ਚੰਡੀਗੜ੍ਹ

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ : ਭੁੱਲਰ
ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ ਕਿਹਾ, ਸਰਕਾਰ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ "ਸੜਕੀ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਅਤੇ ਸੜਕ ਸੁਰੱਖਿਆ 'ਤੇ ਲੈਕਚਰ ਕਰਵਾਇਆ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ 'ਚ ਵੱਖ-ਵੱਖ ਸੜਕ ਸੁਰੱਖਿਆ ਗਤੀਵਿਧੀਆਂ ਕਰਵਾਈਆਂ ਚੰਡੀਗੜ੍ਹ, 14 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ....
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ ਡਾ. ਬਲਬੀਰ ਸਿੰਘ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ ਚੰਡੀਗੜ੍ਹ, 14 ਫ਼ਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ....
ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਫੋਰਸ ਵਰਤਣ ਲਈ ਹਰਿਆਣਾ ਸਰਕਾਰ ਦੀ ਕੀਤੀ ਘੋਰ ਨਿੰਦਾ
ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ : ਸੰਧਵਾਂ ਕੇਂਦਰ ਸਰਕਾਰ ਨੂੰ ਖੁੱਲ੍ਹੀ ਚਰਚਾ ਵਾਸਤੇ ਅੱਗੇ ਆਉਣ ਲਈ ਕਿਹਾ ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਵਿਚਾਰਚਰਚਾ ਲਈ ਸੱਦਿਆ ਜਾਵੇ। ਕੌਮੀ ਰਾਜਧਾਨੀ ਦੇ ਰਾਹ ‘ਚ ਬੈਰੀਕੇਡਿੰਗ ਅਤੇ ਹੋਰ ਰੋਕਾਂ ਲਾਉਣ ਦੀ....
ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 14 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ....
ਕਾਂਗਰਸ ਨੇ ਕਿਸਾਨਾਂ ਦੇ ਹੱਕ 'ਚ ਲਿਆ ਸਟੈਂਡ, ਧਰਨੇ ਦੌਰਾਨ ਕਿਸਾਨਾਂ ਲਈ ਕਾਨੂੰਨੀ ਸਹਾਇਤਾ ਹੈਲਪਲਾਈਨ ਕੀਤੀ ਸ਼ੁਰੂ 
ਚੰਡੀਗੜ੍ਹ, 13 ਫਰਵਰੀ : ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਅੱਜ ਦਿੱਲੀ ਜਾ ਰਹੇ ਹਨ। ਇਹ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ ਕਿ ਜਦੋਂ ਦੇਸ਼ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਦਿੱਲੀ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਰੋਕਣ ਲਈ ਪਾਕਿਸਤਾਨ ਬਾਰਡਰ ਬਣਾਇਆ ਗਿਆ ਸੀ। ਲੰਬੀਆਂ ਰੁਕਾਵਟਾਂ ਲਾਈਆਂ ਗਈਆਂ ਤਾਂ ਜੋ ਕਿਸਾਨ ਦਿੱਲੀ ਨਾ ਪਹੁੰਚ ਸਕਣ।....
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ ‘ਤੇ ਵਿਭਾਗ ਦੇ ਅਧਿਕਾਰੀਆਂ ਨੂੰ....
ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ ਚੰਡੀਗੜ੍ਹ, 13 ਫਰਵਰੀ : ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ....
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਈ.ਟੀ.ਓ
ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕ੍ਰਿਆ ਕਾਰਨ ਹੋਈ 21 ਫੀਸਦੀ ਬਚਤ 15 ਫਰਵਰੀ ਤੋਂ ਸੜਕਾਂ ਦੇ ਮੁੜ ਸ਼ੁਰੂ ਹੋ ਰਹੇ ਨਿਰਮਾਣ ਕਾਰਜਾਂ ਤਹਿਤ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਵੀ ਹੋਣਗੇ ਮੁਕੰਮਲ ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ ਵੈੱਬਸਾਈਟ ‘ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ....
ਦਿੱਲੀ ਦੇ ਬਾਰਡਰ 'ਤੇ ਬੈਰੀਕੇਡਿੰਗ, ਕਈ ਸੜਕਾਂ ਬੰਦ, ਦਿੱਲੀ 'ਚ ਲੱਗੀ ਧਾਰਾ 144
ਚੰਡੀਗੜ੍ਹ, 12 ਫਰਵਰੀ : ਕਿਸਾਨਾਂ ਦੇ ਦਿੱਲੀ ਕੂਚ ਦੀਆਂ ਚੱਲ ਰਹੀਆਂ ਤਿਆਰੀਆਂ ਵਿਚਾਲੇ ਜਿਥੇ ਹਰਿਆਣਾ ਪ੍ਰਸ਼ਾਸਨ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗਾ ਹੋਇਆ ਹੈ, ਉਥੇ ਹੀ ਦਿੱਲੀ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਕਿਸਾਨਾਂ ਦੇ 13 ਫਰਵਰੀ ਨੂੰ ਮਾਰਚ ਤੋਂ ਇੱਕ ਦਿਨ ਪਹਿਲਾਂ ਦਿੱਲੀ ਵਿੱਚ ਵੀ ਧਾਰਾ 144 ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 13 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ‘ਦਿੱਲੀ....
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ....
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 12 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ....
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਨਿਖੇਧੀ, ਗ੍ਰਿਫਤਾਰ ਕਿਸਾਨ ਰਿਹਾਅ ਕਰਨ ਦੀ ਮੰਗ
ਚੰਡੀਗੜ੍ਹ 12 ਫਰਵਰੀ : ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ‘ਤੇ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ਉੱਤੇ ਪਥਰੀਲੀਆਂ ਕੰਧਾਂ ਕੱਢਣ,ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ਉੱਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ....
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ, ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ 
ਚੰਡੀਗੜ੍ਹ, 12 ਫ਼ਰਵਰੀ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ....
ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਰੱਖਿਆ ਯੂਨਿਟਾਂ ਦਾ ਦੌਰਾ ਕੀਤਾ
ਜ਼ੀਰਕਪੁਰ ਅਤੇ ਚੰਡੀਮੰਦਰ ਮਿਲਟਰੀ ਸਟੇਸ਼ਨਾਂ, ਐਨ ਸੀ ਸੀ ਅਤੇ ਟੀ ਬੀ ਆਰ ਐਲ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਚੰਡੀਗੜ੍ਹ: 12 ਫਰਵਰੀ : ਰੱਖਿਆ ਰਾਜ ਮੰਤਰੀ (ਆਰਆਰਐਮ) ਸ਼੍ਰੀ ਅਜੈ ਭੱਟ ਨੇ ਅੱਜ ਪੱਛਮੀ ਕਮਾਂਡ ਹੈੱਡਕੁਆਰਟਰ ਦਾ ਦੌਰਾ ਕੀਤਾ। ਉਨ੍ਹਾਂ ਨੂੰ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ, ਏ.ਵੀ.ਐੱਸ.ਐੱਮ. ਦੁਆਰਾ ਸੰਚਾਲਨ ਅਤੇ ਸੁਰੱਖਿਆ ਸਥਿਤੀ ਅਤੇ ਪ੍ਰਸ਼ਾਸਨਿਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਆਰਆਰਐਮ ਨੇ 474 ਇੰਜੀਨੀਅਰ ਬ੍ਰਿਗੇਡ ਦਾ ਵੀ....