ਚੰਡੀਗੜ੍ਹ

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ
ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ।....
ਆਪ ਸਰਕਾਰ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੇ ਮਾਮਲੇ ਵਿਚ  ਰਾਮ ਰਹੀਮ ਖਿਲਾਫ ਕਾਰਵਾਈ ਨਾ ਕਰਕੇ ਦੋਗਲੇ ਮਾਪਦੰਡ ਅਪਣਾ ਰਹੀ ਹੈ : ਮਜੀਠੀਆ
ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰਨ ਦੀ ਕੀਤੀ ਨਿਖੇਧੀ ਕੈਨੇਡੀਅਨ ਅਧਿਕਾਰੀਆਂ ਵੱਲੋਂ ਹਵਾਈ ਅੱਡੇ ’ਤੇ ਰੋਕੇ ਗਏ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਵੱਲੋਂ ਜਾਰੀ ਕਲੀਅਰੰਸ ਸਰਟੀਫਿਕੇਟ ਦੀ ਜਾਂਚ ਮੰਗੀ ਚੰਡੀਗੜ੍ਹ, 23 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰਦੀ ਰਿਹਾਈ ਦੀ ਅਪੀਲ ਦਿੱਲੀ ਦੀ ਆਪ ਸਰਕਾਰ....
ਆਪ ਨੇ ਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ 'ਤੇ ਝੂਠ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਦਲ (ਬਾਦਲ) ਦੀ  ਕੀਤੀ ਆਲੋਚਨਾ
ਬਾਦਲ ਅਤੇ ਮਜੀਠੀਆ ਪੰਜਾਬ ਵਿਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਸਾਡੇ ਮੁੱਖ ਮੰਤਰੀ ਮਾਨ ਨੂੰ ਤਾਅਨੇ ਮਾਰਨ ਵਿਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ ਜਦਕਿ ਉਹਨਾਂ (ਸ਼੍ਰੋਮਣੀ ਅਕਾਲੀ ਦਲ) ਨੇ ਸੱਤਾ ਵਿਚ ਹੁੰਦਿਆਂ ਬੰਦੀ ਸਿੰਘਾਂ ਲਈ ਕੁਝ ਨਹੀਂ ਕੀਤਾ: ਮਲਵਿੰਦਰ ਕੰਗ ਸੁਖਬੀਰ ਬਾਦਲ ਦੀ ਇੱਕ ਪੁਰਾਣੀ ਵੀਡੀਓ ਹੈ ਜਿਸ ਵਿੱਚ ਉਹ ਸਾਰੇ ਬੰਦੀ ਸਿੰਘਾਂ ਨੂੰ ਅੱਤਵਾਦੀ ਕਹਿ ਰਿਹੇ ਹਨ, ਅੱਜ ਇਸ ਮੁੱਦੇ ਦਾ ਸਿਆਸੀ ਲਾਹਾ ਲੈਣ ਲਈ ਉਹ ਬੇਸ਼ਰਮੀ ਨਾਲ ਲੋਕਾਂ ਨੂੰ ਝੂਠ ਬੋਲ ਰਹੇ ਹਨ- ਕੰਗ ਬੋਰਡ....
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ....
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ, ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ ਚੰਡੀਗੜ੍ਹ, 23 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ....
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ....
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ, 23 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ....
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੜਕ ਹਾਦਸੇ ਦੇ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਵਾਲੇ ਨੂੰ ਕੀਤਾ ਜਾਵੇਗਾ 2000 ਰੁਪਏ ਨਾਲ ਸਨਮਾਨਿਤ
ਫਰਿਸ਼ਤੇ ਸਕੀਮ: ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ....
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ....
ਸਿਹਤ ਮੰਤਰੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਫਰਿਸ਼ਤੇ ਸਕੀਮ ਨਾਲ ਜੁੜਨ ਦਾ ਸੱਦਾ
ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 22 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ....
ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਕੀਤਾ ਜਾਰੀ, 18 ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਖ਼ਰਾਬ
ਚੰਡੀਗੜ੍ਹ, 21 ਜਨਵਰੀ : ਹਰਿਆਣਾ 'ਚ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਸੀ। ਪੰਜਾਬ 'ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ 'ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ....
ਅਯੋਧਿਆ ਮੰਦਿਰ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਹੋਵੇਗੀ ਪੂਰੀ : ਮਨੋਹਰ ਲਾਲ
ਅਯੋਧਿਆ ਵਿਚ 22 ਜਨਵਰੀ ਨੂੰ ਪੂਰੇ ਦੇਸ਼ ਵਿਚ ਹੋਵੇਗਾ ਦੀਵਾਲੀ ਵਰਗਾ ਮਹਾ ਉਤਸਵ, ਸੂਬਾਵਾਸੀ 9 ਫਰਵਰੀ ਨੂੰ ਕਰ ਸਕਣਗੇ ਸ੍ਰੀ ਰਾਮਲੱਲਾ ਦੇ ਦਰਸ਼ਨ ਚੰਡੀਗੜ੍ਹ, 21 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਯੋਧਿਆ ਵਿਚ ਭਗਵਾਨ ਸ੍ਰੀਰਾਮ ਦੇ ਵਿਰਾਜਮਾਨ ਹੋਣ ਨਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੇ ਮਨ ਦੀ ਗੱਲ ਪੂਰੀ ਹੋਵੇਗੀ। ਇਸ ਦਿਨ ਦਾ ਇੰਤਜਾਰ ਪਿਛਲੇ 500 ਸਾਲਾਂ ਤੋਂ ਕੀਤਾ ਜਾ ਰਿਹਾ ਸੀ। ਇਸ ਇੰਤਜਾਰ ਦੀ ਘੜੀਆਂ 22 ਜਨਵਰੀ, 2024 ਨੁੰ ਭਗਵਾਨ ਸ੍ਰੀਰਾਮ ਦੇ ਘਰ....
ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਸੰਧਵਾਂ ਨੇ....
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ‘ਚ ਪੇਸ਼ੀ ਅੱਜ 
ਚੰਡੀਗੜ੍ਹ, 21 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ। ਇਹ ਖੁਲਾਸਾ ਹੋਇਆ ਹੈ ਕਿ ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਨੇਤਾਵਾਂ ਅਤੇ ਉਨ੍ਹਾਂ....
ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਜੇਲ੍ਹ ‘ਚ ਤਬਦੀਲ- ਡੀਜੀਪੀ ਨੂੰ ਵਕੀਲ ਦਾ ਨੋਟਿਸ
ਚੰਡੀਗੜ੍ਹ, 21 ਜਨਵਰੀ : ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਜੱਗੂ ਦੇ ਵਕੀਲ ਵੱਲੋਂ ਡੀਜੀਪੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਜੱਗੂ ਤੋਂ ਇਲਾਵਾ ਲਾਰੈਂਸ ਅਤੇ ਉਸ ਦੇ ਕਈ ਸਾਥੀ ਇਸ ਜੇਲ੍ਹ ਵਿੱਚ ਬੰਦ ਹਨ। ਦੱਸਣਯੋਗ ਹੈ ਕਿ 5 ਮਹੀਨੇ ਪਹਿਲਾਂ ਵੀ ਜੱਗੂ ਨੂੰ ਬਠਿੰਡਾ ਹਾਈਟੈਕ ਜੇਲ੍ਹ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਉਦੋਂ ਵੀ ਜੱਗੂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ....