ਚੰਡੀਗੜ੍ਹ

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ, 5 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ। ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ....
ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਕਟਾਰੂਚੱਕ
ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ....
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼....
ਮੁੱਖ ਮੰਤਰੀ ਮਾਨ ਨੇ ਸੁਨੀਲ ਜਾਖੜ ਨੂੰ ਕੀਤਾ ਸਵਾਲ – ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?
ਝਾਕੀ ਦੇ ਮਸਲੇ `ਤੇ ਝੂਠ ਬੋਲਣ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ ਰੱਖਿਆ ਮੰਤਰਾਲਾ ਨੇ ਜਨਤਕ ਕੀਤੀਆਂ ਝਾਕੀ ਦੀਆਂ ਫੋਟੋਆਂ, ਨਹੀਂ ਲੱਗੀ ਸੀ ਮੇਰੀ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ: ਮੁੱਖ ਮੰਤਰੀ ਭਾਜਪਾ ਦੇ ਕਹਿਣ `ਤੇ ਤੁਸੀਂ ਪੰਜਾਬ ਦੇ ਪੱਖ `ਚ ਨਹੀਂ ਖੜ੍ਹੇ, ਸਗੋਂ ਮੇਰੇ ਅਤੇ ਅਰਵਿੰਦ ਕੇਜਰੀਵਾਲ `ਤੇ ਬੇਬੁਨਿਆਦ ਇਲਜ਼ਾਮ ਲਾਏ ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ: ਮੁੱਖ ਮੰਤਰੀ ਚੰਡੀਗੜ੍ਹ, 5 ਜਨਵਰੀ ( ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ, ਜੇਲ੍ਹ ਤੋਂ ਹੋਣਗੇ ਰਿਹਾਅ
ਪਰ ਨਾਲ ਹੀ ਦਰਜ ਹੋਇਆ ਇੱਕ ਹੋਰ ਪਰਚਾ ਚੰਡੀਗੜ੍ਹ, 4 ਜਨਵਰੀ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡਰੱਗਜ਼ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਸੁਖਪਾਲ ਖਹਿਰਾ ਜਲਦ ਹੀ ਜੇਲ੍ਹ ‘ਚੋਂ ਰਿਹਾਅ ਹੋਣਗੇ। ਦੱਸ ਦਈਏ ਕਿ 3 ਮਹੀਨੇ ਪਹਿਲਾਂ ਸਤੰਬਰ ‘ਚ ਜਲਾਲਾਬਾਦ ਪੁਲਸ ਨੇ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਸਵੇਰੇ 5.30 ਵਜੇ ਗ੍ਰਿਫਤਾਰ ਕੀਤਾ ਸੀ....
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ 4 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ....
ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ‘ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 4 ਜਨਵਰੀ : ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ....
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ....
10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 4 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ....
ਮੋਦੀ ਸਰਕਾਰ ਦੇ ਸ਼ਾਸਨ 'ਚ ਗਰੀਬਾਂ ਦੀ ਜੀਵਨ ਸ਼ੈਲੀ 'ਚ ਹੋਇਆ ਬੇਮਿਸਾਲ ਸੁਧਾਰ : ਵਿਜੇ ਰੂਪਾਨੀ
ਦੇਸ਼ ਦੀ ਜਨਤਾ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ: ਵਿਜੇ ਰੁਪਾਣੀ ਵਿਜੇ ਰੂਪਾਨੀ ਨੇ ਭਾਜਪਾ ਦੇ ਸੂਬਾਈ ਅਧਿਕਾਰੀਆਂ, ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ। ਚੰਡੀਗੜ੍ਹ, 3 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਜ਼ਿਲ੍ਹਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ....
ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਚੰਡੀਗੜ੍ਹ, 3 ਜਨਵਰੀ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ....
ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼ ਖੇਤੀਬਾੜੀ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 3 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ....
ਪੰਜਾਬ 'ਚ ਬੱਸਾਂ ਭਲਕੇ 2 ਘੰਟੇ ਲਈ ਬੰਦ ਰਹਿਣਗੀਆਂ, ਕੇਂਦਰ ਸਰਕਾਰ ਦੇ ਫੂਕੇ ਜਾਣਗੇ ਪੁਤਲੇ 
ਚੰਡੀਗੜ੍ਹ, 02 ਜਨਵਰੀ : ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਪਨਬੱਸ ਵਰਕਰਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ। ਪਨਬੱਸ ਪੀਆਰਟੀਸੀ ਦੇ ਕਿਸੇ ਵੀ ਕੰਟਰੈਕਟ ਜਾਂ ਆਊਟਸੋਰਸ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ, ਉਲਟਾ ਕੁਝ ਮੁਲਾਜ਼ਮਾਂ....
ਮੌਸਮ ਵਿਭਾਗ ਪੰਜਾਬ ਵੱਲੋਂ ਆਰੇਂਜ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 02 ਜਨਵਰੀ : ਪੰਜਾਬ 'ਚ ਜਨਵਰੀ ਮਹੀਨੇ 'ਚ ਦਿਨ ਹੋਰ ਠੰਡੇ ਰਹਿਣਗੇ। ਮੌਸਮ ਵਿਭਾਗ ਅਨੁਸਾਰ ਪੂਰੇ ਮਹੀਨੇ ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਰਾਤ ਦਾ ਤਾਪਮਾਨ ਆਮ ਨਾਲੋਂ ਜਾਂ ਆਮ ਨਾਲੋਂ ਵੱਧ ਦਰਜ ਕੀਤਾ ਜਾਵੇਗਾ। ਜਨਵਰੀ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਨਵੇਂ ਸਾਲ ਦੇ ਪਹਿਲੇ ਦਿਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੀ। ਸੋਮਵਾਰ ਨੂੰ 0.7 ਡਿਗਰੀ ਸੈਲਸੀਅਸ ਦੀ ਹੋਰ ਗਿਰਾਵਟ ਦੇ ਨਾਲ, ਇਹ ਆਮ ਨਾਲੋਂ ਕੁੱਲ 7.2 ਡਿਗਰੀ....
ਮਾਨ ਸਰਕਾਰ ਦਾ ਪੈਟਰੋਲ-ਡੀਜ਼ਲ ਦੇ ਸਟਾਕ ਬਾਰੇ ਵੱਡਾ ਖੁਲਾਸਾ, ਜਾਣੋ ਤੇਲ ਦੀ ਕਿੱਲਤ ਬਾਰੇ ਕੀ ਲਿਆ ਫ਼ੈਸਲਾ? 
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ 'ਚ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ ਹੈ। ਉਨ੍ਹਾਂ....