦਾਦ ਦੀ ਮਲਕੀਅਤ ਤਬਦੀਲ ਕਰਨ ’ਤੇ ਦੋ ਫੀਸਦੀ....
ਚੰਡੀਗੜ੍ਹ, 06 ਫਰਵਰੀ : ਪੱਛਮੀ ਕਮਾਂਡ (ਆਰਮੀ) ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਕਮਾਂਡ ਅਧੀਨ ਵੱਖ-ਵੱਖ ਮਿਲਟਰੀ ਹਸਪਤਾਲਾਂ ਵਿੱਚ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਪ੍ਰੋਗਰਾਮ ਕਰਵਾਏ ਗਏ। ਇਸ ਸਾਲ ਦਾ ਥੀਮ ਹੈ “ਦੇਖਭਾਲ ਵਿੱਚ ਕੁਤਾਹੀ ਨਾ ਹੋਵੇ”, ਜੋ ਕਿ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਸਕ੍ਰੀਨਿੰਗ, ਛੇਤੀ ਨਿਦਾਨ, ਇਲਾਜ ਅਤੇ ਉਪਚਾਰਕ ਸੰਭਾਲ ਸਮੇਤ ਗੁਣਵੱਤਾ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ, ਸਮੂਹਿਕ ਅਤੇ ਵਿਅਕਤੀਗਤ ਤੌਰ ‘ਤੇ ਹਰੇਕ ਨੂੰ ਵਚਨਬੱਧ ਹੋਣਾ ਚਾਹੀਦਾ ਹੈ। ਇਸ ਸਾਲ ਦੇ ਥੀਮ ਦੇ....
ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ....
ਚੰਡੀਗੜ੍ਹ, 6 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ....
ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਚੰਡੀਗੜ੍ਹ, 6 ਫ਼ਰਵਰੀ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ....
ਚੰਡੀਗੜ੍ਹ, 5 ਫਰਵਰੀ : ਮੁਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ ਬਾਰੇ ਕੁਝ ਪਤਾ ਨਹੀਂ ਲਗਾ ਸਕੀ ਹੈ। ਪੁਲਿਸ ਲੜਕੀ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ....
ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਉਹ ਨਵੀਂ ਨੀਤੀ ਤੁਰੰਤ ਵਾਪਸ ਲਈ ਜਾਵੇ ਜਿਸ ਵਿਚ ਇਹ ਤੈਅ ਕੀਤਾ ਗਿਆਹੈ ਕਿ ਪੰਜਾਬ ਤੇ ਹਰਿਆਦਾ ਦੇ ਅਫਸਰ ਸਿਰਫ ਸੱਤ ਸਾਲਾਂ ਵਾਸਤੇ ਹੀ ਡੈਪੂਟੇਸ਼ਨ ’ਤੇ ਯੂ ਟੀ ਵਿਚ ਕੰਮ ਕਰ ਸਕਣਗੇ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਨੀਤੀ ਯੂ ਟੀ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਵੰਡਣ ਵੇਲੇ ਸਹਿਮਤੀ ਨਾਲ ਕੀਤੇ ਗਏ ਆਰਜ਼ੀ....