ਚੰਡੀਗੜ੍ਹ

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ ਮੇਅਰ ਦੀ ਦੌੜ 'ਚ 'ਆਪ' ਮਜ਼ਬੂਤ, ਭਾਜਪਾ ਲਈ ਚੁਣੌਤੀ ਹਲੋਮਾਜਰਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ 'ਤੇ ਕੌਂਸਲਰ ਕਾਲਾ ਨੂੰ 'ਆਪ' ਵਿਚ ਸ਼ਾਮਲ ਕੀਤਾ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਕੌਂਸਲਰ ਕਾਲਾ ਨੇ ਜਾਰੀ ਕੀਤਾ ਬਿਆਨ ਕਿਹਾ - ਅਗਵਾ ਦੀ ਗੱਲ ਅਫਵਾਹ ਹੈ, ਮੈਂ ਆਪਣੀ ਮਰਜ਼ੀ ਨਾਲ ਪਾਰਟੀ ਵਿਚ ਸ਼ਾਮਲ ਹੋਇਆ....
ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ
ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ)....
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ....
ਹੁਣ ਨਵੀਂ SIT ਵੱਲੋਂ ਬਿਕਰਮ ਮਜੀਠੀਆ ਤਲਬ, 16 ਜਨਵਰੀ ਹੋਣਗੇ ਪੇਸ਼
ਚੰਡੀਗੜ੍ਹ, 12 ਜਨਵਰੀ : ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SIT ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫਤਰ ਵਿਚ ਪੇਸ਼ ਹੋਣ ਲਈ ਸੱਦਿਆ ਹੈ। ਜ਼ਿਕਰਯੋਗ ਹੈ ਕਿ ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ।....
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਹੁਕਮ : ਡਾ.ਬਲਜੀਤ ਕੌਰ 
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ....
67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖਿਡਾਰੀਆਂ ਨੂੰ ਵਧਾਈ ਚੰਡੀਗੜ੍ਹ, 12 ਜਨਵਰੀ : 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ 142 ਮੈਡਲ ਜਿੱਤੇ ਗਏ ਹਨ ਜਿਨ੍ਹਾਂ ਵਿਚ ਸੋਨੇ ਦੇ 46, ਚਾਂਦੀ ਦੇ 33 ਅਤੇ ਸਿਲਵਰ ਦੇ 63 ਮੈਡਲ....
ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ : ਈਟੀਓ
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ ਚੰਡੀਗੜ੍ਹ, 12 ਜਨਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ....
ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ, SIT ਅੱਗੇ 16 ਜਨਵਰੀ ਹੋਣਗੇ ਪੇਸ਼ 
ਚੰਡੀਗੜ੍ਹ, 11 ਜਨਵਰੀ : ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ 'ਚ SIT ਵੱਲੋਂ ਮੁੜ ਸੰਮਨ ਜਾਰੀ ਕੀਤੇ ਗਏ ਹਨ। SIT ਨੇ ਮਜੀਠੀਆ ਨੂੰ 16 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਨੂੰ SIT ਵੱਲੋਂ ਚੌਥੀ ਵਾਰ ਸੰਮਨ ਜਾਰੀ ਕੀਤੇ ਗਏ ਹਨ। ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ। ਮਜੀਠੀਆ ਪਹਿਲੀ ਵਾਰ 18 ਦਸੰਬਰ ਨੂੰ ਇੱਥੇ ਪੇਸ਼ ਹੋ ਚੁੱਕੇ ਹਨ। ਉਸ ਵੇਲੇ ਉਨ੍ਹਾਂ ਕੋਲੋਂ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। SIT ਨੇ ਉਨ੍ਹਾਂ ਨੂੰ....
ਸਿੱਧੂ ਮੂਸੇਵਾਲਾ ਕਤਲ ਮਾਮਲਾ, NIA ਵੱਲੋਂ ਪੰਜਾਬ ਤੇ ਹਰਿਆਣਾ ‘ਚ ਰੇਡ
ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਚੰਡੀਗੜ੍ਹ, 11 ਜਨਵਰੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੀ ਤਲਾਸ਼ੀ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਮਿਲੀ ਜਾਣਕਾਰੀ ਅਨੁਸਾਰ....
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ ਚੰਡੀਗੜ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਮੰਗ ‘ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ....
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ : ਭੁੱਲਰ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ....
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ
ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ....
ਮਜੀਠਾ ਹਲਕੇ ਦੀਆਂ ਬੱਚੀਆਂ ਨਾਲ ਛੇੜਛਾੜ ਦੇ ਮਾਮਲੇ ਵਿਚ ਸੀ ਬੀ ਆਈ ਜਾਂਚ ਦੇ ਹੁਕਮ ਦਿਓ ਤੇ ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕਰੋ : ਮਜੀਠੀਆ
ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਨੌਜਵਾਨ ਤੋਂ ਬਰਖ਼ਾਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ ਅਧਿਆਪਕ ਦੀ ਆਪ ਆਗੂ ਪੁਸ਼ਤ ਪਨਾਹੀ ਕਰ ਰਹੇ ਹਨ ਚੰਡੀਗੜ੍ਹ, 10 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ....