ਚੰਡੀਗੜ੍ਹ

ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ....
ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਲਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ : ਹਰਪਾਲ ਸਿੰਘ ਚੀਮਾ 
ਵਿੱਤ ਮੰਤਰੀ ਚੀਮਾ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਦੁਆਰਾ ਕਰਜ਼ੇ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕਰੜਾ ਜਵਾਬ ਮਾਨ ਸਰਕਾਰ ਵੱਲੋਂ ਪੁਰਾਣੇ ਕਰਜ਼ੇ 'ਤੇ ਵਿਆਜ ਦਰਾਂ ਵਿੱਚ ਕਟੌਤੀ ਕਰਵਾਕੇ ਹਜਾਰਾਂ ਕਰੋੜਾਂ ਦੀ ਬਚਤ ਜੀਐਸਟੀ 'ਚ 17% ਅਤੇ ਆਬਕਾਰੀ ਮਾਲੀਏ ਵਿੱਚ 44% ਵਾਧਾ ਦਰਜ ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ....
ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ : ਡਾ. ਬਲਜੀਤ ਕੌਰ 
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 25 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ....
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ ਲਈ ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ....
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ 
ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ....
ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੀ ਬਜਾਏ ਮਾਨ ਸਰਕਾਰ ਕਰਜਈ ਕਰ ਰਹੀ ਹੈ : ਸੁਨੀਲ ਜਾਖੜ 
ਚੰਡੀਗੜ੍ਹ, 24 ਸਤੰਬਰ : ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿੱਤੀ ਤਬਾਹੀ ਦੇ ਕੰਢੇ ਤੇ ਪਹੁੰਚਾ ਦਿੱਤਾ ਹੈ, ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਨੇ ਡੇਢ ਸਾਲ ਵਿੱਚ 50 ਹਜ਼ਾਰ ਕਰੋੜ ਤੋਂ ਜਿਆਦਾ ਕਰਜ਼ਾ ਚੁੁੱਕਿਆ ਹੈ। ਇਸ ਤੋਂ ਇਲਾਵਾ ਇਸ ਸਾਲ ਦੇ ਅਪ੍ਰੈਲ ਤੋਂ ਜੁਲਾਈ ਦੇ ਅਮਤ ਤੱਕ ਤਕਰੀਬਨ 4 ਮਹੀਨਿਆਂ ਵਿੱਚ....
ਐਨਆਈਏ ਵੱਲੋਂ ਖਾਲਿਸਤਾਨ ਸਮਰਥਕਾਂ ਦੀ ਨਵੀਂ ਸੂਚੀ ਜਾਰੀ, ਜਾਇਦਾਦਾਂ ਕੁਰਕ ਕਰਨ ਦੀ ਤਿਆਰੀ
ਚੰਡੀਗੜ੍ਹ, 24 ਸਤੰਬਰ : ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ ਐਨਆਈਏ ਨੇ ਕਈ ਖਾਲਿਸਤਾਨ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਸੂਚੀ ਵਿੱਚ ਸ਼ਾਮਲ ਸਾਰੇ ਲੋਕਾਂ ਦੀਆਂ ਜਾਇਦਾਦਾਂ ਵੀ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ।ਇਸ ਸੂਚੀ ਵਿੱਚ ਪਰਮਜੀਤ ਸਿੰਘ ਪੰਮਾ, ਕੁਲਵੰਤ ਮੁਠੜਾ, ਸੁਖਪਾਲ ਸਿੰਘ, ਸਰਬਜੀਤ ਬੇਨੂਰ, ਕੁਲਵੰਤ, ਗੁਰਪ੍ਰੀਤ ਸਿੰਘ, ਹਰਜਾਪ, ਹਰਪ੍ਰੀਤ ਸਿੰਘ, ਰਣਜੀਤ ਨੀਟਾ....
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ : ਧਾਲੀਵਾਲ 
ਚੰਡੀਗੜ੍ਹ, 24 ਸਤੰਬਰ : ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ....
ਪੰਜਾਬੀ ਨਾ ਪੜ੍ਹਾਉਣ ਵਾਲਿਆਂ ਨੂੰ ਹੋਣਗੇ ਜੁਰਮਾਨੇ : ਹਰਜੋਤ ਬੈਂਸ 
ਪੰਜਾਬੀ ਚੇਤਨਾ ਬੱਸ ਰੈਲੀ ਨੂੰ ਹਰਜੋਤ ਬੈਂਸ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਜੇ ਇੱਥੇ ਪੰਜਾਬ ਭਵਨ ਵਿਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਈ ਜਾ ਰਹੀ ਪੰਜਾਬੀ ਭਾਸ਼ਾ ਚੇਤਨਾ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ VPS ਅਤੇ ਇਸ ਦੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਦੇ ਯਤਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਸਰਕਾਰ ਨੇ ਪਿਛਲੇ ਡੇਢ ਸਾਲ ਵਿਚ ਪੰਜਾਬ ਨੂੰ ਸੁਰੱਖਿਅਤ ਕਰਨ , ਇਸ ਦੇ....
ਅਦਾਲਤ ਵੱਲੋਂ ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫ਼ਤਿਆਂ ਦੀ ਪੈਰੋਲ
ਚੰਡੀਗੜ੍ਹ, 23 ਸਤੰਬਰ : ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਅਦਾਲਤ ਨੇ 8 ਹਫ਼ਤਿਆਂ ਲਈ ਪੈਰੋਲ ਦਿੱਤੀ ਹੈ। ਉਸਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ। ਉਸ ਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤ ਕੇਂਦਰ ਵਿੱਚ ਰੱਖਿਆ ਗਿਆ ਹੈ। ਉਥੇ ਉਸਦਾ ਇਲਾਜ ਚੱਲ ਰਿਹਾ ਹੈ। ਏ.ਯੂ. ਦੀ ਰਿਪੋਰਟ ਮੁਤਾਬਕ, ਭੁੱਲਰ ਪਿੰਡ ਦਿਆਲਪੁਰ ਭਾਈਕਾ....
ਪ੍ਰਾਇਮਰੀ ਅਧਿਆਪਕਾਂ ਲਈ ਵੱਡਾ ਐਲਾਨ, ਜਲਦ ਹੀ ਕਰਨਗੇ ਫਿਨਲੈਂਡ ਤੋਂ ਸਿਖਲਾਈ ਪ੍ਰਾਪਤ : ਹਰਜੋਤ ਬੈਂਸ 
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਿੱਖਿਆ ਮੰਤਰੀ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸਕੂਲੀ ਸਿੱਖਿਆ ਨੀਤੀ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਕਿਹਾ, ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਵਿਭਾਗ ਵਿੱਚ ਆਈਆਂ ਵੱਡੀਆਂ ਤਬਦੀਲੀਆਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਜਲਦ ਹੀ ਫਿਨਲੈਂਡ ਵਿਖੇ ਸਿਖਲਾਈ ਪ੍ਰਾਪਤ ਕਰਨਗੇ ਹੁਣ ਤੱਕ 200....
ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਈਡੀ ਤੋਂ ਮੰਗਿਆ ਜਵਾਬ
ਚੰਡੀਗੜ੍ਹ, 23 ਸਤੰਬਰ : ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਹਾਈਕੋਰਟ ਨੇ ਈਡੀ ਤੋਂ ਪੁੱਛਿਆ ਕਿ ਖਹਿਰਾ ਖਿਲਾਫ ਚੱਲ ਰਹੇ ਕੇਸ ਤੇ ਕਿਉਂ ਨਾ ਰੋਕ ਲਗਾ ਦਿੱਤੀ ਜਾਵੇ। ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਖਿਲਾਫ 2015 ‘ਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਇੱਕ ਕੇਸ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਅਜੇ ਪੈਂਡਿੰਗ ਸੀ ਤਾਂ ਪਟੀਸ਼ਨਰ....
ਪੰਜਾਬ ਵੇਅਰਹਾਊਸ ਦੇ ਚੇਅਰਮੈਨ ਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਦਾ ਯੋਗਦਾਨ
ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 36.29 ਲੱਖ ਰੁਪਏ ਦਿੱਤੇ ਚੰਡੀਗੜ੍ਹ, 23 ਸਤੰਬਰ : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ। ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ....
ਮਾਨ ਦੇ ਖਤ ਦਾ ਰਾਜਪਾਲ ਵਲੋਂ ਜਵਾਬ, ਕਿਹਾ RDF ਦਾ ਕੇਸ ਸੁਪਰੀਮ ਕੋਰਟ ਦੇ ਵਿਚਾਰ ਅਧੀਨ 
ਚੰਡੀਗੜ੍ਹ, 22 ਸਤੰਬਰ : ਬੀਤੇ ਦਿਨੀ ਮੁੱਖ ਮੰਤਰੀ ਮਾਨ ਨੇ ਰਾਜਪਾਲ ਪੰਜਾਬ ਨੂੰ ਖਤ ਲਿਖ ਕੇ ਮੰਗ ਕੀਤੀ ਸੀ ਕਿ RDF ਦਾ ਪੈਸਾ ਰਾਜਪਾਲ ਕੇਂਦਰ ਸਰਕਾਰ ਤੋਂ ਜਾਰੀ ਕਰਵਾਉਣ। ਮੁੱਖ ਮੰਤਰੀ ਨੇ ਲਿਖਿਆ ਸੀ ਕਿ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਗਵਰਨਰ ਹਨ ਅਤੇ ਉਹ ਪੰਜਾਬ ਲਈ ਇਹ ਫੰਡ ਆਪਣੀ ਸਰਕਾਰ ਤੋਂ ਜਾਰੀ ਕਰਵਾਉਣ। ਇਸ ਚਿੱਠੀ ਦੇ ਜਵਾਬ ਵਿਚ ਰਾਜਪਾਲ ਨੇ ਲਿਖਿਆ ਹੈ ਕਿ RDF ਦਾ ਕੇਸ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ। ਕਿਹਾ ਕਿ ਮੈਨੂੰ ਤੁਹਾਡਾ ਪੱਤਰ ਮਿਲਿਆ ਹੈ ਕਿ ਮੈਂ ਕੇਂਦਰ ਤੋਂ ਪੰਜਾਬ ਦੇ....
ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ; ਅਗਲੇ 5 ਸਾਲਾਂ 'ਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ
ਨਵੇਂ ਕੰਟਰੈਕਟ ਦੀ ਪ੍ਰਵਾਨਗੀ ਨਾਲ ਪੰਜਾਬ ਵਿੱਚ ਸੇਵਾਵਾਂ ਦੀ ਡੋਰ-ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕਰਨ ਲਈ ਹੋਵੇਗਾ ਰਾਹ ਪੱਧਰਾ: ਅਮਨ ਅਰੋੜਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ....