ਸੁਲਤਾਨਪੁਰ ਲੋਧੀ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ 

ਸੁਲਤਾਨਪੁਰ ਲੋਧੀ, 15 ਅਪ੍ਰੈਲ : ਸੁਲਤਾਨਪੁਰ ਲੋਧੀ ਬੂਸੋਵਾਲ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਕੰਮ ਤੋਂ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਜਦੋਂ ਪਿੰਡ ਫਤੋਵਾਲ ਤੋਂ ਮੋਟਰਸਾਇਕਲ ‘ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਆ ਰਹੇ ਸਨ ਤਾਂ ਇਸ ਦੌਰਾਨ ਅੱਗੇ ਤੋਂ ਆ ਰਹੀ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਲਹਿੰਬਰ ਸਿੰਘ ਕੰਗ ਕਲਾਂ ਅਤੇ ਸੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਸਾਬੂਵਾਲ ਵਜੋਂ ਹੋਈ ਹੈ। ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰ ਨੇ ਗੱਡੀ ਚਾਲਕ ਵਿਰੁੱਧ ਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ, ਜਲਦ ਹੀ ਗੱਡੀ ਚਾਲਕ ਨੂੰ ਕਾਬੂ ਕੀਤਾ ਜਾਵੇਗਾ।