ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ ਪਹਿਲੀ ਵਾਰ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਉਨ੍ਹਾਂ ਦੀਆਂ ਨਸਲ ਅਨੁਸਾਰ ਕੀਤੀ ਜਾਵੇਗੀ ਗਣਨਾ ਪਸ਼ੂ ਪਾਲਣ ਮੰਤਰੀ ਨੇ ਇਸ ਵਿਆਪਕ ਸਰਵੇਖਣ ਨੂੰ ਨੇਪੜੇ ਚਾੜ੍ਹਨ ਲਈ ਵਿਭਾਗ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ, 17 ਜੁਲਾਈ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ....
ਚੰਡੀਗੜ੍ਹ

ਚੰਡੀਗੜ੍ਹ, 17 ਜੁਲਾਈ, 2024 : ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਦਫ਼ਤਰ ‘ਚ ਚੁੱਕੀ ਸਹੁੰ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਵੀ ਰਹੇ ਮੌਜੂਦ ਸਨ। ਦੱਸ ਦਈਏ ਕਿ ਮੋਹਿੰਦਰ ਭਗਤ ਨੇ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੋਹਿੰਦਰ ਭਗਤ ਨੇ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਵਿੱਚ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ....

ਚੰਡੀਗੜ੍ਹ 17 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ....

ਚੰਡੀਗੜ੍ਹ, 17 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ....

ਚੰਡੀਗੜ੍ਹ, 17 ਜੁਲਾਈ, 2024 : ਪਿਛਲੇ ਇੱਕ ਹਫ਼ਤੇ ਤੋਂ ਸੁਸਤ ਚੱਲ ਰਹੇ ਮੌਨਸੂਨ ਨੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਡੋਬ ਦਿੱਤਾ। ਲੁਧਿਆਣਾ, ਚੰਡੀਗੜ੍ਹ, ਮੋਹਾਲੀ, ਰੋਪੜ ਅਤੇ ਪਟਿਆਲਾ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ 41.6 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਮੋਹਾਲੀ ਵਿੱਚ 7.0 ਮਿਲੀਮੀਟਰ, ਪਟਿਆਲਾ ਵਿੱਚ 32.5 ਮਿਲੀਮੀਟਰ, ਰੋਪੜ ਵਿੱਚ 8.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਮੀਂਹ ਤੋਂ ਬਾਅਦ ਸੂਰਜ ਨਿਕਲਣ ਅਤੇ....

ਕੁਝ ਕਸਬਿਆਂ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੋ ਸਹਿਣਸ਼ੀਲਤਾ ਰੱਖਣ ਦੇ ਨਿਰਦੇਸ਼ ਚੰਡੀਗੜ੍ਹ, 16 ਜੁਲਾਈ 2024 : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ....

ਲੋਕ ਨਿਰਮਾਣ ਮੰਤਰੀ ਵੱਲੋਂ ਸੂਬਾ ਸਰਕਾਰ ਨਾਲ ਸਬੰਧਤ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ....

ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਕਿਹਾ, ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ....

ਚੰਡੀਗੜ੍ਹ, 16 ਜੁਲਾਈ 2024 : ਅੱਜ ਪੰਜਾਬ ਰਾਜ ਭਵਨ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਸ਼ਕਤ ਬਣਾਉਣ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਤੇ ਯੂ.ਟੀ., ਚੰਡੀਗੜ੍ਹ ਦੇ 10ਵੀਂ ਅਤੇ 8ਵੀਂ ਜਮਾਤ ਦੇ 300 ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਮਾਨਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਧਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਅੱਜ ਸਨਮਾਨਿਤ ਕੀਤੇ ਗਏ 300....

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ....

ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਸਹੂਲਤਾਂ ਦਾ ਧਿਆਨ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ ਸਫਾਈ ਅਤੇ....

ਚੰਡੀਗੜ੍ਹ, 15 ਜੁਲਾਈ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ....

ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ ਚੰਡੀਗੜ੍ਹ, 15 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਜ਼ੋਰਾਂ 'ਤੇ ਹੈ। ਇਸ ਨੂੰ ਲੈ ਕੇ ਅੱਜ ਮੀਟਿੰਗਾਂ ਦਾ ਦੌਰ ਜਾਰੀ ਹੈ । ਮੀਟਿੰਗ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਬਡਾਲਾ, ਸੁਖਦੇਵ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਕਾਨਫਰੰਸ ਵਿੱਚ ਬਾਗੀ ਧੜੇ ਦੇ ਆਗੂਆਂ ਨੇ ਦੱਸਿਆ ਕਿ....

ਚੰਡੀਗੜ੍ਹ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸੂਬਾ ਸਰਕਾਰ ਸੂਚਨਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾ ਕਰ ਰਹੀ ਹੈ, ਇਹ ਦੋਸ਼ ਲਗਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ। ਕਾਂਗਰਸੀ ਆਗੂ ਬਾਜਵਾ ਨੇ ਇੱਕ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੁਆਰਾ ਐਮਪੀ-ਆਧਾਰਿਤ ਹਥਿਆਰਾਂ ਦੇ ਡੀਲਰ ਤੋਂ ਖਰੀਦੀ ਗਈ ਇਹ ਹਥਿਆਰਾਂ ਦੀ ਦੂਜੀ ਖੇਪ-ਡੀਜੀਪੀ ਗੌਰਵ ਯਾਦਵ ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ....