ਚੰਡੀਗੜ੍ਹ

ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ......?
ਚੰਡੀਗੜ੍ਹ,5 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਹਨਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਹਨਾਂ ਵੱਲੋਂ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ....
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 5 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ....
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ
ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ....
2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ
ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ....
ਪੰਜਾਬ ਦੇ ਨਵੇਂ ਗਵਰਨਰ ਨੂੰ ਲੈ ਕੇ ਕਿਆਸੇ ਤੇਜ਼
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਦੇ ਨਾਲ ਹੀ ਪੰਜਾਬ ਦੇ ਨਵੇਂ ਗਵਰਨਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਕ ਦੇ ਨਾਮ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਪੰਜਾਬ ਭਾਜਪਾ ਨੇਤਾ ਕਮਲ ਸੋਈ ਨੇ ਟਵੀਟ ਕੀਤਾ ਕਿ ਭਾਰਤ ਦੀ ਪਹਿਲੀ ਮਹਿਲਾ ਆਈ ਪੀ ਐਸ ਕਿਰਨ ਬੇਦੀ ਪੰਜਾਬ ਦੀ ਅਗਲੀ ਗਵਰਨਰ ਹੋਵੇਗੀ। ਹਾਲਾਂਕਿ ਓਹਨਾਂ ਦੇ ਟਵੀਟ ਤੋਂ ਬਾਅਦ ਚਰਚਾ ਸ਼ੁਰੂ ਹੁੰਦਿਆਂ ਹੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ....
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਕਾਬੂ ਕੀਤੇ ਜਾਣ ਸਮੇਂ ਮੁਲਜ਼ਮ ਬਿਹਾਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼ ਚੰਡੀਗੜ੍ਹ, 4 ਫਰਵਰੀ....
ਬੜਬਰ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ, ਸਾਬਕਾ ਮੁੱਖ ਮੰਤਰੀ ਚੰਨੀ ਸਮੇਤ ਕਈ ਆਗੂਆਂ ਨੂੰ ਕੀਤਾ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ 
ਚੰਡੀਗੜ੍ਹ, 03 ਫਰਵਰੀ : ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਨਾ ਦੇ ਹੱਕ ਵਿੱਚ ਸੜਕਾਂ 'ਤੇ ਆਏ ਸਮਰਥਕਾਂ ਦੇ ਹੜ੍ਹ ਨੇ ਪੰਜਾਬ ਸਰਕਾਰ ਨੂੰ ਕੰਬਣੀ ਛੇੜ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ ਗਿਆ ਹੈ। ਦੱਸ ਦਈਏ ਕਿ ਭਾਨਾ ਸਿੱਧੂ ਕੇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਲਗਾਤਾਰ ਕਿਰਕਿਰੀ ਹੋ ਰਹੀ....
ਨਵਜੋਤ ਸਿੱਧੂ ਨੂੰ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ, ਸਿੱਧੂ ਬੋਲੇ ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ, ਇਹ ਦੌਲਤ! ਸਬ ਕਿਰਾਏਦਾਰ ਹਨ
ਚੰਡੀਗੜ੍ਹ, 03 ਫਰਵਰੀ : ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਹੋਈ ਹੈ। ਉਹ ਪੰਜਾਬ ਵਿਚ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ 1 ਫਰਵਰੀ ਨੂੰ ਕਾਂਗਰਸ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ। ਹੁਣ ਕਾਂਗਰਸ ਹਾਈਕਮਾਂਡ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।....
ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਾਗੂ ਕੀਤੀ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 
ਮੁੱਖ ਮੰਤਰੀ ਭਗਵੰਤ ਮਾਨ ਸਮਝ ਲੈਣ ਕਿ ਪੰਜਾਬੀਆਂ ਨੂੰ ਤਾਕਤ ਦੀ ਵਰਤੋਂ ਨਾਲ ਦਬਾਇਆ ਨਹੀਂ ਜਾ ਸਕਦਾ: ਪ੍ਰੋ. ਚੰਦੂਮਾਜਰਾ ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਚ ਅਣਐਲਾਨੀ ਐਮਰਜੰਸੀ ਲਾਗੂ ਕਰ ਦਿੱਤੀ ਹੈ ਅਤੇ ਕਿਸਾਨਾਂ, ਲੋਕਾਂ ਨੂੰ ਪ੍ਰਭਾਵਤ ਕਰਨ ਵਾਲਿਆਂ ਤੇ ਸਿਆਸਤਦਾਨਾਂ ਦੀ ਆਵਾਜ਼ ਕੁਚਲੀ ਜਾ ਰਹੀ ਹੈ ਤੇ ਉਹਨਾਂ ਨੇ ਨਾਗਰਿਕ ਆਜ਼ਾਦੀ ਦੀ ਰਾਖੀ ਵਾਸਤੇ ਸਾਰੇ ਲੋਕਾਂ ਨੂੰ....
ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ, 3 ਫਰਵਰੀ : ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਸੱਤਾ ਦੇ ਨਸ਼ੇ ‘ਚ ਧੁੱਤ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਦਿੱਲੀ ਦੀ ਕਠਪੁਤਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਫੈਸਲਿਆਂ ਵਿਰੁੱਧ ਕਿਸਾਨਾਂ ਅਤੇ ਪੰਜਾਬ ਦੇ ਦੁੱਖੀ ਵਰਗਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਉਨ੍ਹਾਂ ‘ਤੇ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਸੰਗਰੂਰ ਵਿਖੇ ਕਠਪੁਤਲੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਪਣੀਆਂ ਮੰਗਾਂ ਲਈ....
ਮਾਨ ਸਰਕਾਰ ਭਾਨਾ ਸਿੱਧੂ ਦੇ ਹੱਕ ਚ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ : ਸੁਖਦੇਵ ਸਿੰਘ ਢੀਂਡਸਾ 
ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ। ਸ. ਢੀਂਡਸਾ ਨੇ ਮਾਨ ਸਰਕਾਰ ਨੂੰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸ. ਸੁਖਦੇਵ....
ਪੁਲਿਸ ਨੇ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ ਕੀਤਾ ਕਾਬੂ
ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਰੋਧੀ ਗੈਂਗਸਟਰਾਂ ਦੀਆਂ ਮਿੱਥਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀਜੀਪੀ ਪੰਜਾਬ ਚੰਡੀਗੜ੍ਹ....
500 ਪ੍ਰਿੰਸੀਪਲਾਂ ਨੇ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ 2 ਦਿਨਾਂ ਵਰਕਸ਼ਾਪ ਵਿੱਚ ਲਿਆ ਭਾਗ 
ਚੰਡੀਗੜ੍ਹ, 3 ਫਰਵਰੀ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਸਕੂਲ ਸਿੱਖਿਆ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਦੇ ਸਮਰਥਨ ਤੋਂ ਉਤਸ਼ਾਹਿਤ; ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ “ਭਾਰਤ ਵਿੱਚ 2020 ਦੇ ਸਰਵੋਤਮ ਅਭਿਆਸਾਂ ਅਤੇ ਹੁਨਰ ਸਿੱਖਿਆ” ਵਿਸ਼ੇ ‘ਤੇ 2 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ 500 ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ (300 ਪੰਜਾਬ ਸਰਕਾਰੀ ਸਕੂਲਾਂ ਅਤੇ ਬਾਕੀ ਸੀਬੀਐਸਈ ਸਕੂਲਾਂ ਤੋਂ) ਨੇ ਭਾਗ ਲਿਆ। ਪਹਿਲੇ ਦਿਨ ਸੀਬੀਐਸਈ ਸਕੂਲਾਂ....
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਅਸਤੀਫੇ ਵਿੱਚ ਉਨ੍ਹਾਂ ਨੇ ਆਪਣਾ ਨਿੱਜੀ ਕਾਰਨ ਦੱਸਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ‌ਇਹ ਪੁਸ਼ਟੀ ਨਹੀਂ ਹੋ ਸਕੀ ਕਿ ਉਹਨਾਂ ਨੂੰ ਗ੍ਰਹਿ ਮੰਤਰੀ ਵੱਲੋਂ ਤਲਬ ਕੀਤਾ ਗਿਆ ਸੀ ਜਾਂ ਫਿਰ ਨੇ....
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ, ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 2 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ....