ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਹੋਵੇਗਾ ਜਾਰੀ ਚੰਡੀਗੜ੍ਹ, 8 ਸਤੰਬਰ : ਸਿਖਲਾਈ ਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710....
ਚੰਡੀਗੜ੍ਹ
ਚੰਡੀਗੜ੍ਹ, 8 ਸਤੰਬਰ : ਗੁਰਬਾਣੀ ਦੇ ਉੱਘੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਮਾਤਾ ਪਰਮਿੰਦਰ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 9 ਸਤੰਬਰ ਨੂੰ ਕੀਤਾ ਜਾਵੇਗਾ। ਉਹਨਾਂ ਦੇ ਦਿਹਾਂਤ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਇੱਕ ਸ਼ੋਕ ਸੰਦੇਸ਼ ਲਿਖਿਆ। ਮਾਨ ਨੇ ਲਿਖਿਆ “ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ....
ਕਿਹਾ ਕਿ ਘਰੇਲੂ ਤੇ ਉਦਯੋਗਿਕ ਬਿਜਲੀ ਕੱਟਾਂ ਕਾਰਨ ਸੂਬੇ ਦਾ ਅਰਥਚਾਰਾ ਪ੍ਰਭਾਵਤ ਹੋ ਰਿਹੈ, ਕਿਹਾ ਕਿ ਆਮ ਆਦਮੀ ਵੀ ਜਨਰੇਟਰ ਵਰਤਣ ਲਈ ਮਜਬੂਰ ਹੋਇਆ ਚੰਡੀਗੜ੍ਹ, 7 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ....
ਚੰਡੀਗੜ੍ਹ, 7 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 13 ਸਤੰਬਰ ਨੂੰ ਪੰਜਾਬ ਆਉਣਗੇ। ਇਸ ਪੰਜਾਬ ਦੌਰੇ ਦੌਰਾਨ ਉਹ ਅੰਮ੍ਰਿਤਸਰ ‘ਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹਿਣਗੇ।
ਚੰਡੀਗੜ੍ਹ, 06 ਸਤੰਬਰ : ਦੇਸ਼ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਇੰਡੀਆ ਇੰਲਾਈਜ਼ ਪੂਰੇ ਦੇਸ਼ ਵਿੱਚ ਇੱਕ ਹੋ ਕੇ ਲੋਕ ਸਭਾ ਚੋਣਾਂ ਲੜਨ ਲਈ ਮੀਟਿੰਗਾਂ ਕਰਨ ਰਿਹਾ ਹੈ, ਤਾਂ ਕਿ ਦੇਸ਼ ਵਿੱਚ ਭਾਜਪਾ ਨੂੰ ਲਾਂਭੇ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਵਿੱਚ ਇੱਕਲੇ ਹੋ ਕੇ ਮਤਲਬ ਕਾਂਗਰਸ ਵੱਲੋਂ 13 ਸੀਟਾਂ ਤੇ ਲੜਨ ਸਬੰਧੀ ਬਿਆਨ ਸਾਹਮਣੇ ਆ ਰਹੇ....
ਚੰਡੀਗੜ੍ਹ, 6 ਸਤੰਬਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ....
ਚੰਡੀਗੜ੍ਹ, 6 ਸਤੰਬਰ : ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਵਿਚ ਐਨਐਸਯੂਆਈ ਨੇ ਵੱਡੀ ਜਿੱਤ ਦਰਜ ਕੀਤੀ ਹੈ। ਪੀ ਯੂ ਸਟੂਡੈਂਟ ਕੌਂਸਲ ਦੇ ਨਵੇਂ ਪ੍ਰਧਾਨ ਜਤਿੰਦਰ ਸਿੰਘ ਬਣ ਗਏ ਹਨ। ਇਸ ਦੇ ਨਾਲ ਹੀ ਮੀਤ ਪ੍ਰਧਾਨ ਦੇ ਅਹੁਦੇ ਲਈ ਰਣਮੀਕਜੋਤ ਕੌਰ ਜੇਤੂ ਰਹੀ ਹੈ। INSO ਦੇ ਦੀਪਕ ਗੋਇਤ ਜਨਰਲ ਸਕੱਤਰ ਜੇਤੂ ਰਹੇ, ਜਦੋਂਕਿ PUHH ਦੇ ਗੌਰਵ ਚਾਹਲ ਨੇ ਜੁਆਇੰਟ ਸਕੱਤਰ ਜੇਤੂ ਰਹੇ।
ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ ਚੰਡੀਗੜ੍ਹ, 6 ਸਤੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ....
ਚੰਡੀਗੜ੍ਹ, 6 ਸਤੰਬਰ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀ.ਡਬਲਿਊ.ਆਰ.ਡੀ.ਏ. ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ....
ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 6 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 8 ਸਤੰਬਰ ਨੂੰ ਇੱਕ ਸਮਾਗਮ ਦੌਰਾਨ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪਟਵਾਰੀਆਂ....
ਚੰਡੀਗੜ੍ਹ, 6 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਹੈ। ਸਾਇੰਸ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਪਾਣੀ ਦੀ ਜਾਂਚ ਕਰਨ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ....
10 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਤੇ ਆਪ-ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਦਾ ਕੀਤਾ ਐਲਾਨ ਚੰਡੀਗੜ੍ਹ, 6 ਸਤੰਬਰ : ਘਰ ਘਰ ਨੌਜਵਾਨਾਂ ਦੇ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਵਿਰੁੱਧ ਸਾਰੇ ਕਿਰਤੀ ਵਰਗਾਂ ਦੀ ਸਾਂਝੀ ਲੋਕ ਲਹਿਰ ਉਸਾਰਨ ਵੱਲ ਸੇਧਤ ਨਸ਼ਾ ਵਿਰੋਧੀ ਮੁਹਿੰਮ ਦੇ ਪਹਿਲੇ ਪੜਾਅ ਦੇ ਸਿਖ਼ਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ 18 ਜ਼ਿਲ੍ਹਿਆਂ ਵਿੱਚ ਲਾਮਿਸਾਲ ਰੋਹ ਭਰਪੂਰ ਧਰਨੇ ਮੁਜ਼ਾਹਰੇ ਕੀਤੇ....
ਗ਼ੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ ਚੰਡੀਗੜ੍ਹ, 5 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ....
ਆਗਾਮੀ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ, ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ: ਡਾ ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਏਗੀ ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਐਂਬੂਲੈਂਸ ਲਈ ਰਸਤਾ ਦੇਣ, ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟ ਰੱਖਣ ਦੀ ਕੀਤੀ ਅਪੀਲ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੀਡ....
ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ ਕਿਹਾ, ‘ਮੇਰਾ ਬਿੱਲ’ ਅਤੇ ‘ਅਕਸਾਈਜ਼ ਕਿਊਆਰ ਲੇਬਲ ਸਿਟੀਜ਼ਨ’ ਵਰਗੀਆਂ ਮੁਬਾਈਲ ਐਪ ਰਾਹੀਂ ਆਮ ਲੋਕਾਂ ਨੂੰ ਸੂਬੇ ਦੀ ਵਿੱਤੀ ਹਾਲਤ ਮਜ਼ਬਤ ਦੀ ਮੁਹਿੰਮ ‘ਚ ਕੀਤਾ ਸ਼ਾਮਿਲ ਚੰਡੀਗੜ੍ਹ, 5 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਿੱਤੀ ਵਰ੍ਹੇ 2022-23 ਦੌਰਾਨ....