ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 27 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ....
ਚੰਡੀਗੜ੍ਹ
ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ ‘ਤੇ ਵੀ....
ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ....
ਚੰਡੀਗੜ੍ਹ, 27 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ....
ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 26 ਅਕਤੂਬਰ : ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ....
'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ- ਇਹ ਅਕਾਲੀ ਦਲ ਦੇ ਆਗੂਆਂ ਦੀ ਨੀਵੇਂ ਪੱਧਰ ਦੀ ਰਾਜਨੀਤੀ ਨੂੰ ਦਰਸਾਉਂਦਾ ਹੈ ਅਕਾਲੀ ਦਲ ਦੇ ਆਗੂ ਜਿੰਨੇ ਮਰਜ਼ੀ ਝੂਠ ਫੈਲਾ ਲੈਣ ਪਰ ਪੰਜਾਬ ਦੇ ਲੋਕ ਹੁਣ ਬਾਦਲ ਪਰਿਵਾਰ ਨੂੰ ਕੋਈ ਸਤਿਕਾਰ ਨਹੀਂ ਦੇਣਗੇ - ਕੰਗ ਜੇਕਰ ਅਕਾਲੀ ਦਲ ਸੋਚਦਾ ਹੈ ਕਿ ਐਡਿਟ ਕੀਤੀ ਵੀਡੀਓ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖਰਾਬ ਹੋ ਜਾਵੇਗਾ ਅਤੇ ਉਸ ਦੀ ਰਾਜਨੀਤੀ ਚਮਕੇਗੀ ਤਾਂ ਅਜਿਹਾ ਬਿਲਕੁਲ ਨਹੀਂ ਹੋਣ ਵਾਲਾ - ਕੰਗ ਬਾਦਲ ਪਰਿਵਾਰ ਨੇ ਅਕਾਲੀ ਦਲ ਦਾ ਨਾਮ....
ਚੰਡੀਗੜ੍ਹ, 26 ਅਕਤੂਬਰ : ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦਾ ਪਰਿਵਾਰ ਵੱਲੋਂ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਪਰਿਵਾਰ ਨੇ ਇਨਸਾਫ ਮਿਲਣ ਤੱਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਪਰਿਵਾਰ ਨੇ ਮ੍ਰਿਤਕ ਪ੍ਰੋਫੈਸਰ ਦਾ ਸਸਕਾਰ ਕਰਨ ਤੋਂ ਨਾਂਹ ਕੀਤੀ....
ਕੌਮਾਂਤਰੀ ਟੂਰਨਾਮੈਂਟਾਂ ‘ਚ ਵੱਧ ਤੋਂ ਵੱਧ ਓਵਰਸੀਜ਼ ਗੱਤਕਾ ਫੈਡਰੇਸ਼ਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਵਾਂਗੇ : ਫੂਲ ਰਾਜ ਸਿੰਘ ਚੰਡੀਗੜ, 26 ਅਕਤੂਬਰ : ਵਿਸ਼ਵ ਗੱਤਕਾ ਫੈਡਰੇਸ਼ਨ ਨੇ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਦੇ ਸਹਿਯੋਗ ਨਾਲ ਵਿਸ਼ਵ ਪੱਧਰ ‘ਤੇ ਪੈਰ ਪਸਾਰਨ ਲਈ ਆਪਣੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੀ ਸਥਾਪਨਾ ਕਰਦਿਆਂ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਫੂਲ ਰਾਜ ਸਿੰਘ ਸਾਬਕਾ....
ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਲਈ ਰਵਾਇਤੀ ਪਾਰਟੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਸੂਬੇ ਦੇ ਲੋਕ ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ। ਇਸ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਸੂਬੇ ਦੇ ਲੋਕਾਂ ਨੂੰ ਖੁੱਲ੍ਹਾ....
ਚੰਡੀਗੜ੍ਹ, 26 ਅਕਤੂਬਰ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ ਮੁਤਾਬਿਕ, ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾਕਟਰ ਗੁਰਵੀਨ ਕੌਰ ਹੈ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਰ ਕੌਰ ਮੰਗਣੀ ਕਰਵਾਉਣਗੇ ਅਤੇ 7 ਨਵੰਬਰ ਨੂੰ ਉਨ੍ਹਾਂ ਦਾ ਵਿਆਹ ਹੋਵੇਗਾ।
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਪਟਵਾਰੀਆਂ ਵੱਲੋਂ ਖਾਲੀ ਪਏ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ ਛੱਡਣ ਤੋਂ ਬਾਅਦ 3193 ਸਰਕਲਾਂ ਵਿੱਚ ਆਮ ਲੋਕਾਂ ਨੂੰ ਰਜਿਸਟਰੀ ਸਬੰਧੀ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸਤਾਵੇਜ਼ਾਂ ਦੀ ਤਸਦੀਕ ਨਾਲ ਸਬੰਧਤ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਸਰਕਲਾਂ ਵਿੱਚ ਜਾਇਦਾਦਾਂ ਦੀ ਰਜਿਸਟਰੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਗੈਰ ਮਾਲ ਅਧਿਕਾਰੀਆਂ ਨੂੰ....
ਚੰਡੀਗੜ੍ਹ, 25 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ 88 ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਾਰੀ ਨੋਟਿਸ ਵਿਚ ਸਕੂਲਾਂ ਤੋਂ ਹਰੇਕ ਕਲਾਸ ਵਿਚ ਤੈਅਸ਼ੁਦਾ ਸਮਰੱਥਾ ਤੋਂ ਵੱਧ ਬੱਚੇ ਦਾਖਲ ਕਰਨ ਦਾ ਜਵਾਬ ਮੰਗਿਆ ਗਿਆ ਹੈ। ਸਕੂਲਾਂ ਤੋਂ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦਾ ਕਾਰਨ ਪੁੱਛਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਕ 10ਵੀਂ ਤੇ 12ਵੀਂ ਕਲਾਸ ਵਿਚ 50-50 ਵਿਦਿਆਰਥੀ ਜਦੋਂ ਕਿ ਆਰਟਸ ਲਈ 60 ਵਿਦਿਆਰਥੀ ਦਾਖਲ ਕਰਨ ਦੇ....
ਚੰਡੀਗੜ, 25 ਅਕਤੂਬਰ : ਪੰਜਾਬ ਸਰਕਾਰ ਨੇ ਸੂਬੇ ਵਿੱਚ 'ਸੰਪੂਰਨ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ ਵਿੱਚ ਉਦਯੋਗ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਹੈ। ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਦੀ ਅਗਵਾਈ ਸਬੰਧਤ ਉਦਯੋਗਿਕ ਖੇਤਰ ਦੇ ਇੱਕ ਨਾਮਵਰ ਵਿਅਕਤੀ ਦੁਆਰਾ ਕੀਤੀ ਜਾਵੇਗੀ ਜੋ ਇੱਕ ਕੈਬਨਿਟ ਮੰਤਰੀ ਦੇ ਬਰਾਬਰ ਦਾ ਦਰਜਾ ਪ੍ਰਾਪਤ ਕਰੇਗਾ। ਇਸ ਨਾਲ ਕਾਰੋਬਾਰੀਆਂ ਨੂੰ ਲਾਭ ਮਿਲੇਗਾ ਅਤੇ ਜਿਨ੍ਹਾਂ ਕਾਰੋਬਾਰੀਆਂ ਨੂੰ ਸਰਕਾਰੀ ਦਫਤਰਾਂ ’ਚ ਕੰਮ ਕਰਵਾਉਣ ਸਮੇਂ ਦਿੱਕਤਾਂ....
ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੌਰਵ ਯਾਦਵ ਨੂੰ ਪੁੱਛਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਦੀ ਫੋਰਸ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਬਚਾਅ ਕਿਉਂ ਕਰ ਰਹੀ ਹੈ ਤੇ ਉਹਨਾਂ ਨੂੰ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਟੀਚਰ ਡਾ. ਬਲਵਿੰਦਰ ਕੌਰ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਕਰਾਰ ਦਿੱਤੇ ਜਾਣ ਤੋਂ....
24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ ਚੰਡੀਗੜ੍ਹ, 25 ਅਕਤੂਬਰ : ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ 'ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17....