ਚੰਡੀਗੜ੍ਹ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ
“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ....
ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ 
ਚੰਡੀਗੜ੍ਹ, 24 ਫਰਵਰੀ : ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ ਹੈ। ਹੁਣ ਪ੍ਰੀਤਪਾਲ ਸਿੰਘ ਦਾ ਚੰਡੀਗੜ੍ਹ ਪੀ.ਜੀ.ਆਈ ‘ਚ ਇਲਾਜ਼ ਚੱਲੇਗਾ। ਇਸ ਦੌਰਾਨ ਪ੍ਰੀਤਪਾਲ ਸਿੰਘ ਦੀ ਘਰਵਾਲੀ ਨੇ ਕਿਹਾ ਕਿਹਾ ਕਿ ਪ੍ਰੀਤਪਾਲ ਸਿੰਘ ਉਥੇ ਕਹਿੰਦੇ ਰਹੇ ਕਿ ਉਨ੍ਹਾਂ ਨੇ ਪੰਜਾਬ ਜਾਣਾ ਹੈ। ਉਨ੍ਹਾਂ ਦੱਸਿਆ ਕਿ ਚਿਹਰੇ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਘਰਵਾਲੀ ਨੇ ਦੱਸਿਆ ਕਿ ਅਜੇ ਉਹ ਗੱਲ ਨਹੀਂ ਕਰ ਸਕਦੇ, ਬਾਅਦ ‘ਚ ਪਤਾ ਚੱਲੇਗਾ ਕਿ ਸੱਟਾਂ....
ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ
ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ....
ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼, ਜ਼ਿਲ੍ਹੇ ’ਚ 3 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਅਧਿਕਾਰੀਆਂ ਦੇ ਤਬਾਦਲੇ ਜ਼ਿਲ੍ਹੇ ਤੋਂ ਬਾਹਰ ਕੀਤੇ ਜਾਣ
ਉਨ੍ਹਾਂ ਨੂੰ ਇਕੋ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤਾ ਜਾਵੇ ਚੰਡੀਗੜ੍ਹ, 24 ਫਰਵਰੀ : ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ....
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼....
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ : ਜੌੜਾਮਾਜਰਾ
ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿੱਚ 1 ਜੂਨ ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 24 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ....
ਪੰਜਾਬ ਭਾਜਪਾ ਦੇ ਪ੍ਰਧਾਨ ਕਿਸਾਨਾਂ ਨਾਲ ਖੜ੍ਹੇ, ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ 
ਚੰਡੀਗੜ੍ਹ, 23 ਫਰਵਰੀ : ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨੌਜਵਾਨ ਸੁਭਕਰਨ ਸਿੰਘ ਦੀ....
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ 
ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਫਰਵਰੀ : ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ....
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
ਚੰਡੀਗੜ੍ਹ 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ....
ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁੱਖਦਾਈ, ਹਰਿਆਣਾ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ : ਰਾਜਾ ਵੜਿੰਗ
ਚੰਡੀਗੜ੍ਹ, 22 ਫਰਵਰੀ : ਕਾਂਗਰਸ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਸ ਲਈ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁੱਖਦਾਈ ਹੈ। ਲੋਕਤੰਤਰ ਵਿੱਚ ਸਭ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੁੰਦਾ ਹੈ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਾਡੇ ਉੱਤੇ ਗੋਲੀਆਂ ਚਲਾ ਰਹੀ ਹੈ। ਸਾਡਾ....
ਪੰਜਾਬ ਸਰਕਾਰ ਸ਼ਹੀਦ ਹੋਏ ਕਿਸਾਨ ਸ਼ੁਭਕਰਮਨ ਸਿੰਘ ਦੇ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰੇ : ਰਾਕੇਸ਼ ਟਿਕੈਤ
ਚੰਡੀਗੜ, 22 ਫਰਵਰੀ : ਚੰਡੀਗੜ ਵਿੱਚ ਅੱਜ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਧਰਨੇ ਵਿਚ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦਾ ਮੁੱਦਾ ਵਿਚਾਰਿਆ ਗਿਆ। ਕਿਸਾਨਾ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਹਾਈਵੇ 'ਤੇ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਹੀ 14 ਮਾਰਚ ਨੂੰ ਇਕ ਦਿਨ ਦਾ ਪ੍ਰੋਗਰਾਮ ਦਿੱਲੀ ਵਿੱਚ ਹੋਵੇਗਾ। ਸੁਪਰੀਮ ਕੋਰਟ ਕਹਿ ਰਿਹਾ ਹੈ ਅਤੇ ਸਰਕਾਰ ਕਹਿ ਰਹੀ ਹੈ ਇਕ ਦਿਨ ਲਈ ਬਿਨਾਂ....
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ
ਸਾਲ 2024-25 ਦਾ ਬਜਟ 5 ਮਾਰਚ ਨੂੰ ਪੇਸ਼ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ....
ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ : ਕੈਬਨਿਟ ਮੰਤਰੀ ਈ.ਟੀ.ਓ 
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ,....
ਸੰਯੁਕਤ ਕਿਸਾਨ ਮੋਰਚਾ 23 ਫਰਵਰੀ ਨੂੰ ਪੂਰੇ ਦੇਸ਼ ਵਿੱਚ ਮਨਾਏਗਾ ਬਲੈਕ ਡੇਅ
ਚੰਡੀਗੜ੍ਹ, 22 ਫਰਵਰੀ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਮਾਹੌਲ ਸ਼ਾਂਤ ਰਿਹਾ। ਬੀਤੇ ਦਿਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਮਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ ਕੱਲ੍ਹ ਯਾਨੀ 23 ਫਰਵਰੀ ਨੂੰ ਲਿਆ ਜਾਵੇਗਾ। ਅੱਜ....
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ ਵੰਡ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਲਈ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਸਕੀਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ ਝਲਕਦੀ ਪਾਰਦਰਸ਼ਤਾ ਹੀ ਇਸ ਦੀ ਮੁੱਖ ਵਿਸ਼ੇਸ਼ਤਾ ਹੈ। ਸਕੀਮ ਤਹਿਤ ਪੈਕ ਕੀਤੀ....