ਰਾਮਪੁਰਾ ਫੂਲ ’ਚ ਚੋਰੀਆਂ ਦੀਆਂ ਘਟਨਾਵਾਂ ਨਹੀਂ ਰਹੀਆਂ ਰੁੱਕ

ਰਾਮਪੁਰਾ ਫੂਲ : ਸਥਾਨਕ ਸ਼ਹਿਰ ਵਿੱਚ ਰੋਜਾਨਾ ਹੁੰਦੀਆਂ ਚੋਰੀਆਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪ੍ਰਸ਼ਾਸ਼ਨ ਨੇ ਵੀ ਚੁੱਪੀਧਾਰੀ ਹੋਈ ਹੈ, ਜਿਸ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜਿਸ ਦੀ ਤਾਜਾ ਮਿਸਾਲ ਦੁਕਾਨਦਾਰ ਮਨੋਹਰ ਲਾਲ ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਘਟਨਾਂ ਸਾਹਮਣੇ ਆਈ ਸੀ, ਤੋਂ ਬਾਅਦ ਅੱਜ ਐਕਸੀਡੈਂਟ ਕੇਸਾਂ ਵਿੱਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੀ ਨਾਮਵਰ ਸੰਸਥਾ ਸਹਾਰਾ ਸਮਾਜ ਸੇਵਾ ਕਲੱਬ ਰਾਮਪੁਰਾ ਫੂਲ ਦਾ ਮੋਟਰਸਾਇਕਲ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ।
            ਇਸ ਸਬੰਧੀ ਕਲੱਬ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਹਾਰਾ ਸਮਾਜ ਸੇਵਾ ਦਾ ਬਜਾਜ ਸੀ ਟੀ 100  ਮੋਟਰਸਾਈਕਲ ਦਫ਼ਤਰ ਦੇ ਸਾਹਮਣੇ ਖੜ੍ਹਾ ਸੀ, ਜਿਸ ਨੂੰ ਸਾਮ ਕਰੀਬ 5:30 ਵਜੇ ਕੋਈ ਅਣਪਛਾਤਾ ਵਿਅਕਤੀ ਲੈ ਕੇ ਫ਼ਰਾਰ ਹੋ ਗਿਆ। ਉਨ੍ਹਾਂ ਸੀਸੀਟੀਵੀ ਦੀਆਂ ਦਿਖਾਉਂਦਿਆਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸਬੰਧਿਤ ਪੁਲਿਸ ਥਾਣੇ ਵਿੱਚ ਵੀ ਰਿਪੋਰਟ ਦਰਜ ਕਰਵਾਈ ਜਾਵੇਗੀ ਤਾਂ ਜੋ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕੇ।