ਚੰਡੀਗੜ੍ਹ, 10 ਸਤੰਬਰ : ਸਾਲ 2024 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣੇ ਤੋਂ ਹੀ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਪ੍ਰਚਾਰ, ਤਾਲਮੇਲ ਲਈ ਲੋਕ ਸਭਾ ਹਲਕਿਆਂ ਲਈ ਚੋਣ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ....
ਚੰਡੀਗੜ੍ਹ
ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਮਾਨ ਨੇ ਟੂਰਿਜ਼ਮ ਸਮਿਟ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਦਿਖਾਇਆ ਜਾਵੇਗਾ, ਜੋ ਉਨ੍ਹਾਂ ਨੇ ਅੱਜ ਤੱਕ ਨਹੀਂ ਦੇਖਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ। ਮਿਤੀ 11 ਸਤੰਬਰ ਤੋਂ 13 ਸਤੰਬਰ ਤੱਕ ਸੈਰ ਸਪਾਟਾ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ। ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ....
ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ ਚੰਡੀਗੜ੍ਹ, 10 ਸਤੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ....
ਸਰਕਾਰ ਚਲਾਉਣਾ ਕਾਮੇਡੀ ਸਰਕਸ ਨਹੀਂ, ਮੁੱਖ ਮੰਤਰੀ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ : ਮਜੀਠੀਆ ਕਿਹਾ ਕਿ ’’ਤੂੰ ਇਧਰ ਊਧਰ ਕੀ ਨਾ ਬਾਤ ਕਰ, ਬਤਾ ਪੰਜਾਬ ਕਾ ਯੇ ਹਾਲ ਕੈਸੇ ਹੂਆ’’ ਕਿਹਾ ਕਿ ਸਰਕਾਰ ਚਲਾਉਣਾ ਕਾਮੇਡੀ ਸਰਕਸ ਨਹੀਂ, ਮੁੱਖ ਮੰਤਰੀ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਉਹਨਾਂ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਹਰ ਇਕ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਚੰਡੀਗੜ੍ਹ, 9 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ....
ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਕਲੇਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਕੀ ਅਯੋਗ ਉਮੀਦਵਾਰਾਂ ਦੀ ਨਿਯੁਕਤੀ ’ਪਾਰਦਰਸ਼ਤਾ’ ਦਾ ਉਦਾਹਰਣ ਹੈ। ਹਾਈਕੋਰਟ ਵੱਲੋਂ ਅਯੋਗ ਉਮੀਦਵਾਰਾਂ ਦੀ ਨੂੰ ਸਰਕਾਰੀ ਨੌਕਰੀ ਮਿਲਣ ਤੋਂ ਰੋਕਣ ਦੇ ਫੈਸਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 9 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖਮੰਤਰੀ ਸ੍ਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਆਪ ਸਰਕਾਰ ਨੇ ਪੀ ਟੀ ਆਈ ਮਾਸਟਰ ਕੇਡਰ ਦੇ ਅਧਿਆਪਕਾਂ ਦੀ ਚੋਣ ਵਾਸਤੇ ਭਰਤੀ ਨਿਯਮਾਂ ਵਿਚ....
ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 09 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ। ਅੱਜ ਇਥੇ....
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ ਪੰਜਾਬ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ 'ਤੇ ਫਲੈਗ ਮਾਰਚ ਕੱਢੇ ਅਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜੀ-20 ਸੰਮੇਲਨ ਦੇ ਸ਼ਾਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ....
ਚੰਡੀਗੜ੍ਹ, 09 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 415 ਬੈਂਚਾਂ ਵਿੱਚ ਲੱਗਭਗ 2,71,233 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ....
ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ : ਡਾ.ਬਲਜੀਤ ਕੌਰ ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ....
ਚੰਡੀਗੜ੍ਹ, 9 ਸਤੰਬਰ : ਦੇਸ਼ ਦੀ ਉੱਘੀ ਅਥਲੀਟ ਅਤੇ ਉਲੰਪੀਅਨ ਪੀਟੀ ਊਸ਼ਾ ਦਾ ਚੰਡੀਗੜ੍ਹ ਵਿਖੇ ਅੱਜ ਪਹੁੰਚਣ ਉਤੇ ਅੱਜ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਸਵਾਗਤ ਚੰਡੀਗੜ੍ਹ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ਪੁਲੀਸ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਉਲੰਪੀਅਨ ਪੀਟੀ ਊਸ਼ਾ ਜਦੋਂ ਕੁਝ ਵਰ੍ਹੇ ਪਹਿਲਾਂ ਚੰਡੀਗੜ੍ਹ ਆਏ ਸਨ, ਉਦੋਂ ਉਥੇ ਸਿੰਥੈਟਿਕ ਟਰੈਕ ਨਹੀਂ ਸੀ, ਹੁਣ ਬਣਕੇ ਤਿਆਰ ਹੋ ਗਿਆ ਹੈ।
ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ: ਮਾਲ ਮੰਤਰੀ ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ....
ਚੰਡੀਗੜ੍ਹ, 9 ਸਤੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ....
ਕਿਹਾ, ਆਪ੍ਰੇਸ਼ਨ ਸਪਸ਼ਟ ਇਸ਼ਾਰਾ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਡਿਸਟਿਲਰੀ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਅਧੀਨ ਆਈਪੀਸੀ ਦੀ ਧਾਰਾ 420, 379, 120 ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ....
ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਵਾਸਤੇ ਚੁੱਕ ਰਹੀ ਹੈ ਠੋਸ ਕਦਮ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ....
ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਚੰਡੀਗੜ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ....