ਚੰਡੀਗੜ੍ਹ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ....
ਵਿਜੀਲੈਂਸ ਨੇ ਏ.ਐਸ.ਆਈ.ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 11 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ....
ਪੰਜਾਬ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ, 20 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 11 ਜੂਨ : ਪੰਜਾਬ ਵਿਚ ਇਕ ਵਾਰ ਫੇਰ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਵਿਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਰ ਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਪੂਰਾ ਹਫ਼ਤਾ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਰ ਕੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸੂਬੇ ਦਾ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਮਾਨਸੂਨ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ....
CISF ਕਾਂਸਟੇਬਲ ਦੇ ਭਰਾ ਦਾ ਬਿਆਨ, ਕੁਲਵਿੰਦਰ ਕੌਰ ਨਹੀਂ ਮੰਗੇਗੀ ਮੁਆਫ਼ੀ
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ਏਅਰਪੋਰਟ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਸੁਰਖੀਆਂ ‘ਚ ਹੈ। ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਈ ਗਈ ਹੈ ਪਰ ਸੀ.ਆਈ.ਐੱਸ.ਐੱਫ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦਾ ਕੋਈ ਪਛਤਾਵਾ ਨਹੀਂ ਹੈ। ਕੁਲਵਿੰਦਰ ਮੁਆਫ਼ੀ ਵੀ ਨਹੀਂ ਮੰਗੇਗੀ। ਇਸ ਗੱਲ ਦੀ ਪੁਸ਼ਟੀ ਕੁਲਵਿੰਦਰ ਕੌਰ ਦੇ ਵੱਡੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਕੀਤੀ। ਇਸ ਤੋਂ ਪਹਿਲਾਂ, ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ....
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਜਿੱਦ ’ਤੇ ਅੜਿਆ ਨੌਜਵਾਨ ਮੋਬਾਈਲ ਟਾਵਰ ‘ਤੇ ਚੜ੍ਹਿਆ 
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ‘ਚ ਸੈਕਟਰ-17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ ‘ਤੇ ਇਕ ਨੌਜਵਾਨ ਚੜ੍ਹ ਗਿਆ। ਪੁਲਸ ਨੂੰ ਜਿਵੇਂ ਹੀ ਪਤਾ ਲੱਗਾ ਕਿ ਨੌਜਵਾਨ 50 ਫੁੱਟ ਉੱਚੇ ਟਾਵਰ ‘ਤੇ ਚੜ੍ਹ ਗਿਆ ਹੈ ਤਾਂ ਮੌਕੇ ‘ਤੇ ਪਹੁੰਚ ਗਈ। ਪੁਲਸ ਨੂੰ ਦੇਖ ਕੇ ਨੌਜਵਾਨ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਉਸ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਜਿਸ ਤੋਂ ਬਾਅਦ ਪੁਲਿਸ ਡਰੋਨ ਰਾਹੀਂ ਨੌਜਵਾਨਾਂ ‘ਤੇ ਨਜ਼ਰ ਰੱਖ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ....
ਬਦਮਾਸ਼ਾਂ ਦੀ ਗੁੰਡਾਗਰਦੀ, ਗੱਡੀਆਂ ਦੇ ਸ਼ੀਸ਼ੇ ਤੋੜ ਕੇ ਮੌਕੇ ਤੋਂ ਫਰਾਰ
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ਸੈਕਟਰ 38ਏ ਵਿੱਚ ਦੇਰ ਰਾਤ ਗੁੰਡਾਗਰਦੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਲੋਕਾਂ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੱਥਰ ਵੀ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੇ ਕਮਰੇ ਵਿੱਚ ਇਨ੍ਹਾਂ ਬਦਮਾਸ਼ਾਂ ਦੀ ਗੁੰਡਾਗਰਦੀ ਦੀ ਤਸਵੀਰ ਕੈਦ ਕਰ ਲਈ। ਆਸ-ਪਾਸ ਰਹਿਣ ਵਾਲੇ ਲੋਕ ਅਤੇ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਹ ਬਦਮਾਸ਼ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ....
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਦੇ ਹੱਕਾਂ ਦਾ ਪੂਰਾ ਹੋਣਾ ਯਕੀਨੀ ਬਣਾਉਣ : ਮਜੀਠੀਆ
ਚੰਡੀਗੜ੍ਹ, 10 ਜੂਨ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂਟੀ ਦੀ ਸਿਰਜਣਾ ਵੇਲੇ ਲਏ ਗਏ ਸਾਰੇ ਫੈਸਲੇ ਇੰਨ ਬਿਨ ਲਾਗੂ ਕਰਵਾਉਣ। ਮਜੀਠੀਆ ਨੇ ਰਾਜਧਾਨੀ ਚੰਡੀਗੜ੍ਹ ਦੇ ਮਾਮਲੇ ਵਿਚ ਇਸ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਵਾਰ-ਵਾਰ ਲਏ ਜਾ ਰਹੇ ਫੈਸਲਿਆਂ ਤੋਂ ਔਖੇ ਹਨ, ਕਿਉਂਕਿ....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ ਚੰਡੀਗੜ੍ਹ, 9 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ।....
ਸਰਕਾਰ 50,000 ਨਵੇਂ ਰੁਜ਼ਗਾਰ ਦੇ ਮੌਕੇ ਮਹੁੱਈਆ ਕਰਵਾਉਣ ਜਾ ਰਹੀ ਹੈ : ਮੁੱਖ ਮੰਤਰੀ ਨਾਇਬ ਸਿੰਘ
ਚੰਡੀਗੜ੍ਹ, 8 ਜੂਨ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਰਾਜ ਦੇ ਨੌਜਵਾਨਾਂ ਲਈ ਇਕ ਮਹੱਤਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਛੇਤੀ ਹੀ ਵੱਖ-ਵੱਖ ਸ਼੍ਰੇਣੀਆਂ ਵਿਚ 50,000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਗਰੁੱਪ ਡੀ ਦੀ ਨੌਕਰੀਆਂ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਦਾ ਇਹ ਐਲਾਨ ਹਰਿਆਣਾ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨੌਜਵਾਨ ਪੀੜ੍ਹੀ ਦੀ ਉਮੀਦਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ।....
ਵਿਜੀਲੈਂਸ ਬਿਊਰੋ ਨੇ ਥਾਣਾ ਘੜੂੰਆਂ ਵਿਖੇ ਤਾਇਨਾਤ ਹੌਲਦਾਰ ਵਿਰੁੱਧ 25000 ਰੁਪਏ ਰਿਸ਼ਵਤ ਲੈਣਦਾ ਕੇਸ ਕੀਤਾ ਦਰਜ  
ਐਸ.ਏ.ਐਸ. ਨਗਰ, 7 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ....
ਕਾਂਸਟੇਬਲ ਕੁਲਵਿੰਦਰ ਕੌਰ ਦੇ ਸਮਰਥਨ 'ਚ ਆਈਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ  
ਚੰਡੀਗੜ੍ਹ, 7 ਜੂਨ : ਭਾਜਪਾ ਦੀ ਲੋਕ ਸਭਾ ਮੈਂਬਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਸਮਰਥਨ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ। ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ....
ਪੁਲੀਸ ਨੇ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼ 
ਚੰਡੀਗੜ੍ਹ,6 ਜੂਨ : ਚੰਡੀਗੜ੍ਹ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਦਾਲਤ ਤੋਂ ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਹੈ। ਪੁਲਿਸ ਨੇ 28 ਤੋਂ 38 ਸਾਲ ਦੀ ਉਮਰ ਦੀਆਂ ਤਿੰਨ ਲੜਕੀਆਂ ਅਤੇ ਔਰਤਾਂ ਨੂੰ ਵੀ ਬਚਾਇਆ। ਪੁਲੀਸ ਨੇ ਇਨ੍ਹਾਂ....
NEET ਪ੍ਰੀਖਿਆ ‘ਚ ਦੇਸ਼ ਭਰ ਚੋ ਪਹਿਲੇ ਨੰਬਰ ‘ਤੇ ਆਇਆ ਪਟਿਆਲਾ ਦਾ ਗੁਨਮੇ ਗਰਗ
ਚੰਡੀਗੜ੍ਹ 6 ਜੂਨ : ਦੇਸ਼ ਭਰ ਦੇ ਮੈਡੀਕਲ ਕਾਲਜਾਂ ਚ ਐਮਬੀਬੀਐਸ ਅਤੇ ਹੋਰ ਸਮਮਾਨਿਤ ਕੋਰਸਾਂ ‘ਚ ਦਾਖਲਾ ਲੈਣ ਲਈ ਆਯੋਜਿਤ ਕੀਤੇ ਜਾਣ ਵਾਲੇ NEET ਦੀ ਪ੍ਰੀਖਿਆ ‘ਚ ਪਟਿਆਲਾ ਦੇ ਵਿਦਿਆਰਥੀ ਗੁਨਮੇ ਗਰਗ ਨੇ ਦੇਸ਼ ਭਰ ਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਗੁਨਮੇ ਗਰਗ ਨੇ 720 ਨੰਬਰਾਂ ਵਾਲੇ ਇਸ ਟੈਸਟ ‘ਚੋ 720 ਨੰਬਰ ਹਾਸਲ ਕਰਕੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਗੁਨਮੇ ਗਰਗ ਆਪਣੇ ਮਾਪਿਆਂ ਦੇ ਨਕਸ਼ੇ ਕਦਮ ‘ਤੇ ਚਲਦਿਆ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।
ਪੰਜਾਬ ਵਿੱਚ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ : ਮੌਸਮ ਵਿਭਾਗ
ਚੰਡੀਗੜ੍ਹ, 6 ਜੂਨ : ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਤੇ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਕੱਲ੍ਹ ਮੁੜ ਪੰਜਾਬ ’ਚ ਹਨੇਰੀ ਚੱਲੀ ਤੇ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਰਾਤ ਪੂਰੇ ਪੰਜਾਬ ਵਿੱਚ ਹਨੇਰੀ ਚੱਲ ਸਕਦੀ ਹੈ, ਜਦਕਿ ਆਉਂਦੇ ਦੋ ਦਿਨ ਸੂਬੇ ਵਿੱਚ ਕੁਝ ਥਾਵਾਂ ’ਤੇ ਕਿਣ-ਮਿਣ....
ਪੰਜਾਬ ਦੀਆਂ ਪੰਜ ਵਿਧਾਨ ਸਭਾ ਸੀਟਾਂ ਤੇ ਹੋਵੇਗੀ ਜਿਮਨੀ ਚੋਣ 
ਚੰਡੀਗੜ੍ਹ, 05 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਪੰਜਾਬ ਤੋਂ 13 ਸੰਸਦ ਮੈਂਬਰ ਚੁਣੇ ਗਏ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀਆਂ 5 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਵਾਰ ਸੂਬੇ ‘ਚ ਜ਼ਿਮਨੀ ਚੋਣਾਂ ਹੋਣਗੀਆਂ ਕਿਉਂਕਿ ਕੁਝ ਮੌਜੂਦਾ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਤਰੀ ਮੰਡਲ ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੈਬਨਿਟ ਮੰਤਰੀ....