ਚੰਡੀਗੜ੍ਹ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
ਚੰਡੀਗੜ੍ਹ, 22 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ ਜ਼ਿਲ੍ਹੇ ਦੀ ਇੱਕ ਕਹਾਣੀ ਦਾ ਜ਼ਿਕਰ ਕਰਦੇ ਹੋਏ, ਮੰਤਰੀ ਨੇ ਕਿਹਾ ਕਿ ਮੌਜੋ ਖੁਰਦ ਪਿੰਡ ਦੇ ਇੱਕ ਪ੍ਰਗਤੀਸ਼ੀਲ ਕਿਸਾਨ ਸੁਖਪਾਲ ਸਿੰਘ....
ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ : ਹਰਦੀਪ ਸਿੰਘ ਮੁੰਡੀਆ
ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ ਚੰਡੀਗੜ੍ਹ, 22 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ....
ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ : ਹਰਦੀਪ ਮੁੰਡੀਆਂ
ਭਗਵੰਤ ਮਾਨ ਸਰਕਾਰ ਨੇ ਈ-ਆਕਸ਼ਨ ਰਾਹੀਂ 5000 ਕਰੋੜ ਦਾ ਮਾਲੀਆ ਲਿਆਂਦਾ, ਅਗਲੀ ਈ-ਆਕਸ਼ਨ ਛੇਤੀ ਸਰਕਾਰ ਵੱਲੋਂ ਪ੍ਰਮੋਟਰਾਂ ਤੇ ਡਿਵੈਲਪਰਾਂ ਦੀ ਸਹੂਲਤ ਲਈ 2 ਸਫ਼ਲ ਕੈਂਪ ਲਾਉਣ ਬਾਅਦ ਹੁਣ ਤੀਸਰਾ ਮੈਗਾ ਕੈਂਪ ਜਲਦ ਰੀਅਲ ਅਸਟੇਟ ਸੈਕਟਰ ਨੂੰ ਆਮ ਲੋਕਾਂ ਨੂੰ ਹਰ ਬਣਦੀ ਸਹੂਲਤ ਦੇਣ ਦੀ ਅਪੀਲ 500 ਵਰਗ ਗਜ਼ ਤੱਕ ਦੇ ਗੈਰ-ਕਾਨੂੰਨੀ ਕਲੋਨੀਆਂ ਚ ਸਥਿਤ ਪਲਾਟਾਂ ਦੀ 28 ਫ਼ਰਵਰੀ ਤੱਕ ਬਿਨਾਂ ਐਨ ਓ ਸੀ ਰਜਿਸਟਰੀ ਸਕੀਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਰਕਾਰ ਨੇ ਸੂਬੇ ਚ ਰਿਸ਼ਵਤਖੋਰੀ ਨੂੰ ਨੱਥ ਪਾਈ 50....
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਹਰਜੋਤ ਬੈਂਸ ਨੇ ਮਾਂ-ਬੋਲੀ ਨੂੰ ਪਛਾਣ ਤੇ ਸੱਭਿਆਚਾਰ ਦੀ ਜੀਵਨ ਰੇਖਾ ਕਿਹਾ ਚੰਡੀਗੜ੍ਹ, 21 ਫਰਵਰੀ 2025 : ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪਛਾਣ, ਸਿੱਖਿਆ, ਸੱਭਿਆਚਾਰ ਅਤੇ ਟਿਕਾਊ ਵਿਕਾਸ ਲਈ ਬੇਹੱਦ ਅਹਿਮ ਹੈ ਕਿਉਂਕਿ....
ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ
ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ : ਕੈਬਨਿਟ ਮੰਤਰੀ ਬੈਂਸ ਚੰਡੀਗੜ੍ਹ, 21 ਫਰਵਰੀ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇੱਕ....
ਅੰਮ੍ਰਿਤਪਾਲ ਦੀ ਮੈਂਬਰਸ਼ਿਪ 'ਤੇ ਸੰਕਟ, ਹਾਈਕੋਰਟ ਨੇ ਕੇਂਦਰ ਨੂੰ ਪੁੱਛਿਆ ਕੀ ਉਸ ਨੇ ਸੀਟ ਖਾਲੀ ਐਲਾਨਣ ਲਈ ਕਮੇਟੀ ਬਣਾਈ ਸੀ ਜਾਂ ਨਹੀਂ
ਚੰਡੀਗੜ੍ਹ, 21 ਫਰਵਰੀ 2025 : ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਉਹ ਜੇਲ੍ਹ ਤੋਂ ਬਾਹਰ ਆ ਕੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ। ਇਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਸ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ 'ਚ ਕਿਹਾ ਹੈ ਕਿ....
ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰਿਆਂ ਨੂੰ ਲਿਆਉਣ ਲਈ ਦ੍ਰਿੜ : ਰਾਜਾ ਵੜਿੰਗ
ਚੰਡੀਗੜ੍ਹ, 20 ਫਰਵਰੀ 2025 : ਚੰਡੀਗੜ੍ਹ ਵਿਖੇ ਪੰਜਾਬ ਯੂਥ ਕਾਂਗਰਸ ਦੀ ਸੂਬਾ ਪੱਧਰੀ ਕਾਰਜਕਰਨੀ ਮੀਟਿੰਗ ਹੋਈ। ਇਸ ਮਿਲਣੀ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਮਾਜ ਦੀ ਬਿਹਤਰੀ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ‘ਤੇ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਸ਼੍ਰੀ ਰਵਿੰਦਰ ਉੱਤਮ ਰਾਓ ਡਾਲਵੀ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਉਦੈ ਭਾਨੂ ਚਿੱਬ, ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਸਹਿਬਾਨ ਵੀ ਮੌਜ਼ੂਦ ਰਹੇ।....
ਦਿੱਲੀ ਪੰਥਕ ਕਾਨਫਰੰਸ ’ਚ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਸਪਸ਼ਟ ਸਾਜ਼ਿਸ਼: ਅਕਾਲੀ ਦਲ
ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੇ ਗਿਆਨੀ ਹਰਪ੍ਰੀਤ ਸਿੰਘ ’ਤੇ ਮਨਜਿੰਦਰ ਸਿੰਘ ਸਿਰਸਾ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿਚ ਬਚਾਉਣ ਦਾ ਦੋਸ਼ ਲਗਾਇਆ ਚੰਡੀਗੜ੍ਹ, 20 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਿਹਾ ਕਿ ਅਖੌਤੀ ਪੰਥਕ ਕਨਵੈਨਸ਼ਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਹਿਣ ’ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ....
ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ
ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ 'ਤੇ ਜ਼ੋਰ ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ....
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ....
12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
ਵਿਦਿਆਰਥੀਆਂ ਤੋਂ ਜ਼ਿੰਦਗੀ ਵਿੱਚ ਮਿੱਥੇ ਟੀਚਿਆਂ ਬਾਰੇ ਪੁੱਛਿਆ ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭੇਜਿਆ: ਹਰਜੋਤ ਬੈਂਸ ਫਾਰਮ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਦਿਆਰਥੀਆਂ ਨੂੰ 'ਸ਼ੁਭਕਾਮਨਾਵਾਂ' ਵਾਲਾ ਸੰਦੇਸ਼ ਵੀ ਭੇਜਿਆ ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ....
ਵਿਜੀਲੈਂਸ ਵੱਲੋਂ  30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਗ੍ਰਿਫ਼ਤਾਰ
ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।....
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਬ ਕਮੇਟੀ ਦੀ ਮੀਟਿੰਗ ਵਿੱਚ ਮਜ਼ਦੂਰਾਂ ਦੀਆਂ ਕਈ ਮੰਗਾਂ ਨੂੰ ਪ੍ਰਵਾਨਗੀ
ਚੰਡੀਗੜ੍ਹ, 19 ਫਰਵਰੀ 2025 : ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਾਹਿਬ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪੰਚਾਇਤ ਵਿਭਾਗ ਅਤੇ ਸਹਿਕਾਰੀ ਸਭਾ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੈਨਲ ਮੀਟਿੰਗ ਕੀਤੀ ਗਈ ਜਿਸ....
ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਚੀਮਾ
ਪੰਜਾਬੀ ਸਭਾ ਨਾਲ ਕੀਤੀ ਮੀਟਿੰਗ ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ....
ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ਸਿੱਖਾਂ ਨੂੰ ਡਿਪੋਰਟ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ : ਮਜੀਠੀਆ
ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ ਚੰਡੀਗੜ੍ਹ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ ਪਾਰਟੀ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਜਿਸਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ....