ਸ਼ੁਲਤਾਨਪੁਰ ਲੋਧੀ ਨੇੜੇ ਇੱਕ ਭਿਆਨਕ ਸੜਕ ਹਾਦਸੇ ‘ਚ 2 ਵਿਅਕਤੀਆਂ ਦੀ ਮੌਤ

ਸ਼ੁਲਤਾਨਪੁਰ ਲੋਧੀ, 04 ਅਪ੍ਰੈਲ : ਨੇੜਲੇ ਪਿੰਡ ਤਾਸ਼ਪੁਰ ਨੇੜੇ ਡਡਵਿੰਡੀ-ਤਾਸ਼ਪੁਰ ਰੋਡ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋੜ ਮੁੜਦੇ ਹੋਏ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ, ਟੱਕਰ ਐਨੀ ਭਿਆਨਕ ਸੀ ਕਿ ਗੱਡੀ ਦੇ ਟੋਟੇ ਟੋਟੇ ਹੋ ਗਏ, ਇਸ ਹਾਦਸੇ ਵਿੱਚ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀਸ਼ਾਲਾ ਨਗਰ ਮਲਸੀਆਂ, ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ)  ਵਜੋਂ ਹੋਈ ਹੈ।ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਧਾਰਾ 174 ਦੇ ਅਧੀਨ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।