ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ....
ਚੰਡੀਗੜ੍ਹ
![](/sites/default/files/styles/250x170/public/2025-01/41.jpg?itok=nD3YvyLc)
ਚੰਡੀਗੜ੍ਹ, 07 ਜਨਵਰੀ 2025 : ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ....
![](/sites/default/files/styles/250x170/public/2025-01/30_2.jpg?itok=Ekg6_MNE)
ਪੰਜਾਬ 'ਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ: ਸਿਬਿਨ ਸੀ 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਚੰਡੀਗੜ੍ਹ, 7 ਜਨਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ....
![](/sites/default/files/styles/250x170/public/2025-01/29_2.jpg?itok=H_11FlhM)
ਚੰਡੀਗੜ੍ਹ,7 ਜਨਵਰੀ 2025 : ਪੰਜਾਬ ਸਣੇ ਉੱਤਰੀ ਭਾਰਤ ‘ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਠੰਡ ਨੂੰ ਦੇਖਦੇ ਹੋਏ ਪੰਜਾਬ ‘ਚ 13 ਜਨਵਰੀ (ਸੋਮਵਾਰ) ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਠੰਡ ਤੇ ਧੁੰਦ ਦੇ ਵਧਣ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ 7 ਜਨਵਰੀ ਤੱਕ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ....
![](/sites/default/files/styles/250x170/public/2025-01/28_2.jpg?itok=28Vi_mFf)
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 7 ਜਨਵਰੀ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ....
![](/sites/default/files/styles/250x170/public/2025-01/19_3.jpg?itok=jbuwoclK)
ਚੰਡੀਗੜ੍ਹ, 06 ਜਨਵਰੀ 2025 : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਬਰਖ਼ਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਗੁਰਸ਼ੇਰ ਸਿੰਘ ਸੰਧੂ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਗੁਰਸ਼ੇਰ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ 4 ਵਾਰ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਹ ਜਾਂਚ ਵਿੱਚ ਸ਼ਾਮਿਲ ਨਹੀਂ ਹੋਇਆ। ਕਾਊਂਟਰ ਇੰਟੈਲੀਜੈਂਸ ਨੇ ਵੀ ਗੁਰਸ਼ੇਰ ਖਿਲਾਫ਼ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ....
![](/sites/default/files/styles/250x170/public/2025-01/12_4.jpg?itok=D_vR1mF2)
ਚੰਡੀਗੜ੍ਹ, 5 ਜਨਵਰੀ 2025 : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵਿੱਚ ਸਾਰੀਆਂ ਪਾਰਟੀਆਂ ਦੇ ਸਿਆਸੀ ਆਗੂਆਂ ਨੂੰ ਪੱਤਰ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ "ਭਾਰਤ ਰਤਨ" ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਭਾਜਪਾ ਦੇ ਅਸ਼ਵਨੀ ਸ਼ਰਮਾ ਅਤੇ....
![](/sites/default/files/styles/250x170/public/2025-01/11_3.jpg?itok=KTbC-_uh)
ਚੰਡੀਗੜ੍ਹ, 5 ਜਨਵਰੀ 2025 : ਪਤੰਗ ਉਡਾਉਣ ਵਾਲਿਆਂ ਨੂੰ ਹੁਣ ਸਾਵਧਾਨ ਰਹਿਣਾ ਪਵੇਗਾ। ਸੂਬੇ ਵਿੱਚ ਨਾਇਲੌਨ, ਪਲਾਸਟਿਕ ਜਾਂ ਚਾਈਨਾ ਡੋਰ ਸਣੇ ਕਿਸੇ ਵੀ ਸਿੰਥੈਟਿਕ ਸਮੱਗਰੀ ਨਾਲ ਬਣੀ ਡੋਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਵਿੱਚ ਚਾਈਨਾ ਡੋਰ ਵੇਚਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ 1986 ਦੇ ਕਾਨੂੰਨ ਤਹਿਤ ਕਾਰਵਾਈ ਹੋਵੇਗੀ ਅਤੇ....
![](/sites/default/files/styles/250x170/public/2025-01/10_3.jpg?itok=6demLTsx)
ਚੰਡੀਗੜ੍ਹ, 5 ਜਨਵਰੀ 2025 : ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਾਫੀ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਾਂ ਪਰ ਸਾਡੀਆਂ ਮਗਾਂ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਅਸੀਂ ਬੱਸਾਂ ਬੰਦ ਰੱਖਾਂਗੇ ਤੇ ਹੜਤਾਲ ਕਰਾਂਗੇ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ....
![](/sites/default/files/styles/250x170/public/2025-01/01_3.jpg?itok=4lHraDKi)
ਕਿਹਾ, ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਖੋਲਿਆ ਗਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜਨਵਰੀ 2025 : ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ....
![](/sites/default/files/styles/250x170/public/2025-01/16_1.jpg?itok=iyC6Jswv)
ਏ.ਟੀ.ਓ ਬਠਿੰਡਾ, ਉਸਦੇ ਗੰਨਮੈਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੀਤਾ ਤਲਬ ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ....
![](/sites/default/files/styles/250x170/public/2025-01/11_2.jpg?itok=SRPZhsVA)
ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਬੇਨਤੀ ਪੱਤਰ ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਲਿਖਿਆ ਹੈ। ਇਸ ਬੇਨਤੀ ਪੱਤਰ ‘ਚ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪੰਥ ਪ੍ਰਤੀ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਜਰੂਰ....
![](/sites/default/files/styles/250x170/public/2025-01/07_2.jpg?itok=X8lE6hzb)
ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2....
![](/sites/default/files/styles/250x170/public/2025-01/05_4.jpg?itok=yQJBQ5M4)
ਚੰਡੀਗੜ੍ਹ, 4 ਜਨਵਰੀ 2025 : ਡਿਬਰੂਗੜ੍ਹ ਜੇਲ੍ਹ ‘ਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਹੋਰ ਪੰਥਕ ਆਗੂਆਂ ਵੱਲੋਂ ਮਿਲ ਕੇ ਸੂਬੇ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਖੁਲਾਸਾ ਹੋ ਚੁੱਕਾ ਹੈ। ਪੰਜਾਬ ਦੇ ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਵੀਂ ਸਿਆਸੀ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ....
![](/sites/default/files/styles/250x170/public/2025-01/04_1.jpg?itok=1csACjsQ)
ਚੰਡੀਗੜ੍ਹ, 4 ਜਨਵਰੀ 2025 : ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ....