ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਅਤੇ ਨਾਲ ਇਕ ਪਰਚਾ ਜਾਰੀ ਕੀਤਾ ਜਿਸ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਪਿਛਲੀ ਅਕਾਲੀ ਦਲ ਦੀ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਪਰਚੇ (ਪੈਂਫਲੈਟ) ਵਿਚ ਦੱਸਿਆ ਗਿਆ ਹੈ ਕਿ ਕਿਵੇਂ....
ਚੰਡੀਗੜ੍ਹ

ਆਪ ਅਤੇ ਕਾਂਗਰਸ ਦੇ ਨੇਤਾਵਾਂ ਨੇ ਭਾਜਪਾ ਦੀ ਦੇਸ਼ਧ੍ਰੋਹ ਦੀ ਕਾਰਵਾਈ ਦਾ ਪਰਦਾਫਾਸ਼ ਕਰਨ ਲਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੋਣਾਂ ਨੂੰ ਨਕਾਰ ਦਿੱਤਾ ਰਾਘਵ ਚੱਢਾ ਨੇ ਕਿਹਾ- ਜੇ ਭਾਜਪਾ ਮੇਅਰ ਦੀ ਚੋਣ ਲਈ ਇੰਨੀ ਡਿੱਗ ਸਕਦੀ ਹੈ ਤਾਂ ਉਹ ਆਮ ਚੋਣਾਂ ਵਿੱਚ ਕੀ ਕਰੇਗੀ ਭਾਜਪਾ ਭਾਰਤ ਨੂੰ ਉੱਤਰੀ ਕੋਰੀਆ ਵਿੱਚ ਬਦਲਣਾ ਚਾਹੁੰਦੀ ਹੈ, ਉਹ ਚੋਣਾਂ ਤਾਂ ਹੀ ਚਾਹੁੰਦੇ ਹਨ ਜਦੋਂ ਭਾਜਪਾ ਪੂਰੇ ਸਿਸਟਮ ਵਿੱਚ ਧਾਂਦਲੀ ਕਰਕੇ ਜਿੱਤ ਰਹੀ ਹੋਵੇ: ਰਾਘਵ ਚੱਢਾ ਚੱਢਾ ਨੇ ਪ੍ਰੀਜ਼ਾਈਡਿੰਗ ਅਫਸਰ....

ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵੀ ਹੋਈ ਪ੍ਰਤਾਪ ਬਾਜਵਾ, ਕ੍ਰਿਸ਼ਨਾ ਅਲਾਵਰੂ, ਅਜੈ ਚਿਕਾਰਾ ਅਤੇ ਮੋਹਿਤ ਮਹਿੰਦਰਾ ਨੇ ਸਾਂਝੇ ਤੌਰ 'ਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਚੰਡੀਗੜ੍ਹ, 30 ਜਨਵਰੀ : ਪੰਜਾਬ ਯੂਥ ਕਾਂਗਰਸ ਨੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ ਵਿਖੇ ਆਪਣਾ ਫਲੈਗਸ਼ਿਪ ਪ੍ਰੋਗਰਾਮ "ਰੋਜ਼ਗਾਰ ਦਿਓ ਨਿਆਏ ਕਰੋ" ਦੀ ਸ਼ੁਰੂਆਤ ਕੀਤੀ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਹ ਮੁਹਿੰਮ ਪੰਜਾਬ ਦੇ ਸਾਰੇ 13ਵੇਂ ਸੰਸਦੀ ਹਲਕਿਆਂ ਤੋਂ ਸ਼ੁਰੂ ਹੋਵੇਗੀ ਅਤੇ ਘਰ-ਘਰ ਜਾ ਕੇ....

ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਦੇ ਸੈਕਟਰ 42 ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਦੁਕਾਨਦਾਰਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕਰੀਬ 15 ਦੁਕਾਨਾਂ ਨੂੰ ਲੱਗੀ ਅੱਗ ਦੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 10 ਵਜੇ ਇੱਥੋਂ ਦੀ ਇਸ ਮਾਰਕੀਟ ਵਿੱਚ ਅੱਗ ਲੱਗ ਗਈ। ਫਿਲਹਾਲ....

ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ....

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ....

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ....

ਚੰਡੀਗੜ੍ਹ, 29 ਜਨਵਰੀ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ 'ਆਪ' ਸਰਕਾਰ ਦੇ ਤਾਜ਼ਾ ਨਿਸ਼ਾਨੇ 'ਤੇ ਹਨ। ਬਾਜਵਾ ਨੇ ਕਿਹਾ ਕਿ ਸਿਰਫ ਇਸ ਲਈ ਕਿ ਉਹ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ....

ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ....

ਚੰਡੀਗੜ੍ਹ, 28 ਜਨਵਰੀ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਥੋੜੀ ਜਿਹੀ ਕਰਵਟ ਲਈ ਹੈ। ਸ਼ਨੀਵਾਰ ਨੂੰ ਧੁੱਪ ਨਿਕਲਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਹਰਿਆਣਾ ਵਿਚ ਤਾਪਮਾਨ 3 ਡਿਗਰੀ ਸੈਲਸੀਅਸ, ਪੰਜਾਬ ਵਿਚ 2.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿਚ 1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ 8 ਸ਼ਹਿਰਾਂ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ....

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ ਨਾਲ ਸਬੰਧਤ ਚੰਡੀਗੜ੍ਹ ਵਿੱਚ ਪ੍ਰੋਗਰਾਮ ਵਿਚ ਗਏ ਸਨ, ਜਿੱਥੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਇੱਕ ਵਾਰ ਫਿਰ ਪੰਜਾਬ 'ਚ ਵੱਧ ਰਹੇ ਨਸ਼ੇ ਦੇ ਮੁੱਦੇ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਹੁਣ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਤਿੰਨ ਸਾਲਾਂ ਵਿੱਚ ਨਸ਼ਾਖੋਰੀ ਬਹੁਤ ਤੇਜ਼ੀ ਨਾਲ ਵਧੀ ਹੈ। ਉਹ ਖੁਦ ਨਸ਼ੇ ਦੇ ਵਧਣ ਨੂੰ ਦੇਖ ਰਿਹਾ....

ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਵੜਿੰਗ ’ਤੇ ਵੱਡਾ ਹਮਲਾ ਕੀਤਾ। ਉਹਨਾਂ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਮੇਂ ਹਰ....

ਚੰਡੀਗੜ੍ਹ, 28 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ....

ਚੰਡੀਗੜ੍ਹ, 27 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ....

ਚੰਡੀਗੜ੍ਹ, 27 ਜਨਵਰੀ : ਸੂਬਾ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿੱਚ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿਵਾਉਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ, ਜਦਕਿ ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਲਈ ਸਰਕਾਰ ਨੇ 'ਪੰਜਾਬ ਮਿਊਂਸੀਪਲ ਬਿਲਡਿੰਗ ਬਾਈਲਾਜ਼-2018' ਵਿੱਚ ਸੋਧ ਕੀਤੀ ਹੈ। ਇਸ....