ਚੰਡੀਗੜ੍ਹ, 9 ਨਵੰਬਰ : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਜੋਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੁਲਾਜਮ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੀਵਾਲੀ ਮੌਕੇ ਮੁਲਾਜਮਾਂ ਦਾ ਬਣਦਾ ਡੀ.ਏ. ਜਲਦ ਰਿਲੀਜ਼ ਕੀਤਾ ਜਾਵੇ ਅਤੇ ਚੰਡੀਗੜ ਪ੍ਰਸ਼ਾਸ਼ਨ ਵਾਂਗ ਦੀਵਾਲੀ ਬੋਨਸ ਵੀ ਦਿੱਤਾ ਜਾਵੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰਮੁੱਖ....
ਚੰਡੀਗੜ੍ਹ
ਸਮੂਹ ਵਿੱਦਿਅਕ ਸੰਸਥਾਵਾਂ ‘ਚ ਪੰਜਾਬੀ ਨੂੰ ਲਾਜ਼ਮੀ ਭਾਸ਼ਾ ਵਜੋਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਕਿਹਾ ਚੰਡੀਗੜ੍ਹ, 9 ਨਵੰਬਰ : ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਜਮੀ ਪੰਜਾਬੀ ਪੜ੍ਹਾਉਣ ਤੇ ਪੰਜਾਬੀ ਵਿੱਚ ਦਫਤਰੀ ਕੰਮ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ....
ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ....
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ....
"ਜਲ ਦੀਵਾਲੀ" ਮੁਹਿੰਮ ਦਾ ਮੁੱਖ ਉਦੇਸ਼ ਔਰਤਾਂ ਦੇ ਸਸ਼ਕਤੀਕਰਨ ਅਤੇ ਜਲ ਸਰੋਤਾਂ ਦੇ ਪ੍ਰਬੰਧਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣਾ ਚੰਡੀਗੜ੍ਹ, 8 ਨਵੰਬਰ : ਪੰਜਾਬ ਸੂਬੇ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਫਲੈਗਸ਼ਿਪ ਸਕੀਮਾ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਮਿਤੀ 7 ਤੋਂ 9 ਨਵੰਬਰ ਤੱਕ “ਜਲ-ਦੀਵਾਲੀ” ਮਨਾਈ....
ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ....
ਚੰਡੀਗੜ੍ਹ, 7 ਨਵੰਬਰ : ਪਟਿਆਲਾ ਜੇਲ੍ਹ ਦੇ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਗਈ ਹੈ। ਰਾਜੋਆਣਾ ਨੇ ਚਿੱਠੀ ਵਿਚ ਲਿਖਿਆ ਕਿ, ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ....
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਚੰਡੀਗੜ੍ਹ, 07 ਨਵੰਬਰ : ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ....
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ, ਵਿਆਹ ਵਿੱਚ ਪਰਿਵਾਰ ਸਮੇਤ ਕੀਤੀ ਸ਼ਿਰਕਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹੋਏ ਵਿਆਹ ‘ਚ ਹਾਜ਼ਰ ਚੰਡੀਗੜ੍ਹ, 7 ਨਵੰਬਰ : ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਵਿਆਹ ਵਿੱਚ ਹਾਜ਼ਰ ਸਨ।....
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਗਈ....
ਚੰਡੀਗੜ੍ਹ, 6 ਨਵੰਬਰ : ਡੀਜੀਪੀ ਵਜੋਂ ਆਪਣੀ ਨਿਯੁਕਤੀ ਮੁਤਾਬਕ ਪੁਲਿਸ ਮੁਖੀ ਦੇ ਅਹੁਦੇ 'ਤੇ ਵਾਪਸੀ ਦੀ ਮੰਗ ਕਰਦਿਆਂ ਵੀਕੇ ਭਾਵਰਾ ਵੱਲੋਂ ਦਾਖਲ ਅਰਜੀ 'ਤੇ ਕੈਟ ਨੇ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੇ ਹੋਰਨਾਂ ਤੋਂ ਜਵਾਬ ਮੰਗਿਆ ਹੈ। ਅਰਜੀ ਵਿਚ ਭਵਰਾ ਨੇ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਪਿਛਲੀ ਸਰਕਾਰ ਦੇ ਨਿਯੁਕਤ ਡੀਜੀਪੀ ਹੋਣ ਕਾਰਨ ਵਿਤਕਰਾ ਕੀਤਾ ਗਿਆ ਤੇ ਕੁਝ ਅਹਿਮ ਜਨਤਕ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕਰਨ 'ਤੇ ਪੰਜਾਬ ਤੋਂ ਬਾਹਰਲੇ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ....
ਚੰਡੀਗੜ੍ਹ, 6 ਨਵੰਬਰ : ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਕੁੱਲ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਕਿਸਾਨਾਂ ਵੱਲੋਂ ਕੁੱਲ 1,09,240....
ਚੰਡੀਗੜ੍ਹ, 6 ਨਵੰਬਰ : ਈ.ਡੀ. ਦੀ ਟੀਮ ਵਲੋਂ AAP MLA ਜਸਵੰਤ ਸਿੰਘ ਗੱਜਣਮਾਜਰਾ ਆਪਣੇ ਪੁੱਛਗਿੱਛ ਵਾਸਤੇ ਆਪਣੇ ਨਾਲ ਲੈ ਕੇ ਜਾਣ ਦੀ ਖ਼ਬਰ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਸਵੇਰੇ ਕਰੀਬ ਸਾਢੇ 10 ਵਜੇ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਇਹ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਸੰਗਰੂਰ ਤੋਂ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਭਾਰੀ....
ਚੰਡੀਗੜ੍ਹ, 4 ਨਵੰਬਰ : ਨੇਪਾਲ ‘ਚ ਸ਼ੁੱਕਰਵਾਰ ਰਾਤ 11:32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸਦੀ 6.4 ਤੀਬਰਤਾ ਰਹੀ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਭੂਮੀਗਤ ਸੀ। ਭੂਚਾਲ ਕਾਰਨ ਕਰੀਬ 70 ਲੋਕਾਂ ਦੀ ਮੌਤ ਹੋ ਗਈ ਹੈ। ਨੇਪਾਲ ਦੇ ਦੋ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰੁਕਮ ਪੱਛਮੀ ਵਿੱਚ 36 ਅਤੇ ਜਾਜਰਕੋਟ ਵਿੱਚ 34 ਮੌਤਾਂ ਹੋਈਆਂ ਹਨ। ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ, ਪੰਜਾਬ, ਨੋਇਡਾ....
ਚੰਡੀਗੜ੍ਹ, 4 ਨਵੰਬਰ : ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਵੋਟਾਂ ਬਣਾਉਣ ਦਾ ਕੰਮ ਫਰਵਰੀ ਤੱਕ ਵਧਾਇਆ ਜਾਵੇ ਤਾਂ ਜੋ ਸਮੁੱਚਾ ਸਿੱਖ ਭਾਈਚਾਰਾ ਆਪਣੀ ਸ਼ਮੂਲੀਅਤ ਕਰ ਸਕੇ। ਵਫਦ ਨੇ ਮੰਗ ਕੀਤੀ ਕਿ ਹਰ ਵੋਟਰ ਦੀ ਫੋਟੋ ਲਾਉਣੀ ਜ਼ਰੂਰੀ ਕਰਾਰ ਦਿੱਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗਲਤ ਵੋਟ ਨਾ ਪਾ ਸਕੇ। ਪਾਰਟੀ ਦੇ ਤਜਿੰਦਰ ਸਿੰਘ ਪੰਨੂ ਮੁਤਾਬਕ....